DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਯੂਬਾਸਿਟੀ ’ਚ ਧਰਮ ਪ੍ਰਚਾਰ ਕੇਂਦਰ ਬਣਾਉਣ ਦੀ ਅਪੀਲ

ਸਿੱਖ ਵਫ਼ਦ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਨਾਲ ਕੀਤੀ ਮੁਲਾਕਾਤ

  • fb
  • twitter
  • whatsapp
  • whatsapp
featured-img featured-img
ਵਫਦ ਦਾ ਸਨਮਾਨ ਕਰਦੇ ਹੋਏ ਸ਼੍ੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਹੋਰ।
Advertisement

ਅਮਰੀਕਾ ਦੀਆਂ ਸਿੱਖ ਸੰਗਤਾਂ ਨੇ ਕੈਲੇਫੋਰਨੀਆ ਦੇ ਯੂਬਾਸਿਟੀ ਵਿੱਚ ਸਿੱਖ ਧਰਮ ਦੇ ਪ੍ਰਚਾਰ ਵਾਸਤੇ ਧਰਮ ਪ੍ਰਚਾਰ ਕੇਂਦਰ ਸਥਾਪਤ ਕਰਨ ਦੀ ਅਪੀਲ ਕੀਤੀ ਹੈ। ਇਸ ਸਬੰਧ ਵਿੱਚ ਅਮਰੀਕਾ ਦੇ ਸਿੱਖਾਂ ਦੇ ਵਫ਼ਦ ਨੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕੀਤੀ। ਇਨ੍ਹਾਂ ਸਿੱਖਾਂ ਨੇ ਸ਼੍ਰੋਮਣੀ ਕਮੇਟੀ ਵੱਲੋਂ ਕੈਲੇਫੋਰਨੀਆ ਦੇ ਯੂਬਾਸਿਟੀ ਅੰਦਰ ਧਰਮ ਪ੍ਰਚਾਰ ਕੇਂਦਰ ਜਲਦ ਸਥਾਪਤ ਕਰਨ ਦੀ ਅਪੀਲ ਕੀਤੀ ਹੈ। ਇਹ ਵਫ਼ਦ ਦਲਬੀਰ ਸਿੰਘ ਗਿੱਲ ਦੀ ਅਗਵਾਈ ’ਚ ਸੱਚਖੰਡ ਹਰਿਮੰਦਰ ਸਾਹਿਬ ਦੇ ਦਰਸ਼ਨ ਲਈ ਪੁੱਜਿਆ ਹੈ, ਜਿਸ ਵਿਚ ਗੁਰਮੁੱਖ ਸਿੰਘ ਧਨੋਆ, ਬੀਬੀ ਲਖਵਿੰਦਰ ਕੌਰ, ਬੀਬੀ ਜਿੰਦਰਜੀਤ ਕੌਰ ਗਿੱਲ, ਬੀਬੀ ਚਰਨਜੀਤ ਕੌਰ ਗਿੱਲ ਅਤੇ ਬੀਬੀ ਕੁਲਦੀਪ ਕੌਰ ਧਨੋਆ ਸ਼ਾਮਲ ਸਨ।

ਇਸ ਮੌਕੇ ਦਲਬੀਰ ਸਿੰਘ ਗਿੱਲ ਨੇ ਕਿਹਾ ਕਿ ਅਮਰੀਕਾ ਵਾਸੀ ਦੀਦਾਰ ਸਿੰਘ ਬੈਂਸ ਅਤੇ ਪਰਿਵਾਰ ਵੱਲੋਂ ਯੂਬਾਸਿਟੀ ਵਿੱਚ ਸ਼੍ਰੋਮਣੀ ਕਮੇਟੀ ਨੂੰ ਜ਼ਮੀਨ ਦਿੱਤੀ ਗਈ ਸੀ, ਜਿਸ ’ਤੇ ਧਰਮ ਦੇ ਪ੍ਰਚਾਰ ਪ੍ਰਸਾਰ ਨੂੰ ਹੋਰ ਪ੍ਰਫੱੁਲਤ ਕਰਨ ਲਈ ਕੇਂਦਰ ਸਥਾਪਤ ਕਰਨ ਲਈ ਸਿੱਖ ਸੰਗਤਾਂ ਅੰਦਰ ਵੱਡੀ ਉਤਸੁਕਤਾ ਹੈ।

Advertisement

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਯੂਬਾਸਿਟੀ ਵਿੱਚ ਦੀਦਾਰ ਸਿੰਘ ਬੈਂਸ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਦਿੱਤੀ ਜ਼ਮੀਨ ’ਤੇ ਕੇਂਦਰ ਸਥਾਪਤ ਕਰਨਾ ਏਜੰਡੇ ’ਤੇ ਹੈ ਅਤੇ ਜਲਦ ਹੀ ਇਸ ’ਤੇ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਅਮਰੀਕਾ ਦੀਆਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਇਸ ਕਾਰਜ ਵਾਸਤੇ ਸ਼੍ਰੋਮਣੀ ਕਮੇਟੀ ਨੂੰ ਸਹਿਯੋਗ ਦੇਣ ਲਈ ਅੱਗੇ ਆਉਣ। ਵਫ਼ਦ ਦਾ ਸਨਮਾਨ ਵੀ ਕੀਤਾ ਗਿਆ।

Advertisement

Advertisement
×