‘ਆਪ’ ਆਗੂਆਂ ਦੀ ਗ੍ਰਿਫ਼ਤਾਰੀ ਵਿਰੋਧੀਆਂ ਦੀ ਸਾਜਿਸ਼ ਕਰਾਰ : The Tribune India

‘ਆਪ’ ਆਗੂਆਂ ਦੀ ਗ੍ਰਿਫ਼ਤਾਰੀ ਵਿਰੋਧੀਆਂ ਦੀ ਸਾਜਿਸ਼ ਕਰਾਰ

‘ਆਪ’ ਆਗੂਆਂ ਦੀ ਗ੍ਰਿਫ਼ਤਾਰੀ ਵਿਰੋਧੀਆਂ ਦੀ ਸਾਜਿਸ਼ ਕਰਾਰ

‘ਆਪ’ ਆਗੂ ਪ੍ਰਿਤਪਾਲ ਸਿੰਘ ਬੱਲ ਤੇ ਰਾਜਬੀਰ ਦੇ ਹੱਕ ’ਚ ਕੀਤੀ ਕਾਨਫਰੰਸ ’ਚ ਪਰਿਵਾਰਕ ਮੈਂਬਰ ਤੇ ‘ਆਪ’ ਆਗੂ ਗੁਰਭੇਜ ਸਿੰਘ ਸਿੱਧੂ।

