ਕਾਦੀਆਂ ਦੀਆਂ 17 ਪੰਚਾਇਤਾਂ ਨੂੰ ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਸੌਂਪੇ
ਸੁੱਚਾ ਸਿੰਘ ਪਸਨਾਵਾਲ
ਧਾਰੀਵਾਲ, 5 ਜੁਲਾਈ
ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਆਪਣੇ ਦਫ਼ਤਰ ਵਿੱਚ ਵਿਧਾਨ ਸਭਾ ਹਲਕਾ ਕਾਦੀਆਂ ਦੀਆਂ 17 ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ 1.05 ਕਰੋੜ ਰੁਪਏ ਦੀ ਗਰਾਂਟ ਦੇ ਮਨਜ਼ੂਰੀ ਪੱਤਰ ਤਕਸੀਮ ਕੀਤੇ।
ਇਸ ਮੌਕੇ ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਇਸ ਗਰਾਂਟ ਨਾਲ ਹਲਕੇ ਦੇ ਇਨ੍ਹਾਂ ਪਿੰਡਾਂ ਵਿੱਚ ਵੱਖ-ਵੱਖ ਵਿਕਾਸ ਕਾਰਜ ਕੀਤੇ ਜਾਣਗੇ। ਉਨ੍ਹਾਂ ਕਿਹਾ ਰੰਗਲਾ ਪੰਜਾਬ ਵਿਕਾਸ ਸਕੀਮ ਤਹਿਤ ਹਲਕਾ ਕਾਦੀਆਂ ਦੇ ਸਾਰੇ ਪਿੰਡਾਂ ਨੂੰ ਵਿਕਾਸ ਕਾਰਜਾਂ ਲਈ ਗ੍ਰਾਂਟ ਜਾਰੀ ਕੀਤੀ ਜਾਵੇਗੀ। ਚੇਅਰਮੈਨ ਸੇਖਵਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਅਧੀਨ ਪੈਂਦੀਆਂ ਸੰਪਰਕ ਸੜਕਾਂ ਦੀ ਮੁਰੰਮਤ ਲਈ 35 ਕਰੋੜ ਰੁਪਏ ਮਨਜ਼ੂਰ ਕੀਤੇ ਗਏ ਹਨ। ਉਨ੍ਹਾਂ ਕਿਹਾ ਕੁੱਝ ਸੜਕਾਂ ਦੀ ਮੁਰੰਮਤ ਦਾ ਕੰਮ ਸ਼ੁਰੂ ਹੋ ਗਿਆ ਹੈ ਅਤੇ ਰਹਿੰਦੀਆਂ ਸੜਕਾਂ ਦੀ ਮੁਰੰਮਤ ਵੀ ਜਲਦੀ ਸ਼ੁਰੂ ਕਰ ਦਿੱਤੀ ਜਾਵੇਗੀ। ਇਸ ਮੌਕੇ ਬੀਡੀਪੀਓ ਧਾਰੀਵਾਲ ਕੁਲਜਿੰਦਰ ਸਿੰਘ, ਚੇਅਰਮੈਨ ਭੁਪਿੰਦਰ ਸਿੰਘ ਰਿੰਕਾ ਖੁੰਡਾ, ਸਰਪੰਚ ਪਰਮਜੀਤ ਸਿੰਘ ਜਫਰਵਾਲ, ਸਰਪੰਚ ਬਲਜੀਤ ਸਿੰਘ ਸੋਨੂੰ ਸੋਹਲ, ਰਾਕੇਸ਼ ਵਿਲੀਅਮ ਤਰੇਜਾ ਨਗਰ, ਬੂਆ ਸਿੰਘ ਬਿੱਟੂ ਮਹਾਂਦੇਵ ਕਲਾਂ ਆਦਿ ਸਣੇ ਵੱਖ-ਵੱਖ ਪਿੰਡਾਂ ਦੇ ਸਰਪੰਚ ਤੇ ਹੋਰ ਨੁਮਾਇੰਦੇ ਹਾਜ਼ਰ ਸਨ।