ਤਰਨ ਤਾਰਨ (ਪੱਤਰ ਪ੍ਰੇਰਕ): ਜ਼ਿਲ੍ਹਾ ਪੁਲੀਸ ਨੇ ਖੇਮਕਰਨ ਇਲਾਕੇ ਵਿੱਚੋਂ ਬੀਤੇ ਦਿਨ 13 ਕਿਲੋਗਰਾਮ ਹੈਰੋਇਨ ਸਮੇਤ ਕਾਬੂ ਕੀਤੇ ਦੋ ਤਸਕਰਾਂ ਦੇ ਇਕ ਸਾਥੀ ਨੂੰ ਅੱਜ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਗੁਰਦੀਪ ਸਿੰਘ ਗੋਪੀ ਵਾਸੀ ਸਰਾਏ ਅਮਾਨਤ ਖਾਂ ਵਜੋਂ ਹੋਈ ਹੈ। ਇਸ ਗੈਂਗ ਦਾ ਇਕ ਮੈਂਬਰ ਪਵਨਦੀਪ ਸਿੰਘ ਵਾਸੀ ਸਿੱਧਵਾਂ ਅਜੇ ਵੀ ਪੁਲੀਸ ਦੀ ਗ੍ਰਿਫ਼ਤ ਤੋਂ ਬਾਹਰ ਹੈ। ਅਦਾਲਤ ਨੇ ਮੁਲਜ਼ਮਾਂ ਦਾ ਤਿੰਨ ਦਿਨ ਦਾ ਪੁਲੀਸ ਰਿਮਾਂਡ ਦੇ ਦਿੱਤਾ ਹੈ|