ਸੀਡੀਪੀਓ ’ਤੇ ਦੋਸ਼ ਲਾਉਣ ਵਾਲੀ ਆਂਗਣਵਾੜੀ ਵਰਕਰ ਬਰਖ਼ਾਸਤ

ਸੀਡੀਪੀਓ ’ਤੇ ਦੋਸ਼ ਲਾਉਣ ਵਾਲੀ ਆਂਗਣਵਾੜੀ ਵਰਕਰ ਬਰਖ਼ਾਸਤ

ਕੇ.ਪੀ. ਸਿੰਘ

ਗੁਰਦਾਸਪੁਰ, 6 ਮਾਰਚ

ਜ਼ਿਲ੍ਹੇ ਦੇ ਬਲਾਕ ਦੋਰਾਂਗਲਾ ਅਧੀਨ ਆਉਂਦੇ ਪਿੰਡ ਆਲੀਨੰਗਲ ਦੇ ਆਂਗਣਵਾੜੀ ਸੈਂਟਰ ਵਿਚ ਤਾਇਨਾਤ ਆਂਗਣਵਾੜੀ ਵਰਕਰ ਸੁਖਬੀਰ ਕੌਰ ਨੂੰ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਦੁਰਵਿਵਹਾਰ ਕਰਨ, ਡਿਊਟੀ ਤੋਂ ਗੈਰ-ਹਾਜ਼ਰ ਰਹਿਣ ਅਤੇ ਸੈਂਟਰ ਦਾ ਕੰਮ ਸੁਚਾਰੂ ਢੰਗ ਨਾਲ ਨਾ ਚਲਾਉਣ ਦੇ ਦੋਸ਼ ਹੇਠ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਨੌਕਰੀ ਤੋਂ ਬਰਖ਼ਾਸਤ ਕਰ ਦਿੱਤਾ ਗਿਆ ਹੈ। ਸੁਖਬੀਰ ਕੌਰ ਬੀਤੇ ਡੇਢ ਸਾਲ ਤੋਂ ਨੌਕਰੀ ਤੋਂ ਮੁਅੱਤਲ ਚੱਲ ਰਹੀ ਸੀ।

ਬੀਤੇ ਸਾਲ ਜਦ ਸੀਡੀਪੀਓ ਦੋਰਾਂਗਲਾ ਬਿਕਰਮਜੀਤ ਸਿੰਘ ਵੱਲੋਂ ਸੈਂਟਰ ਦਾ ਦੌਰਾ ਕੀਤਾ ਗਿਆ ਤਾਂ ਉਕਤ ਆਂਗਣਵਾੜੀ ਵਰਕਰ ਵੱਲੋਂ ਇਕ ਵੀਡੀਓ ਬਣਾ ਕੇ ਉੱਚ ਅਧਿਕਾਰੀਆਂ ’ਤੇ ਤੰਗ-ਪ੍ਰੇਸ਼ਾਨ ਕਰਨ ਦੇ ਦੋਸ਼ ਲਗਾਏ ਗਏ ਸਨ। ਇੱਥੋਂ ਤੱਕ ਕਿ ਉਕਤ ਵਰਕਰ ਵੱਲੋਂ ਸਿਵਲ ਹਸਪਤਾਲ ਗੁਰਦਾਸਪੁਰ ਵਿੱਚ ਦਾਖ਼ਲ ਹੋ ਕੇ ਉੱਚ ਅਧਿਕਾਰੀ ’ਤੇ ਤੰਗ ਕਰਨ ਦੇ ਦੋਸ਼ ਲਗਾ ਕੇ ਆਤਮ ਹੱਤਿਆ ਕਰਨ ਦੀ ਗੱਲ ਵੀ ਕਹੀ ਸੀ ਪਰ ਦੋ ਦਿਨਾਂ ਬਾਅਦ ਹੀ ਉਸ ਨੇ ਆਪਣੇ ਬਿਆਨ ਬਦਲਦੇ ਹੋਏ ਕਿਹਾ ਸੀ ਕਿ ਉਸ ਵੱਲੋਂ ਬੁਖ਼ਾਰ ਦੀ ਦਵਾਈ ਦੇ ਭੁਲੇਖੇ ’ਚ ਕੋਈ ਜ਼ਹਿਰੀਲੀ ਚੀਜ਼ ਖਾਧੀ ਗਈ ਹੈ। ਇਸ ਸਾਰੇ ਮਾਮਲੇ ਦੀ ਵਿਭਾਗ ਕੋਲ ਪੜਤਾਲ ਚੱਲ ਰਹੀ ਸੀ ਜਿਸ ਵਿਚ ਵਿਭਾਗ ਵੱਲੋਂ ਉਕਤ ਆਂਗਣਵਾੜੀ ਵਰਕਰ ਨੂੰ ਦੋਸ਼ੀ ਮੰਨਦੇ ਹੋਏ ਅੱਜ ਉਸ ਖ਼ਿਲਾਫ਼ ਕਾਰਵਾਈ ਕਰਦਿਆਂ ਉਸ ਨੂੰ ਨੌਕਰੀ ਤੋਂ ਬਰਖ਼ਾਸਤ ਕਰ ਦਿੱਤਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸ਼ਾਇਰ ਤੇ ਮਿੱਟੀ ਦੋ ਨਹੀਂ...

ਸ਼ਾਇਰ ਤੇ ਮਿੱਟੀ ਦੋ ਨਹੀਂ...

ਬੀਬੀ ਰਾਣੀ

ਬੀਬੀ ਰਾਣੀ

ਸ਼ਹਿਰ

View All