DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Anganwadi Employees ਵੱਲੋਂ ਵਿਧਾਇਕ ਦੇ ਘਰ ਅੱਗੇ ਧਰਨਾ

ਮੰਗਾਂ ਮੰਨਣ ਦੀ ਅਪੀਲ; ਸੰਧੂ ਦੀ ਗ਼ੈਰ-ਹਾਜ਼ਰੀ ਵਿੱਚ ਅਧਿਕਾਰੀ ਨੇ ਲਿਆ ਮੰਗ ਪੱਤਰ

  • fb
  • twitter
  • whatsapp
  • whatsapp
featured-img featured-img
ਵਿਧਾਇਕ ਹਰਮੀਤ ਸਿੰਘ ਸੰਧੂ ਦੇ ਦਫ਼ਤਰ ਅੱਗੇ ਧਰਨਾ ਦਿੰਦੇ ਆਂਗਣਵਾੜੀ ਵਰਕਰ। -ਫੋਟੋ: ਗੁਰਬਖਸ਼ਪੁਰੀ
Advertisement

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਜ਼ਿਲ੍ਹਾ ਇਕਾਈ ਵੱਲੋਂ ਅੱਜ ਇੱਥੇ ਹਲਕਾ ਵਿਧਾਇਕ ਹਰਮੀਤ ਸਿੰਘ ਸੰਧੂ ਦੀ ਰਿਹਾਇਸ਼ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਜਥੇਬੰਦੀ ਵੱਲੋਂ ਵਿਧਾਇਕ ਦੀ ਗ਼ੈਰ-ਹਾਜ਼ਰੀ ਵਿੱਚ ਮੰਗ ਪੱਤਰ ਉਨ੍ਹਾਂ ਦੇ ਦਫਤਰ ਦੇ ਅਧਿਕਾਰੀ ਭੁਪਿੰਦਰ ਸਿੰਘ ਖੇੜਾ ਨੂੰ ਦਿੱਤਾ ਗਿਆ। ਜਥੇਬੰਦੀ ਦੀ ਜ਼ਿਲ੍ਹਾ ਪ੍ਰਧਾਨ ਰਜਵੰਤ ਕੌਰ ਨੇ ਕਿਹਾ ਕਿ ਆਂਗਣਵਾੜੀ ਵਰਕਰਾਂ ਨੂੰ ਸਮਾਰਟ ਫੋਨ ਦਿੱਤੇ ਜਾਣੇ ਚਾਹੀਦੇ ਹਨ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਆਂਗਣਵਾੜੀ ਵਰਕਰਾਂ ਕੋਲੋਂ ਜਨਗਨਣਾ, ਆਰਥਿਕ, ਡਰੱਗ ਸਰਵੇ ਆਦਿ ਦਾ ਵਾਧੂ ਕੰਮ ਲੈਣਾ ਬੰਦ ਕੀਤਾ ਜਾਵੇ ਅਤੇ ਆਂਗਣਵਾੜੀ ਕੇਂਦਰਾਂ ਨੂੰ ਦਿੱਤਾ ਜਾਣ ਵਾਲਾ ਰਾਸ਼ਨ ਵੇਰਕਾ, ਮਾਰਕਫੈੱਡ ਆਦਿ ਸਰਕਾਰੀ ਅਦਾਰਿਆਂ ਰਾਹੀਂ ਦਿੱਤਾ ਜਾਣ ਚਾਹੀਦਾ ਹੈ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਆਂਗਣਵਾੜੀ ਵਰਕਰਾਂ ਨੂੰ ਪ੍ਰੀ-ਨਰਸਰੀ ਟੀਚਰ ਦਾ ਦਰਜਾ ਦਿੱਤਾ ਜਾਵੇ ਅਤੇ ਛੇ ਸਾਲ ਤੱਕ ਦੀ ਉਮਰ ਦੇ ਬੱਚੇ ਆਂਗਨਵਾੜੀ ਕੇਂਦਰਾਂ ਵਿੱਚ ਭੇਜੇ ਜਾਣੇ ਚਾਹੀਦੇ ਹਨ। ਇਸ ਮੌਕੇ ਗੁਰਪ੍ਰੀਤ ਕੌਰ ਰਹਿਮਾਨਾ, ਰਣਜੀਤ ਕੌਰ, ਗੁਰਪ੍ਰੀਤ ਕੌਰ ਮਲਮੋਹਰੀ, ਕਵਲਪ੍ਰੀਤ ਕੌਰ ਤਰਨਤਾਰਨ, ਸਤਬੀਰ ਕੌਰ, ਸਿਮਰਜੀਤ ਕੌਰ ਨੇ ਵੀ ਸੰਬੋਧਨ ਕੀਤਾ।

Advertisement
Advertisement
×