ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਨਸ਼ਾ ਤਸਕਰੀ ਮਾਮਲੇ ਵਿੱਚ ਇੱਕ ਹੋਰ ਕਾਬੂ

ਟ੍ਰਿਬਿਊਨ ਨਿਊਜ਼ ਸਰਵਿਸ ਅੰਮ੍ਰਿਤਸਰ, 15 ਜੂਨ ਪੁਲੀਸ ਵੱਲੋਂ ਦੋ ਨਸ਼ਾ ਤਸਕਰਾਂ ਨੂੰ 912 ਗ੍ਰਾਮ ਹੈਰੋਇਨ ਸਣੇ ਗ੍ਰਿਫ਼ਤਾਰ ਕੀਤਾ ਗਿਆ ਸੀ। ਹੁਣ ਇਸ ਮਾਮਲੇ ਵਿੱਚ ਪੁੱਛਗਿਛ ਦੌਰਾਨ ਇੱਕ ਪਿਸਤੌਲ ਬਰਾਮਦ ਕੀਤਾ ਗਿਆ ਹੈ ਅਤੇ ਇੱਕ ਹੋਰ ਵਿਅਕਤੀ ਨੂੰ ਨਸ਼ਾ ਤਸਕਰੀ ਦੇ...
Advertisement

ਟ੍ਰਿਬਿਊਨ ਨਿਊਜ਼ ਸਰਵਿਸ

ਅੰਮ੍ਰਿਤਸਰ, 15 ਜੂਨ

Advertisement

ਪੁਲੀਸ ਵੱਲੋਂ ਦੋ ਨਸ਼ਾ ਤਸਕਰਾਂ ਨੂੰ 912 ਗ੍ਰਾਮ ਹੈਰੋਇਨ ਸਣੇ ਗ੍ਰਿਫ਼ਤਾਰ ਕੀਤਾ ਗਿਆ ਸੀ। ਹੁਣ ਇਸ ਮਾਮਲੇ ਵਿੱਚ ਪੁੱਛਗਿਛ ਦੌਰਾਨ ਇੱਕ ਪਿਸਤੌਲ ਬਰਾਮਦ ਕੀਤਾ ਗਿਆ ਹੈ ਅਤੇ ਇੱਕ ਹੋਰ ਵਿਅਕਤੀ ਨੂੰ ਨਸ਼ਾ ਤਸਕਰੀ ਦੇ ਦੋਸ਼ ਹੇਠ ਕਾਬੂ ਕੀਤਾ ਗਿਆ ਹੈ। ਹੁਣ ਇਸ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਵਿਅਕਤੀ ਦੀ ਸ਼ਨਾਖ਼ਤ ਕੁਲਵਿੰਦਰ ਸਿੰਘ ਉਰਫ ਕਾਕਾ ਵਾਸੀ ਘੰਨੂਪੁਰ ਕਾਲੇ ਵਜੋਂ ਹੋਈ ਹੈ।

ਇਸ ਤੋਂ ਪਹਿਲਾਂ ਇਸ ਮਾਮਲੇ ਵਿੱਚ ਵਿਕਰਮਜੀਤ ਸਿੰਘ ਉਰਫ ਬਿੱਕਾ ਅਤੇ ਸਤਬੀਰ ਸਿੰਘ ਦੋਵੇਂ ਵਾਸੀ ਇਸਲਾਮਾਬਾਦ ਅੰਮ੍ਰਿਤਸਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਸਬੰਧ ਵਿੱਚ ਥਾਣਾ ਗੇਟ ਹਕੀਮਾਂ ਵੱਲੋ 11 ਜੂਨ ਨੂੰ ਐੱਨਡੀਪੀਐੱਸ ਐਕਟ ਹੇਠ ਕੇਸ ਦਰਜ ਕੀਤਾ ਗਿਆ ਸੀ।

ਪੁਲੀਸ ਅਧਿਕਾਰੀ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਦੋ ਵਿਅਕਤੀਆਂ ਕੋਲੋਂ ਪਹਿਲਾਂ 912 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਸੀ। ਇਨ੍ਹਾਂ ਨੂੰ ਅੰਮ੍ਰਿਤਸਰ ਦੇ ਝਬਾਲ ਰੋਡ ਨੇੜੇ ਬੀਬੀ ਇਨਕਲੇਵ ਰੋਡ ਤੋਂ ਪੁਲੀਸ ਨੇ ਗਸ਼ਤ ਦੌਰਾਨ ਚੈਕਿੰਗ ਸਮੇਂ ਕਾਬੂ ਕੀਤਾ ਸੀ। ਇਨ੍ਹਾਂ ਕੋਲੋਂ ਉਸ ਵੇਲੇ ਹੈਰੋਇਨ ਤੇ ਮੋਟਰਸਾਈਕਲ ਬਰਾਮਦ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਪੁਲੀਸ ਰਿਮਾਂਡ ਦੌਰਾਨ ਇਨ੍ਹਾਂ ਕੋਲੋਂ ਬਾਰੀਕੀ ਨਾਲ ਪੁੱਛ-ਪੜਤਾਲ ਕੀਤੀ ਗਈ ਤੇ ਇਨ੍ਹਾਂ ਦੇ ਇੱਕ ਹੋਰ ਸਾਥੀ ਕੁਲਵਿੰਦਰ ਸਿੰਘ ਨੂੰ ਨਾਮਜ਼ਦ ਕੀਤਾ ਗਿਆ ਸੀ। ਉਸ ਨੂੰ ਹੁਣ ਪੁਲੀਸ ਨੇ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਹ ਵਿਅਕਤੀ ਇਨ੍ਹਾਂ ਕੋਲੋਂ ਹੈਰੋਇਨ ਖ਼ਰੀਦਦਾ ਸੀ।

ਪੁਲੀਸ ਅਧਿਕਾਰੀ ਨੇ ਦੱਸਿਆ ਕਿ ਪੁੱਛ-ਪੜਤਾਲ ਦੌਰਾਨ ਬਿਕਰਮਜੀਤ ਸਿੰਘ ਦੇ ਇੰਕਸ਼ਾਫ ’ਤੇ ਇੱਕ ਪਿਸਤੌਲ ਵੀ ਬਰਾਮਦ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਅਗਲੇਰੀ ਜਾਂਚ ਜਾਰੀ ਹੈ। ਉਨ੍ਹਾਂ ਦੱਸਿਆ ਕਿ ਸਤਬੀਰ ਸਿੰਘ ਖ਼ਿਲਾਫ਼ ਪਹਿਲਾਂ ਤਿੰਨ ਅਤੇ ਕੁਲਵਿੰਦਰ ਸਿੰਘ ਖ਼ਿਲਾਫ਼ ਚਾਰ ਮਾਮਲੇ ਦਰਜ ਹਨ।

Advertisement