ਧਰਨੇ ਦਾ ਐਲਾਨ
ਪੰਜਾਬ ਸਰਕਾਰ ਵੱਲੋਂ ਬਿਜਲੀ ਨਿਗਮ ਦੀਆਂ ਜਾਇਦਾਦਾਂ ਵੇਚਣ ਅਤੇ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਬਿਜਲੀ ਸੋਧ ਬਿੱਲ- 2025 ਦੇ ਪ੍ਰਸਤਾਵਿਤ ਖਰੜੇ ਖਿਲਾਫ਼ ਰੋਸ ਜ਼ਾਹਿਰ ਕਰਨ ਲਈ ਪਾਵਰਕੌਮ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਜਥੇਬੰਦੀਆਂ ਨੇ 9 ਨਵੰਬਰ ਐਤਵਾਰ ਨੂੰ ਜ਼ਿਮਨੀ ਚੋਣ...
Advertisement
ਪੰਜਾਬ ਸਰਕਾਰ ਵੱਲੋਂ ਬਿਜਲੀ ਨਿਗਮ ਦੀਆਂ ਜਾਇਦਾਦਾਂ ਵੇਚਣ ਅਤੇ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਬਿਜਲੀ ਸੋਧ ਬਿੱਲ- 2025 ਦੇ ਪ੍ਰਸਤਾਵਿਤ ਖਰੜੇ ਖਿਲਾਫ਼ ਰੋਸ ਜ਼ਾਹਿਰ ਕਰਨ ਲਈ ਪਾਵਰਕੌਮ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਜਥੇਬੰਦੀਆਂ ਨੇ 9 ਨਵੰਬਰ ਐਤਵਾਰ ਨੂੰ ਜ਼ਿਮਨੀ ਚੋਣ ਵਾਲੇ ਹਲਕਾ ਤਰਨ ਤਾਰਨ ਦੇ ਬੱਸ ਸਟੈਂਡ ’ਤੇ ਰੋਸ ਧਰਨਾ ਦੇਣ ਦਾ ਐਲਾਨ ਕੀਤਾ ਹੈ| ਇਸ ਸਬੰਧੀ ਜਥੇਬੰਦੀਆਂ ਦੀ ਮੀਟਿੰਗ ਅੱਜ ਇਥੇ ਕੀਤੀ ਗਈ| ਮੁਲਾਜ਼ਮਾਂ ਦੇ ਆਗੂ ਜੈਮਲ ਸਿੰਘ ਬਾਠ ਦੀ ਪ੍ਰਧਾਨਗੀ ਹੇਠ ਕੀਤੀ ਮੀਟਿੰਗ ਨੂੰ ਸੂਬਾ ਆਗੂ ਗੁਰਪ੍ਰੀਤ ਸਿੰਘ ਗੰਡੀਵਿੰਡ ਸਮੇਤ ਹੋਰਨਾਂ ਨੇ ਸੰਬੋਧਨ ਕਰਦਿਆਂ ਪੰਜਾਬ ਸਰਕਾਰ ਵਲੋਂ ਪਾਵਰਕੌਮ ਦੀਆਂ ਜਾਇਦਾਦਾਂ ਵੇਚਣ ਖਿਲਾਫ਼ ਸੰਘਰਸ਼ ਦੀ ਚਿਤਾਵਨੀ ਦਿੱਤੀ।
Advertisement
Advertisement
×

