ਕਕਾਰਾਂ ਦੇ ਮਾਮਲੇ ’ਚ ਸਿੱਖਾਂ ਨਾਲ ਵਿਤਕਰਾ ਨਾ ਕਰਨ ਦੀ ਅਪੀਲ : The Tribune India

ਕਕਾਰਾਂ ਦੇ ਮਾਮਲੇ ’ਚ ਸਿੱਖਾਂ ਨਾਲ ਵਿਤਕਰਾ ਨਾ ਕਰਨ ਦੀ ਅਪੀਲ

ਪੰਥਕ ਤਾਲਮੇਲ ਸੰਗਠਨ ਤੇ ਪੰਥਕ ਅਸੈਂਬਲੀ ਦੇ ਆਗੂਆਂ ਨੇ ਕੇਂਦਰ ਦੇ ਨਾਮ ਭੇਜੇ ਮੰਗ ਪੱਤਰ

ਕਕਾਰਾਂ ਦੇ ਮਾਮਲੇ ’ਚ ਸਿੱਖਾਂ ਨਾਲ ਵਿਤਕਰਾ ਨਾ ਕਰਨ ਦੀ ਅਪੀਲ

ਅੰਮ੍ਰਿਤਸਰ ਦੇ ਏਡੀਸੀ ਸੁਰਿੰਦਰ ਸਿੰਘ ਨੂੰ ਕੇਂਦਰ ਸਰਕਾਰ ਦੇ ਨਾਂ ਮੰਗ ਪੱਤਰ ਸੌਂਪਦੇ ਹੋਏ ਸਿੱਖ ਜਥੇਬੰਦੀਆਂ ਦੇ ਆਗੂ। -ਫੋਟੋ: ਵਿਸ਼ਾਲ ਕੁਮਾਰ

ਟ੍ਰਿਬਿਊਨ ਨਿਊਜ਼ ਸਰਵਿਸ

ਅੰਮ੍ਰਿਤਸਰ, 23 ਸਤੰਬਰ

ਸਿੱਖ ਜਥੇਬੰਦੀਆਂ ਪੰਥਕ ਤਾਲਮੇਲ ਸੰਗਠਨ ਅਤੇ ਪੰਥਕ ਅਸੈਂਬਲੀ ਦੇ ਆਗੂਆਂ ਨੇ ਕੇਂਦਰ ਸਰਕਾਰ ਨੂੰ ਇਹ ਯਕੀਨੀ ਬਣਾਉਣ ਦੀ ਮੰਗ ਕੀਤੀ ਹੈ ਕਿ ਪ੍ਰੀਖਿਆ ਕੇਂਦਰਾਂ, ਵਿਦਿਅਕ ਸੰਸਥਾਵਾਂ ਅਤੇ ਹੋਰ ਜਨਤਕ ਥਾਵਾਂ ’ਤੇ ਭਵਿੱਖ ਵਿੱਚ ਸਿੱਖਾਂ ਨਾਲ ਕਕਾਰਾਂ ਦੇ ਮਾਮਲੇ ਸਬੰਧੀ ਕੋਈ ਵਿਤਕਰਾ ਨਾ ਕੀਤਾ ਜਾਵੇ।

