ਸਰਕਾਰ ਖਿਲਾਫ਼ ਪ੍ਰਦਰਸ਼ਨ ’ਚ ਸ਼ਾਮਲ ਹੋਣ ਦਾ ਐਲਾਨ
ਤਰਨ ਤਾਰਨ, 4 ਜੂਨ
ਪੈਨਸ਼ਨਰ ਐਂਡ ਸੀਨੀਅਰ ਸਿਟੀਜ਼ਨ ਵੈਲਫੇਅਰ ਐਸੋਸੀਏਸ਼ਨ ਵੱਲੋਂ ਅੱਜ ਇਥੇ ਜ਼ਿਲ੍ਹਾ ਪੱਧਰੀ ਮੀਟਿੰਗ ਵਿੱਚ ਪੰਜਾਬ ਸਰਕਾਰ ਵੱਲੋਂ ਬੀਤੇ ਲੰਬੇ ਸਮੇਂ ਤੋਂ ਉਨ੍ਹਾਂ ਦੀਆਂ ਲਟਕਦੀਆਂ ਮੰਗਾਂ ਦਾ ਨਿਬੇੜਾ ਨਾ ਕਰਨ ਦੀ ਤਿੱਖੇ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਲੁਧਿਆਣਾ ਦੀ ਜ਼ਿਮਨੀ ਚੋਣ ਦੌਰਾਨ ਜਥੇਬੰਦੀ ਵੱਲੋਂ 14 ਜੂਨ ਨੂੰ ਕੀਤੇ ਜਾਣ ਵਾਲੇ ਸੂਬਾ ਪੱਧਰੀ ਰੋਸ ਮੁਜ਼ਾਹਰੇ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਤਰਨ ਤਾਰਨ ਦੇ ਗਾਂਧੀ ਮਿਉਂਸਿਪਲ ਪਾਰਕ ਵਿੱਚ ਕੀਤੀ ਮੀਟਿੰਗ ਨੂੰ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਕੱਲ੍ਹਾ ਨੇ ਸੰਬੋਧਨ ਕਰਦਿਆਂ ਸਰਕਾਰ ਵੱਲੋਂ ਜਥੇਬੰਦੀ ਦੀਆਂ ਮੰਗਾਂ ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਬੁਲਾਈ ਜਾਂਦੀ ਰਹੀ ਮੀਟਿੰਗ ਨੂੰ ਵਾਰ-ਵਾਰ ਖ਼ੁਦ ਹੀ ਸਰਕਾਰ ਵੱਲੋਂ ਰੱਦ ਕਰ ਦੇਣ ’ਤੇ ਰੋਸ ਪ੍ਰਗਟਾਇਆ। ਉਨ੍ਹਾਂ ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਦਾ ਬਕਾਇਆ ਇਕ ਹੀ ਵਾਰ ਵਿੱਚ ਦੇਣ ਦੀ ਮੰਗ ਕੀਤੀ। ਇਸ ਮੌਕੇ ਜਥੇਬੰਦੀ ਦੇ ਆਗੂ ਸਤਪਾਲ ਸ਼ਰਮਾ, ਗੁਰਦੇਵ ਸਿੰਘ ਸਿੱਧੂ, ਬਖਸ਼ੀਸ਼ ਸਿੰਘ ਜਵੰਦਾ, ਗੋਪਾਲ ਸਿੰਘ ਪੱਟੀ, ਚਾਨਣ ਸਿੰਘ, ਕਸ਼ਮੀਰ ਸਿੰਘ ਬੁਰਜ, ਨਿਰਮਲ ਸਿੰਘ, ਧਰਮ ਸਿੰਘ ਪੱਟੀ, ਸੁਰਜੀਤ ਸਿੰਘ ਅਸ਼ਵਨੀ ਕੁਮਾਰ ਅਤੇ ਬਲਵੰਤ ਸਿੰਘ ਨੇ ਸੰਬੋਧਨ ਕੀਤਾ।