ਜਾਨਵਰ ਪ੍ਰੇਮੀਆਂ ਨੇ ਮੁੱਖ ਮੰਤਰੀ ਦਾ ਪੁਤਲਾ ਸਾੜਿਆ

ਜਾਨਵਰ ਪ੍ਰੇਮੀਆਂ ਨੇ ਮੁੱਖ ਮੰਤਰੀ ਦਾ ਪੁਤਲਾ ਸਾੜਿਆ

ਮੁਜ਼ਾਹਰਾ ਕਰਦੇ ਹੋਏ ਐਂਟੀ ਕਰਾਈਮ ਅਤੇ ਐਨੀਮਲ ਪ੍ਰੋਟੈਕਸ਼ਨ ਐਸੋਸੀਏਸ਼ਨ ਦੇ ਮੈਂਬਰ।

ਜਗਤਾਰ ਸਿੰਘ ਲਾਂਬਾ

ਅੰਮ੍ਰਿਤਸਰ, 20 ਮਈ

ਪੁਲੀਸ ਦੇ ਰਿਹਾਇਸ਼ੀ ਕੁਆਰਟਰਾਂ ਵਿੱਚੋਂ ਅਣਰਜਿਸਟਰਡ ਪਾਲਤੂ ਕੁੱਤਿਆਂ ਨੂੰ ਬਾਹਰ ਕਰਨ ਦੇ ਜਾਰੀ ਕੀਤੇ ਆਦੇਸ਼ਾਂ ਦੇ ਖ਼ਿਲਾਫ਼ ਅੱਜ ਇੱਥੇ ਐਂਟੀ ਕਰਾਈਮ ਅਤੇ ਐਨੀਮਲ ਪ੍ਰੋਟੈਕਸ਼ਨ ਐਸੋਸੀਏਸ਼ਨ ਵੱਲੋਂ ਰੋਸ ਵਿਖਾਵਾ ਕੀਤਾ ਗਿਆ ਅਤੇ ਮੁੱਖ ਮੰਤਰੀ ਦਾ ਪੁਤਲਾ ਸਾੜਿਆ।

ਜਥੇਬੰਦੀ ਦੇ ਆਗੂ ਡਾ. ਰੋਹਨ ਮਹਿਰਾ ਨੇ ਦੱਸਿਆ ਕਿ ਇਹ ਆਦੇਸ਼ ਪੁਲੀਸ ਦੇ ਵਧੀਕ ਡੀਜੀਪੀ ਵੱਲੋਂ ਜਾਰੀ ਕੀਤੇ ਗਏ ਹਨ। ਉਨ੍ਹਾਂ ਨੇ ਇਸ ਆਦੇਸ਼ ਨੂੰ ਅਣਮਨੁੱਖੀ ਆਖਦਿਆਂ ਕਿਹਾ ਕਿ ਇਸ ਦੇ ਖ਼ਿਲਾਫ਼ ਪੰਜਾਬ ਭਰ ਵਿੱਚ ਰੋਸ ਮੁਜ਼ਾਹਰੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸਰਕਾਰ ਇਨ੍ਹਾਂ ਆਦੇਸ਼ਾਂ ਨੂੰ ਵਾਪਸ ਲਵੇ। ਉਨ੍ਹਾਂ ਕਿਹਾ ਕਿ ਘਰ ਵਿੱਚ ਪਾਲਿਆ ਕੁੱਤਾ ਜਾਂ ਹੋਰ ਜਾਨਵਰ ਪਰਿਵਾਰ ਦੇ ਮੈਂਬਰ ਬਣ ਜਾਂਦੇ ਹਨ ਅਤੇ ਘਰ ਵਿੱਚ ਮੈਂਬਰ ਵਜੋਂ ਹੀ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਇਸ ਸਬੰਧੀ ਜਾਰੀ ਕੀਤੇ ਆਦੇਸ਼ਾਂ ਪਿੱਛੇ ਕੀ ਤਰਕ ਹੈ, ਇਹ ਹੁਣ ਤਕ ਸਮਝ ਨਹੀਂ ਆਇਆ। ਉਨ੍ਹਾਂ ਕਿਹਾ ਕਿ ਇਕ ਪਰਿਵਾਰ ਜਿਸ ਨੇ ਕਈ ਵਰ੍ਹਿਆਂ ਤੋਂ ਪਾਲਤੂ ਕੁੱਤਾ ਰੱਖਿਆ ਹੋਇਆ ਹੈ, ਉਹ ਅਚਨਚੇਤੀ ਇਸ ਨੂੰ ਕਿਵੇਂ ਲਾਵਾਰਸ ਛੱਡ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਜਾਰੀ ਆਦੇਸ਼ਾਂ ਵਿੱਚ ਕਮਾਂਡੋ ਬਟਾਲੀਅਨ ਦੇ ਕਰਮਚਾਰੀਆਂ ਨੂੰ ਆਦੇਸ਼ ਦਿੱਤਾ ਗਿਆ ਕਿ ਪੁਲੀਸ ਦੇ ਰਿਹਾਇਸ਼ੀ ਕੁਆਰਟਰਾਂ ਵਿੱਚ ਜਿਨ੍ਹਾਂ ਨੇ ਪਾਲਤੂ ਕੁੱਤੇ ਰੱਖੇ ਹੋਏ ਹਨ ਅਤੇ ਉਨ੍ਹਾਂ ਕੋਲ ਕੁੱਤਾ ਰੱਖਣ ਦੀ ਆਗਿਆ ਨਹੀਂ ਹੈ ਤਾਂ ਅਜਿਹੇ ਪਾਲਤੂ ਕੁੱਤਿਆਂ ਨੂੰ ਰਿਹਾਇਸ਼ੀ ਕੁਆਰਟਰਾਂ ਵਾਲੇ ਇਲਾਕੇ ਵਿਚੋਂ ਬਾਹਰ ਛੱਡ ਦਿੱਤਾ ਜਾਵੇ।

ਪ੍ਰਦਰਸ਼ਨਕਾਰੀਆਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਮੁੱਖ ਮੰਤਰੀ ਨੇ ਅਜਿਹੇ ਆਦੇਸ਼ ਇਕ ਹਫਤੇ ਵਿੱਚ ਵਾਪਸ ਨਾ ਕਰਵਾਏ ਤਾਂ ਇਸ ਖ਼ਿਲਾਫ਼ ਪੰਜਾਬ ਭਰ ਵਿੱਚ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਇਸ ਮੌਕੇ ਪ੍ਰਦਰਸ਼ਨਕਾਰੀਆਂ ਵਿੱਚ ਵਧੇਰੇ ਜਾਨਵਰ ਪ੍ਰੇਮੀ ਸ਼ਾਮਲ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਸ਼ਹਿਰ

View All