ਸਿੱਖ ਜਥੇਬੰਦੀਆਂ ਵੱਲੋਂ ਇਹ ਮੰਗ ਪੱਤਰ ਡਿਪਟੀ ਕਮਿਸ਼ਨਰ ਰਾਹੀਂ ਕੇਂਦਰੀ ਗ੍ਰਹਿ ਵਿਭਾਗ ਦੇ ਸਕੱਤਰ ਅਤੇ ਪੰਜਾਬ ਦੇ ਮੁੱਖ ਮੰਤਰੀ ਨੂੰ ਭੇਜਿਆ ਗਿਆ ਹੈ। ਇਸ ਸਬੰਧੀ ਪੰਥਕ ਤਾਲਮੇਲ ਸੰਗਠਨ ਦੇ ਕਨਵੀਨਰ ਤੇ ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ ਅਤੇ ਕੋ-ਕਨਵੀਨਰ ਜਸਵਿੰਦਰ ਸਿੰਘ ਐਡਵੋਕੇਟ ਦੀ ਅਗਵਾਈ ਹੇਠ ਸਿੱਖ ਆਗੂ ਮਾਰਚ ਕਰਦੇ ਹੋਏ ਡਿਪਟੀ ਕਮਿਸ਼ਨਰ ਦੇ ਦਫ਼ਤਰ ਪੁੱਜੇ, ਜਿੱਥੇ ਉਨ੍ਹਾਂ ਇਹ ਮੰਗ ਪੱਤਰ ਵਧੀਕ ਡਿਪਟੀ ਕਮਿਸ਼ਨਰ ਨੂੰ ਸੌਂਪਿਆ। ਇਸ ਮੰਗ ਪੱਤਰ ’ਤੇ ਜਸਵਿੰਦਰ ਸਿੰਘ ਐਡਵੋਕੇਟ, ਸੁਖਦੇਵ ਸਿੰਘ ਭੌਰ ਅਤੇ ਨਵਕਿਰਨ ਸਿੰਘ ਐਡਵੋਕੇਟ ਦੇ ਦਸਤਖ਼ਤ ਹਨ। ਸਿੱਖ ਆਗੂਆਂ ਨੇ ਆਖਿਆ ਕਿ ਸੰਵਿਧਾਨ ਦੀ ਧਾਰਾ 25 ਅਨੁਸਾਰ ਸਿੱਖਾਂ ਨੂੰ ਕਿਰਪਾਨ ਪਹਿਨਣ ਅਤੇ ਰੱਖਣ ਦਾ ਕਾਨੂੰਨੀ ਹੱਕ ਪ੍ਰਾਪਤ ਹੈ। ਉਨ੍ਹਾਂ ਕਿਹਾ ਕਿ ਕਕਾਰ ਪਹਿਨਣ ਦੇ ਇਸ ਕਾਨੂੰਨੀ ਹੱਕ ਨੂੰ ਵਿਦਿਅਕ ਸੰਸਥਾਵਾਂ ਅਤੇ ਜਨਤਕ ਥਾਵਾਂ ’ਤੇ ਲਾਗੂ ਕਰਵਾਇਆ ਜਾਣਾ ਚਾਹੀਦਾ ਹੈ।

ਉਨ੍ਹਾਂ ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ ਨਾਲ ਵਾਪਰੀ ਘਟਨਾ ਦਾ ਹਵਾਲਾ ਦਿੰਦਿਆਂ ਦੱਸਿਆ ਕਿ ਸਾਬਕਾ ਜਥੇਦਾਰ ਨੂੰ 8 ਸਤੰਬਰ ਨੂੰ ਮੈਟਰੋ ਸਟੇਸ਼ਨ ਸੈਕਟਰ-21, ਦੁਆਰਕਾ, ਦਿੱਲੀ ਵਿੱਚ ਗਾਤਰੇ ਵਿੱਚ ਪਹਿਨੀ ਕਿਰਪਾਨ ਸਮੇਤ ਸਫ਼ਰ ਕਰਨ ਤੋਂ ਰੋਕ ਦਿੱਤਾ ਗਿਆ ਸੀ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਮੁੱਖ ਖ਼ਬਰਾਂ

ਐਗਜ਼ਿਟ ਪੋਲ: ਗੁਜਰਾਤ ਵਿੱਚ ਮੁੜ ‘ਕਮਲ’ ਖਿੜਨ ਦੀ ਸੰਭਾਵਨਾ

ਐਗਜ਼ਿਟ ਪੋਲ: ਗੁਜਰਾਤ ਵਿੱਚ ਮੁੜ ‘ਕਮਲ’ ਖਿੜਨ ਦੀ ਸੰਭਾਵਨਾ

ਹਿਮਾਚਲ ਪ੍ਰਦੇਸ਼ ਵਿੱਚ ਭਾਜਪਾ ਤੇ ਕਾਂਗਰਸ ਦਰਮਿਆਨ ਫਸਵੀਂ ਟੱਕਰ, ਦਿੱਲੀ ...

