ਗ੍ਰਨੇਡ ਹਮਲੇ ਦੇ ਦੋਸ਼ ਹੇਠ ਇਕ ਹੋਰ ਕਾਬੂ
ਥਾਣਾ ਸਿਟੀ ਗੁਰਦਾਸਪੁਰ ਅੱਗੇ 25 ਨਵੰਬਰ ਨੂੰ ਗ੍ਰਨੇਡ ਹਮਲੇ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਕਾਊਂਟਰ ਇੰਟੈਲੀਜੈਂਸ (ਸੀਆਈ) ਬਠਿੰਡਾ ਨੇ ਗੁਰਦਾਸਪੁਰ ਪੁਲੀਸ ਨਾਲ ਸਾਂਝੀ ਕਾਰਵਾਈ ਤਹਿਤ ਗ੍ਰਨੇਡ ਹਮਲੇ ਵਿੱਚ ਸ਼ਾਮਲ ਮੁਲਜ਼ਮ ਕਾਬੂ ਕੀਤਾ ਹੈ। ਮੁਲਜ਼ਮ...
Advertisement
ਥਾਣਾ ਸਿਟੀ ਗੁਰਦਾਸਪੁਰ ਅੱਗੇ 25 ਨਵੰਬਰ ਨੂੰ ਗ੍ਰਨੇਡ ਹਮਲੇ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਕਾਊਂਟਰ ਇੰਟੈਲੀਜੈਂਸ (ਸੀਆਈ) ਬਠਿੰਡਾ ਨੇ ਗੁਰਦਾਸਪੁਰ ਪੁਲੀਸ ਨਾਲ ਸਾਂਝੀ ਕਾਰਵਾਈ ਤਹਿਤ ਗ੍ਰਨੇਡ ਹਮਲੇ ਵਿੱਚ ਸ਼ਾਮਲ ਮੁਲਜ਼ਮ ਕਾਬੂ ਕੀਤਾ ਹੈ। ਮੁਲਜ਼ਮ ਦੀ ਪਛਾਣ ਮੋਹਨ ਸਿੰਘ ਵਾਸੀ ਰਾਮੂਵਾਲ ਬਠਿੰਡਾ ਵਜੋਂ ਹੋਈ ਹੈ। ਇਸ ਮਾਮਲੇ ਵਿੱਚ ਪੁਲੀਸ ਪ੍ਰਦੀਪ ਕੁਮਾਰ, ਗੁਰਦਿੱਤ, ਨਵੀਨ ਚੌਧਰੀ ਅਤੇ ਕੁਸ਼ ਨਾਮ ਦੇ ਚਾਰ ਮੁਲਜ਼ਮਾਂ ਨੂੰ ਪਹਿਲੇ ਗ੍ਰਿਫ਼ਤਾਰ ਕਰ ਚੁੱਕੀ ਹੈ। ਡੀ ਜੀ ਪੀ ਗੌਰਵ ਯਾਦਵ ਨੇ ਦੱਸਿਆ ਕਿ ਮੋਹਨ ਸਿੰਘ ਨੇ ਪਾਕਿਸਤਾਨ ਦੀ ਆਈ ਐੱਸ ਆਈ ਵੱਲੋਂ ਹਮਾਇਤ ਪ੍ਰਾਪਤ ਗੈਂਗਸਟਰ ਸ਼ਹਿਜ਼ਾਦ ਭੱਟੀ ਦੇ ਨਿਰਦੇਸ਼ਾਂ ’ਤੇ ਪੰਜਾਬ ਵਿੱਚ ਗ੍ਰਨੇਡ ਹਮਲਾ ਕੀਤਾ ਸੀ।
Advertisement
Advertisement
