Anganwadi workers protest: ਆਂਗਣਵਾੜੀ ਮੁਲਾਜ਼ਮਾਂ ਵੱਲੋਂ ਰੋਸ ਮੁਜ਼ਾਹਰਾ
ਸੂਬਾ ਸਰਕਾਰ ਵਾਅਦੇ ਤੋਂ ਮੁੱਕਰੀ: ਹਰਗੋਬਿੰਦ ਕੌਰ
ਕੈਬਨਿਟ ਮੰਤਰੀ ਹਰਭਜਨ ਸਿੰਘ ਈ ਟੀ ਓ ਦੇ ਸਥਾਨਕ ਦਫ਼ਤਰ ਦੇ ਬਾਹਰ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਪੰਜਾਬ ਸਰਕਾਰ ਵਿਰੁੱਧ ਯੂਨੀਅਨ ਦੀ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਦੀ ਸਰਪ੍ਰਸਤੀ ਹੇਠ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਹਰਗੋਬਿੰਦ ਕੌਰ ਨੇ ਕਿਹਾ ਆਮ ਆਦਮੀ ਪਾਰਟੀ ਵੱਲੋਂ ਸਰਕਾਰ ਬਣਨ ਤੋਂ ਪਹਿਲਾਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦਾ ਮਾਣ-ਭੱਤਾ ਦੁੱਗਣਾ ਕਰਨ ਦਾ ਵਾਅਦਾ ਕੀਤਾ ਗਿਆ ਸੀ, ਪਰ ਸਰਕਾਰ ਨੂੰ ਸਾਢੇ ਚਾਰ ਸਾਲ ਦਾ ਸਮਾਂ ਬੀਤਣ ਦੇ ਬਾਵਜੂਦ ਇਹ ਵਾਅਦਾ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਦੋਸ਼ ਲਾਇਆ ਕਿ ਮਾਣ-ਭੱਤਾ ਦੁੱਗਣਾ ਕਰਨਾ ਤਾਂ ਦੂਰ ਦੀ ਗੱਲ ਹੈ, ਵਰਕਰਾਂ ਤੇ ਹੈਲਪਰਾਂ ਨੂੰ ਮਿਲਣ ਵਾਲਾ ਮਾਣ-ਭੱਤਾ ਵੀ ਸਮੇਂ ਸਿਰ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਆਂਗਣਵਾੜੀ ਕੇਂਦਰਾਂ ਵਿੱਚ ਆ ਰਿਹਾ ਰਾਸ਼ਨ ਬੇਹੱਦ ਘਟੀਆ ਗੁਣਵੱਤਾ ਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਭੇਜੇ ਬੱਚਿਆਂ ਨੂੰ ਮੁੜ ਆਂਗਣਵਾੜੀ ਕੇਂਦਰਾਂ ਵਿੱਚ ਭੇਜਿਆ ਜਾਵੇ ਤੇ ਆਂਗਣਵਾੜੀ ਵਰਕਰਾਂ ਨੂੰ ਪ੍ਰੀ-ਨਰਸਰੀ ਅਧਿਆਪਕ ਦਾ ਦਰਜਾ ਦਿੱਤਾ ਜਾਵੇ। ਇਸ ਮੌਕੇ ਦਲਜਿੰਦਰ ਕੌਰ, ਰਜਵੰਤ ਕੌਰ ਜ਼ਿਲ੍ਹਾ ਪ੍ਰਧਾਨ ਤਰਨਤਾਰਨ, ਸੰਤੋਸ਼ ਕੌਰ ਵੇਰਕਾ, ਗੁਰਪ੍ਰੀਤ ਕੌਰ, ਬੇਅੰਤ ਕੌਰ ਭੱਟੀ, ਗੁਰਮੀਤ ਕੌਰ ਸਭਰਾਂ, ਮਨਜੀਤ ਕੌਰ ਪੱਟੀ, ਗੁਰਪ੍ਰੀਤ ਕੌਰ ਰੋਮਾਣਾ, ਪਰਮਜੀਤ ਕੌਰ ਰਈਆ, ਰਾਜਵਿੰਦਰ ਕੌਰ, ਹਰਪ੍ਰੀਤ ਕੌਰ, ਬਲਵਿੰਦਰ ਕੌਰ, ਅਕਵਿੰਦਰ ਕੌਰ, ਰਾਜਵੰਤ ਕੌਰ ਚੋਹਲਾ ਸਾਹਿਬ ਸਮੇਤ ਵੱਡੀ ਗਿਣਤੀ ਵਿੱਚ ਆਂਗਣਵਾੜੀ ਵਰਕਰ ਅਤੇ ਹੈਲਪਰ ਹਾਜ਼ਰ ਸਨ।

