ਵਰਿੰਦਰਜੀਤ ਜਾਗੋਵਾਲ
ਕਾਹਨੂੰਵਾਨ, 16 ਸਤੰਬਰ
ਪੰਜਾਬ ਸਰਕਾਰ ਅਧੀਨ ਕੰਮ ਕਰਦੀਆਂ ਆਂਗਣਵਾੜੀ ਵਰਕਰਾਂ ਵੱਲੋਂ ਹੱਕੀ ਮੰਗਾਂ ਨਾ ਮੰਨਣ ਦੇ ਵਿਰੋਧ ਵਜੋਂ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਆਂਗਣਵਾੜੀ ਆਗੂ ਪ੍ਰਧਾਨ ਗੁਰਪ੍ਰੀਤ ਕੌਰ ਅਤੇ ਜਸਵਿੰਦਰ ਕੌਰ ਨੇ ਕਿਹਾ ਕਿ ਇਕ ਪਾਸੇ ਪੰਜਾਬ ਸਰਕਾਰ ਨੇ ਆਂਗਣਵਾੜੀ ਸੈਂਟਰਾਂ ਵਿਚ ਪੜ੍ਹਦੇ ਬੱਚਿਆਂ ਨੂੰ ਪ੍ਰੀ ਪ੍ਰਾਇਮਰੀ ਸਕੂਲਾਂ ਵਿੱਚ ਭੇਜ ਦਿੱਤਾ ਗਿਆ ਹੈ। ਦੂਸਰੇ ਪਾਸੇ ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਵਰਕਰ ਦੇ ਪਿਛਲੇ 3 ਸਾਲਾਂ ਤੋਂ ਬਣਦੇ ਮਾਣ ਭੱਤੇ ਵੀ ਰੋਕੇ ਹੋਏ ਹਨ ਜਿਸ ਕਾਰਨ ਆਂਗਣਵਾੜੀ ਵਰਕਰਾਂ ਦੀ ਆਰਥਿਕਤਾ ਖਸਤਾ ਹਾਲ ਹੋ ਚੁੱਕੀ ਹੈ। ਉਨ੍ਹਾਂ ਦੀ ਇੱਕ ਅਹਿਮ ਮੰਗ ਇਹ ਵੀ ਹੈ ਕਿ ਆਂਗਣਵਾੜੀ ਵਰਕਰਾਂ ਨੂੰ ਨਰਸਰੀ ਟੀਚਰ ਦਾ ਦਰਜਾ ਦਿੱਤਾ ਜਾਵੇ। ਇਸ ਮੌਕੇ ਉਨ੍ਹਾਂ ਹਲਕਾ ਵਿਧਾਇਕ ਫਤਹਿਜੰਗ ਬਾਜਵਾ ’ਤੇ ਕਿਸਾਨਾਂ ਖ਼ਿਲਾਫ਼ ਘਟੀਆ ਸ਼ਬਦਾਵਲੀ ਵਰਤਣ ਦੇ ਦੋਸ਼ ਲਾਏ। ਇਸ ਮੌਕੇ ਆਂਗਣਵਾੜੀ ਵਰਕਰਾਂ ਨੇ ਪੰਜਾਬ ਸਰਕਾਰ ਅਤੇ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਆਂਗਣਵਾੜੀ ਵਰਕਰ ਮਨਜਿੰਦਰ ਕੌਰ, ਗੁਰਪ੍ਰੀਤ ਕੌਰ, ਜਸਵਿੰਦਰ ਕੌਰ, ਕੁਲਵਿੰਦਰ ਕੌਰ, ਜਗਦੀਸ਼ ਕੌਰ, ਮਲਕੀਤ ਕੌਰ ਹਾਜ਼ਰ ਸਨ।