ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 20 ਅਕਤੂਬਰ
ਵਾਲਮੀਕ ਸੰਤ ਸਮਾਜ ਅਤੇ ਵਾਲਮੀਕ ਭਾਈਚਾਰੇ ਦੀਆਂ ਜਥੇਬੰਦੀਆਂ ਨੇ ਅੱਜ ਇਥੇ ਭੰਡਾਰੀ ਪੁਲ ’ਤੇ ਹਾਥਰਸ ਜਬਰ ਜਨਾਹ ਕਾਂਡ ਵਿੱਚ ਪੀੜਤ ਪਰਿਵਾਰ ਲਈ ਇਨਸਾਫ਼ ਤੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕਰਦਿਆਂ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਨੇ ਪੰਜਾਬ ਵਿੱਚ ਵਜ਼ੀਫਾ ਘਪਲੇ ਦੇ ਦੋਸ਼ੀਆਂ ਨੂੰ ਜੇਲ੍ਹ ਵਿੱਚ ਡੱਕਣ ਲਈ ਕਿਹਾ।
ਪ੍ਰਦਰਸ਼ਨਕਾਰੀਆਂ ਨੇ ਆਪਣੀਆਂ ਮੰਗਾਂ ਸਬੰਧੀ ਤਖ਼ਤੀਆਂ ਅਤੇ ਬੈਨਰ ਚੁੱਕੇ ਹੋਏ ਸਨ। ਉਨ੍ਹਾਂ ਉੱਤਰ ਪ੍ਰਦੇਸ਼ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮਗਰੋਂ ਸੰਤ ਸਮਾਜ ਦੇ ਆਗੂਆਂ ਤੇ ਹੋਰ ਕਾਰਕੁਨਾਂ ਨੇ ਧਰਨਾ ਵੀ ਦਿੱਤਾ ਅਤੇ ਆਵਾਜਾਈ ਵੀ ਰੋਕੀ।