ਤਰਨ ਤਾਰਨ (ਪੱਤਰ ਪ੍ਰੇਰਕ): ਆਂਗਣਵਾੜੀ ਮੁਲਾਜ਼ਮ ਯੂਨੀਅਨ (ਸੀਟੂ) ਪੰਜਾਬ ਦੀ ਸਥਾਨਕ ਜ਼ਿਲ੍ਹਾ ਇਕਾਈ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਗੇਟ ਉੱਤੇ ਦਿਨ ਭਰ ਦਾ ਧਰਨਾ ਦਿੱਤਾ ਗਿਆ| ਜਥੇਬੰਦੀ ਦੀ ਸਥਾਪਨਾ ਨੂੰ ਸਮਰਪਿਤ ਦਿੱਤੇ ਧਰਨੇ ਦੀ ਅਗਵਾਈ ਜ਼ਿਲ੍ਹਾ ਪ੍ਰਧਾਨ ਅਨੂਪ ਕੌਰ ਨੇ ਕੀਤੀ| ਇਸ ਮੌਕੇ ਹੋਰਨਾਂ ਤੋਂ ਇਲਾਵਾ ਜਥੇਬੰਦੀ ਦੀ ਆਗੂ ਬੇਅੰਤ ਕੌਰ, ਸਰਬਜੀਤ ਕੌਰ ਕੋਟ, ਸਰਬਜੀਤ ਕੌਰ ਜਰਮਸਤਪੁਰਾ, ਕੰਵਲ ਚੀਮਾ ਰਾਜਪਾਲ ਕੌਰ, ਰਣਜੀਤ ਬਾਠ ਨੇ ਸੰਬੋਧਨ ਕੀਤਾ| ਬੁਲਾਰਿਆਂ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨਾਲ ਚੋਣਾਂ ਦੌਰਾਨ ਕੀਤੇ ਵਾਅਦਿਆਂ ਦੀ ਪੂਰਤੀ ਨਾ ਕਰਨ ਖਿਲਾਫ਼ ਰੋਸ ਦਾ ਪ੍ਰਗਟਾਵਾ ਕੀਤਾ।