ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 2 ਜੁਲਾਈ
ਕਰੋਨਾ ਸੰਕਟ ਦੇ ਚੱਲਦਿਆਂ ਸ਼ਹਿਰ ਵਿਚ ਅੱਜ ਇੱਕ ਹੋਰ ਕਰੋਨਾ ਮਰੀਜ਼ ਦੀ ਮੌਤ ਹੋ ਗਈ ਹੈ ਜਦੋਂਕਿ ਪੰਜ ਹੋਰ ਨਵੇਂ ਕਰੋਨਾ ਪਾਜ਼ੇਟਿਵ ਮਾਮਲੇ ਆਏ ਹਨ। ਕਰੋਨਾ ਮਰੀਜ਼ ਦੀ ਮੌਤ ਨਾਲ ਜ਼ਿਲ੍ਹੇ ਵਿੱਚ ਮੌਤਾਂ ਦਾ ਅੰਕੜਾ ਵਧ ਕੇ 45 ਹੋ ਗਿਆ ਹੈ। ਸਿਹਤ ਵਿਭਾਗ ਮੁਤਾਬਕ ਅੱਜ ਕਰੋਨਾ ਕਾਰਨ 71 ਵਰ੍ਹਿਆਂ ਦੀ ਔਰਤ ਮਰੀਜ਼ ਮਨਜੀਤ ਕੌਰ ਦੀ ਮੌਤ ਹੋਈ ਹੈ, ਜੋ ਕਿ ਗੰਢਾ ਸਿੰਘ ਕਲੋਨੀ ਦੀ ਵਾਸੀ ਸੀ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਹਸਪਤਾਲ ਵਿਚ ਜ਼ੇਰੇ ਇਲਾਜ ਸੀ। ਅੱਜ ਇਥੇ ਪੰਜ ਹੋਰ ਨਵੇਂ ਕਰੋਨਾ ਪਾਜ਼ੇਟਿਵ ਮਾਮਲੇ ਆਏ ਹਨ। ਜ਼ਿਲੇ ਵਿੱਚ ਕੁੱਲ ਕਰੋਨਾ ਮਰੀਜ਼ਾਂ ਦੀ ਗਿਣਤੀ 971 ਹੋ ਗਈ ਹੈ ਜਿਨ੍ਹਾਂ ਵਿਚੋਂ 97 ਜ਼ੇਰੇ ਇਲਾਜ ਹਨ।
ਜਲੰਧਰ (ਨਿੱਜੀ ਪੱਤਰ ਪ੍ਰੇਰਕ): ਕੋਵਿਡ ਕੇਅਰ ਸੈਂਟਰ ਤੋਂ ਅੱਜ 27 ਹੋਰ ਮਰੀਜ਼ਾਂ ਨੂੰ ਇਲਾਜ ਉਪਰੰਤ ਛੁੱਟੀ ਦਿੱਤੀ ਗਈ। ਛੁੱਟੀ ਮਿਲਣ ਵਾਲੇ ਮਰੀਜ਼ਾਂ ਦਾ ਸੀਨੀਅਰ ਮੈਡੀਕਲ ਅਫ਼ਸਰ ਡਾ. ਜਗਦੀਸ਼ ਕੁਮਾਰ ਦੀ ਅਗਵਾਈ ਵਾਲੀ ਟੀਮ ਵਲੋਂ ਇਲਾਜ ਕੀਤਾ ਗਿਆ।
ਤਰਨ ਤਾਰਨ (ਪੱਤਰ ਪ੍ਰੇਰਕ): ਜਿਲ੍ਹੇ ਅੰਦਰ ਕੋਵਿਡ-19 ਦੇ ਅੱਜ ਪੰਜ ਹੋਰ ਪਾਜ਼ੇਟਿਵ ਮਾਮਲੇ ਸਾਹਮਣੇ ਆਏ ਹਨ ਜਿਸ ਨਾਲ ਜਿਲ੍ਹੇ ਇਸ ਮਹਾਮਾਰੀ ਨਾਲ ਪੀੜਤ ਵਿਅਕਤੀਆਂ ਦੀ ਗਿਣਤੀ 19 ਹੋ ਗਈ ਹੈ|