ਅਨਿਲ ਜੋਸ਼ੀ ਨੇ ਨਵਜੋਤ ਕੌਰ ਸਿੱਧੂ ਨੂੰ ਨਿਸ਼ਾਨੇ ’ਤੇ ਲਿਆ
ਇਥੇ ਸਾਬਕਾ ਮੰਤਰੀ ਅਨਿਲ ਜੋਸ਼ੀ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਦੇ ਪ੍ਰਧਾਨ ਮਿੱਠੂ ਮਦਾਨ ਨੇ ਵੀ ਨਵਜੋਤ ਕੌਰ ਸਿੱਧੂ ਨੂੰ ਨਿਸ਼ਾਨੇ ’ਤੇ ਲਿਆ ਹੈ। ਉਨ੍ਹਾਂ ਨੇ ਉਸ ਦੀ ਕਾਂਗਰਸ ਖ਼ਿਲਾਫ਼ ਬਿਆਨਬਾਜ਼ੀ ਨੂੰ ਬੁਖਲਾਹਟ ਦਾ ਨਤੀਜਾ ਦੱਸਿਆ ਹੈ। ਪੈਸੇ ਦੇ ਕੇ...
ਇਥੇ ਸਾਬਕਾ ਮੰਤਰੀ ਅਨਿਲ ਜੋਸ਼ੀ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਦੇ ਪ੍ਰਧਾਨ ਮਿੱਠੂ ਮਦਾਨ ਨੇ ਵੀ ਨਵਜੋਤ ਕੌਰ ਸਿੱਧੂ ਨੂੰ ਨਿਸ਼ਾਨੇ ’ਤੇ ਲਿਆ ਹੈ। ਉਨ੍ਹਾਂ ਨੇ ਉਸ ਦੀ ਕਾਂਗਰਸ ਖ਼ਿਲਾਫ਼ ਬਿਆਨਬਾਜ਼ੀ ਨੂੰ ਬੁਖਲਾਹਟ ਦਾ ਨਤੀਜਾ ਦੱਸਿਆ ਹੈ।
ਪੈਸੇ ਦੇ ਕੇ ਪਾਰਟੀ ਵਿੱਚ ਸ਼ਾਮਲ ਹੋਣ ਦੇ ਲਾਏ ਗਏ ਦੋਸ਼ਾਂ ਬਾਰੇ ਸ੍ਰੀ ਜੋਸ਼ੀ ਨੇ ਆਖਿਆ ਕਿ ਇਹ ਗਲਤ ਬਿਆਨ ਹੈ ਅਤੇ ਉਹ ਇਸ ਮਾਮਲੇ ਵਿੱਚ ਆਪਣੇ ਵਕੀਲ ਨਾਲ ਅਗਲੇਰੀ ਕਾਰਵਾਈ ਲਈ ਰਾਏ ਕਰ ਰਹੇ ਹਨ। ਮੀਡੀਆ ਨਾਲ ਗੱਲਬਾਤ ਦੌਰਾਨ ਸ੍ਰੀ ਜੋਸ਼ੀ ਨੇ ਕਿਹਾ ਕਿ ਉਨ੍ਹਾਂ ਸਭ ਤੋਂ ਪਹਿਲਾਂ ਭਾਜਪਾ ਉਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਅਤੇ ਹੁਣ ਕਾਂਗਰਸ ਵਿੱਚ ਸ਼ਮੂਲੀਅਤ ਕੀਤੀ ਹੈ ਅਤੇ ਕਿਸੇ ਵੀ ਪਾਰਟੀ ਵਿੱਚ ਜਾਣ ਲਈ ਕਿਸੇ ਨੂੰ ਕੋਈ ਪੈਸਾ ਨਹੀਂ ਦਿੱਤਾ। ਉਨ੍ਹਾਂ ਆਖਿਆ ਕਿ ਉਹ ਆਪਣੀ ਬਿਮਾਰੀ ਲਈ ਕੁਝ ਦਵਾਈਆਂ ਖਾਂਦੇ ਹਨ, ਜਿਸ ਦਾ ਪ੍ਰਭਾਵ ਹੋ ਸਕਦਾ ਹੈ ਕਿ ਉਹ ਅਜਿਹੀ ਬਿਆਨਬਾਜ਼ੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਾਰੇ ਬਿਆਨ ਬੇਬੁਨਿਆਦ ਹਨ। ਅੰਮ੍ਰਿਤਸਰ ਸ਼ਹਿਰੀ ਕਾਂਗਰਸ ਕਮੇਟੀ ਦੇ ਨਵੇਂ ਬਣੇ ਪ੍ਰਧਾਨ ਮਿੱਠੂ ਮਦਾਨ ਨੇ ਕਿਹਾ ਕਿ ਡਾਕਟਰ ਸਿੱਧੂ ਹੁਣ ਭਾਜਪਾ ਵਿੱਚ ਜਾਣ ਦੇ ਇੱਛੁਕ ਹਨ ਅਤੇ ਇਸੇ ਮਨਸਾ ਵਜੋਂ ਹੀ ਕਾਂਗਰਸ ਖ਼ਿਲਾਫ਼ ਬਿਆਨਬਾਜ਼ੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਚਾਹੀਦਾ ਹੈ ਕਿ ਉਹ ਖੁਦ ਡਾਕਟਰ ਸਿੱਧੂ ਨੂੰ ਭਾਜਪਾ ਵਿੱਚ ਸ਼ਾਮਲ ਕਰਵਾ ਦੇਵੇ। ਉਨ੍ਹਾਂ ਚਿਤਾਵਨੀ ਦਿੱਤੀ ਹੈ ਕਿ ਜੇ ਡਾਕਟਰ ਸਿੱਧੂ ਆਪਣੇ ਬੇਬੁਨਿਆਦ ਦੋਸ਼ਾਂ ਤੋਂ ਬਾਜ ਨਾ ਆਏ ਤਾਂ ਉਹ 2017 ਵਿੱਚ ਨਗਰ ਨਿਗਮ ਦੀਆਂ ਚੋਣਾਂ ਸਮੇਂ ਕੌਂਸਲਰਾਂ ਨੂੰ ਦਿੱਤੀਆਂ ਗਈਆਂ ਟਿਕਟਾਂ ਸਬੰਧੀ ਵੱਡੇ ਖੁਲਾਸੇ ਕਰਨਗੇ।