ਗੁਜਰਾਤ ਚੋਣਾਂ: ਦੂਜੇ ਗੇੜ ’ਚ 93 ਸੀਟਾਂ ਲਈ ਵੋਟਿੰਗ ਦਾ ਅਮਲ ਸ਼ੁਰੂ

ਗੁਜਰਾਤ ਚੋਣਾਂ: ਦੂਜੇ ਗੇੜ ’ਚ 93 ਸੀਟਾਂ ਲਈ ਵੋਟਿੰਗ ਦਾ ਅਮਲ ਸ਼ੁਰੂ

ਸ਼ਾਮ 5 ਵਜੇ ਤੱਕ 58.44 ਫੀਸਦ ਪੋਲਿੰਗ

ਲਖੀਮਪੁਰ ਖੀਰੀ: ਕੇਂਦਰ ਗ੍ਰਹਿ ਰਾਜ ਮੰਤਰੀ ਦੇ ਪੁੱਤਰ ਦਾ ਨਾਂ ਕੇਸ ’ਚੋਂ ਹਟਾਉਣ ਸਬੰਧੀ ਅਪੀਲ ਖਾਰਜ

ਲਖੀਮਪੁਰ ਖੀਰੀ: ਕੇਂਦਰ ਗ੍ਰਹਿ ਰਾਜ ਮੰਤਰੀ ਦੇ ਪੁੱਤਰ ਦਾ ਨਾਂ ਕੇਸ ’ਚੋਂ ਹਟਾਉਣ ਸਬੰਧੀ ਅਪੀਲ ਖਾਰਜ

ਆਸ਼ੀਸ਼ ਮਿਸ਼ਰਾ ਸਣੇ ਸਾਰੇ ਮੁਲਜ਼ਮਾਂ ਖਿਲਾਫ ਭਲਕੇ ਹੋਣਗੇ ਦੋਸ਼ ਆਇਦ

ਜਬਰੀ ਧਰਮ ਤਬਦੀਲੀ ਸੰਵਿਧਾਨ ਦੀ ਖਿਲਾਫ਼ਵਰਜ਼ੀ: ਸੁਪਰੀਮ ਕੋਰਟ

ਜਬਰੀ ਧਰਮ ਤਬਦੀਲੀ ਸੰਵਿਧਾਨ ਦੀ ਖਿਲਾਫ਼ਵਰਜ਼ੀ: ਸੁਪਰੀਮ ਕੋਰਟ

ਸੌਲੀਸਿਟਰ ਜਨਰਲ ਨੇ ਜਾਣਕਾਰੀ ਇਕੱਤਰ ਕਰਨ ਲਈ ਹਫ਼ਤੇ ਦਾ ਸਮਾਂ ਮੰਗਿਆ; ਅ...

‘ਮੈਨੂੰ ਅਮਰੀਕੀ ਪੁਲੀਸ ਨੇ ਹਿਰਾਸਤ ’ਚ ਨਹੀਂ ਲਿਆ’

‘ਮੈਨੂੰ ਅਮਰੀਕੀ ਪੁਲੀਸ ਨੇ ਹਿਰਾਸਤ ’ਚ ਨਹੀਂ ਲਿਆ’

ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁੱਖ ਸਾਜ਼ਿਸ਼ਘਾੜੇ ਗੋਲਡੀ ਬਰਾੜ ਨੇ ਯੂਟ...

ਸ਼ਹਿਰ

View All