ਸ੍ਰੀ ਗੋਇੰਦਵਾਲ ਸਾਹਿਬ: ਸ੍ਰੀ ਗੁਰੂ ਅਮਰਦਾਸ ਦੇ ਜੋਤੀ ਜੋਤ ਦਿਵਸ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ ਸ੍ਰੀ ਗੋਇੰਦਵਾਲ ਸਾਹਿਬ ਵਿਖੇ 9 ਅਤੇ 10 ਸਤੰਬਰ ਨੂੰ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਦੀ ਧਾਰਮਿਕ ਮਹੱਤਤਾ ਨੂੰ ਮੁੱਖ ਰੱਖਦਿਆਂ ਇਲਾਕੇ ਦੇ ਨੌਜਵਾਨ ਆਗੂ ਜਗਰੂਪ ਸਿੰਘ, ਮਿਰਮਲ ਸਿੰਘ ਢੋਟੀ, ਸੇਵਕਪਾਲ ਸਿੰਘ ਝੰਡੇਰ ਆਦਿ ਜ਼ਿਲ੍ਹਾ ਪ੍ਰਸ਼ਾਸਨ ਕੋਲੋਂ ਮੰਗ ਕਰਦਿਆਂ ਆਖਿਆ ਕਿ ਸਾਲਾਨਾ ਜੋੜ ਮੇਲੇ ਦੇ ਮੱਦੇਨਜ਼ਰ ਕਸਬਾ ਫਤਿਆਬਾਦ ਅਤੇ ਗੋਇੰਦਵਾਲ ਸਾਹਿਬ ਦੀਆਂ ਸ਼ਰਾਬ ਅਤੇ ਮੀਟ ਦੀਆਂ ਦੁਕਾਨਾਂ, ਤੰਬਾਕੂ ਦੇ ਖੋਖੇ ਆਦਿ 9 ਅਤੇ 10 ਸਤੰਬਰ ਨੂੰ ਮੁਕੰਮਲ ਤੌਰ ’ਤੇ ਬੰਦ ਰੱਖੇ ਜਾਣ। -ਪੱਤਰ ਪ੍ਰੇਰਕ