ਧਰਮ ਸਿੰਘ ਨੂੰ ਯਾਦਗਾਰੀ ਪੁਰਸਕਾਰ ਦੇਣ ਦਾ ਐਲਾਨ
ਪੱਤਰ ਪ੍ਰੇਰਕ ਅੰਮ੍ਰਿਤਸਰ, 14 ਜੂਨ ਪੰਜਾਬੀ ਸਾਹਿਤ ਅਕੈਡਮੀ ਲੁਧਿਆਣਾ ਦੀ ਐਗਜੈਕਟਿਵ ਕਮੇਟੀ ਦੇ ਮੀਟਿੰਗ ਵਿੱਚ ਡਾ. ਧਰਮ ਸਿੰਘ ਪ੍ਰੋਫੈਸਰ ਅਤੇ ਸਾਬਕਾ ਮੁਖੀ, ਪੰਜਾਬੀ ਅਧਿਐਨ ਸਕੂਲ, ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਨੂੰ ਅਕੈਡਮੀ ਵੱਲੋਂ ਕਰਤਾਰ ਸਿੰਘ ਸ਼ਮਸ਼ੇਰ ਸਿੰਘ ਯਾਦਗਾਰੀ ਪੁਰਸਕਾਰ ਭੇਟ...
Advertisement
ਪੱਤਰ ਪ੍ਰੇਰਕ
ਅੰਮ੍ਰਿਤਸਰ, 14 ਜੂਨ
Advertisement
ਪੰਜਾਬੀ ਸਾਹਿਤ ਅਕੈਡਮੀ ਲੁਧਿਆਣਾ ਦੀ ਐਗਜੈਕਟਿਵ ਕਮੇਟੀ ਦੇ ਮੀਟਿੰਗ ਵਿੱਚ ਡਾ. ਧਰਮ ਸਿੰਘ ਪ੍ਰੋਫੈਸਰ ਅਤੇ ਸਾਬਕਾ ਮੁਖੀ, ਪੰਜਾਬੀ ਅਧਿਐਨ ਸਕੂਲ, ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਨੂੰ ਅਕੈਡਮੀ ਵੱਲੋਂ ਕਰਤਾਰ ਸਿੰਘ ਸ਼ਮਸ਼ੇਰ ਸਿੰਘ ਯਾਦਗਾਰੀ ਪੁਰਸਕਾਰ ਭੇਟ ਕਰਨ ਦਾ ਐਲਾਨ ਕੀਤਾ ਗਿਆ। ਡਾ. ਧਰਮ ਸਿੰਘ ਨੂੰ ਪੁਰਸਕਾਰ ਉਨ੍ਹਾਂ ਦੀਆਂ ਪੰਜਾਬੀ ਭਾਸ਼ਾ, ਸਾਹਿਤ ਅਤੇ ਸੱਭਿਆਚਾਰ ਪ੍ਰਤੀ ਦਿੱਤੀਆਂ ਗਈਆਂ ਸੇਵਾਵਾਂ ਦੀ ਮਾਨਤਾ ਵਜੋਂ ਦਿੱਤਾ ਗਿਆ ਹੈ। ਏਥੇ ਦੱਸਣਯੋਗ ਹੈ ਕਿ ਡਾ. ਧਰਮ ਸਿੰਘ ਪਿਛਲੇ ਪੰਜ ਦਹਾਕਿਆਂ ਤੋਂ ਇਨ੍ਹਾਂ ਖੇਤਰਾਂ ਵਿੱਚ ਕਾਰਜਸ਼ੀਲ ਹਨ। ਖੋਜ ਅਤੇ ਅਲੋਚਨਾ ਨਾਲ ਸਬੰਧਿਤ ਉਨ੍ਹਾਂ ਦੀਆਂ ਸੋਲ੍ਹਾਂ ਪੁਸਤਕਾਂ ਛਪ ਚੁਕੀਆਂ ਹਨ।
Advertisement