ਲਖਨਪਾਲ ਸਿੰਘ

ਮਜੀਠਾ, 6 ਅਕਤੂਬਰ

ਬੀਤੇ ਦਿਨ ਮਜੀਠਾ ਪੁਲੀਸ ਵੱਲੋਂ ਆਮ ਆਦਮੀ ਪਾਰਟੀ ਦੇ ਬਲਾਕ ਇੰਚਾਰਜ ਪ੍ਰਿਤਪਾਲ ਸਿੰਘ ਤੇ ਰਾਜਬੀਰ ਸਿੰਘ ਰਾਜੂ ਨੂੰ ਛੇੜਛਾੜ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ, ਜਿਸ ਸਬੰਧੀ ਆਮ ਆਦਮੀ ਪਾਰਟੀ ਦੇ ਸੂਬਾ ਜਾਇੰਟ ਸਕੱਤਰ ਗੁਰਭੇਜ ਸਿੰਘ ਸਿੱਧੂ ਵੱਲੋਂ ਦੋਹਾਂ ਦੇ ਪਰਿਵਾਰਕ ਮੈਂਬਰਾਂ ਸਣੇ ਮਜੀਠਾ ’ਚ ਪ੍ਰੈੱਸ ਕਾਨਫਰੰਸ ਕਰਕੇ ਆਪਣਾ ਪੱਖ ਪੇਸ਼ ਕੀਤਾ ਗਿਆ। ਜਿਸ ’ਚ ‘ਆਪ’ ਦੇ ਬਲਾਕ ਇੰਚਾਰਜ ਪ੍ਰਿਤਪਾਲ ਸਿੰਘ ਬੱਲ ਦੀ ਪਤਨੀ ਤੇ ਉਸ ਦੇ ਪੁੱਤਰ ਕਰਨਬੀਰ ਸਿੰਘ ਨੇ ਕਿਹਾ ਕਿ ਉਸ ਦਾ ਪਤੀ ਤੇ ਪਿਤਾ ਬੇਕਸੂਰ ਹੈ ਤੇ ਉਸ ਨੂੰ ਸਾਜਿਸ਼ ਤਹਿਤ ਪੁਲੀਸ ਕੇਸ ਦਰਜ ਕਰਵਾ ਕੇ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਉਨ੍ਹਾਂ ’ਤੇ ਕਿਸੇ ਸਿਆਸੀ ਧਿਰ ਜਾਂ ਵਿਅਕਤੀ ਵਿਸ਼ੇਸ਼ ਦਾ ਨਾਂ ਲਏ ਬਿਨਾਂ ਕਿਹਾ ਕਿ ਇਹ ਕਿਸੇ ਰਾਜਨੀਤਕ ਪਾਰਟੀ ਵੱਲੋਂ ਉਨ੍ਹਾਂ ਦੇ ਕਿਰਦਾਰ ਨੂੰ ਖਰਾਬ ਕਰਨ ਦੀ ਚਾਲ ਹੈ। ਕਰਨਬੀਰ ਸਿੰਘ ਨੇ ਕਿਹਾ ਕਿ ਜਿਸ ਤਰ੍ਹਾਂ ਹਲਕੇ ਦੇ ਲੋਕ ਆਪਣੀਆਂ ਸਮੱਸਿਆਵਾਂ ਲੈ ਕੇ ਉਨ੍ਹਾਂ ਦੇ ਘਰ ਆਉਂਦੇ ਸਨ। ਇਸੇ ਤਰ੍ਹਾਂ ਸ਼ਿਕਾਇਤ ਕਰਤਾ ਲੜਕੀ ਵੀ ਮੇਰੀ ਮਾਂ ਦੀ ਹਾਜ਼ਰੀ ’ਚ ਆਪਣੇ ਕਿਸੇ ਮਸਲੇ ਦੇ ਸਬੰਧ ਵਿੱਚ ਆਉਂਦੀ ਰਹੀ ਹੈ। ਉਨ੍ਹਾਂ ਨਿਰਪੱਖ ਜਾਂਚ ਕਰਨ ਦੀ ਮੰਗ ਕੀਤੀ ਹੈ। ਗ੍ਰਿਫ਼ਤਾਰ ‘ਆਪ’ ਆਗੂ ਰਾਜਬੀਰ ਸਿੰਘ ਉਰਫ ਰਾਜੂ ਦੇ ਪਿਤਾ ਕਿਸ਼ਨ ਨੇ ਵੀ ਆਪਣੇ ਪੁੱਤਰ ਨੂੰ ਬੇਗੁਨਾਹ ਦੱਸਦਿਆਂ ਕਿਹਾ ਕਿ ਉਸ ਦੇ ਪੁੱਤਰ ਨੂੰ ਵੀ ਕਿਸੇ ਸਾਜਿਸ਼ ਤਹਿਤ ਫਸਾਇਆ ਗਿਆ ਹੈ। ‘ਆਪ’ ਦੇ ਸੂਬਾ ਸੰਯੁਕਤ ਸਕੱਤਰ ਗੁਰਭੇਜ ਸਿੰਘ ਸਿੱਧੂ ਨੇ ਕਿਹਾ ਕਿ ਸੁਬੇ ਦੀਆਂ ਪੁਰਾਣੀਆਂ ਰਵਾਇਤੀ ਪਾਰਟੀਆਂ ਨੂੰ ਆਮ ਆਦਮੀ ਪਾਰਟੀ ਦੀ ਚੜ੍ਹਤ ਹਜ਼ਮ ਨਹੀਂ ਹੋ ਰਹੀ ਜਿਸ ਕਾਰਨ ਉਹ ਪਾਰਟੀ ਦੇ ਵਰਕਰਾਂ ਖ਼ਿਲਾਫ਼ ਝੂਠੇ ਕੇਸ ਦਰਜ ਕਰਵਾ ਕੇ ਉਨ੍ਹਾਂ ਦੇ ਮਨੋਬਲ ਨੂੰ ਡੇਗਣਾ ਚਾਹੁਦੇ ਹਨ। ਉਨ੍ਹਾਂ ਪਾਰਟੀ ਦੇ ਗ੍ਰਿਫ਼ਤਾਰ ਆਗੂਆਂ ਬਾਰੇ ਕਿਹਾ ਕਿ ਉਹ ਪਾਰਟੀ ਦੇ ਵਫਾਦਾਰ ਤੇ ਇਮਾਨਦਾਰ ਵਰਕਰ ਹਨ। ਸਿੱਧੂ ਨੇ ਵੀ ਪੰਜਾਬ ਸਰਕਾਰ ਤੇ ਪੁਲੀਸ ਪ੍ਰਸ਼ਾਸਨ ਪਾਸੋਂ ਇਸ ਮਾਮਲੇ ਦੀ ਨਿਰਪੱਖ ਜਾਂਚ ਕਰਵਾ ਕੇ ਪਾਰਟੀ ਵਰਕਰਾਂ ਖ਼ਿਲਾਫ਼ ਕੀਤਾ ਝੂਠਾ ਕੇਸ ਰੱਦ ਕਰਨ ਤੇ ਮੁਲਜ਼ਮਾਂ ਖ਼ਿਲਾਫ਼ ਬਣਦੀ ਕਾਰਵਾਈ ਕਰਨ ਦੀ ਮੰਗ ਕੀਤੀ।

ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਵੱਲੋਂ ਆਪਣੇ ਵਰਕਰਾਂ ਦੇ ਸਮਰਥਨ ’ਚ ਪ੍ਰੈੱਸ ਕਾਨਫਰੰਸ ਕੀਤੀ ਗਈ ਪਰ ਹਲਕਾ ਮਜੀਠਾ ਤੋਂ ‘ਆਪ’ ਦੇ ਸੀਨੀਅਰ ਆਗੂ ਸੁਖਜਿੰਦਰ ਰਾਜ ਸਿੰਘ ਲਾਲੀ ਮਜੀਠੀਆ ਵੱਲੋਂ ਇਸ ਪ੍ਰੈਸ ਕਾਨਫਰੰਸ ਤੋਂ ਦੂਰੀ ਰੱਖੀ ਗਈ।

ਇਸ ਸਬੰਧੀ ਥਾਣਾ ਮੁਖੀ ਮਜੀਠਾ ਮਨਮੀਤਪਾਲ ਸਿੰਘ ਨੇ ਕਿਹਾ ਕਿ ਲੜਕੀ ਦੇ ਬਿਆਨਾਂ ਦੇ ਆਧਾਰ ’ਤੇ ਪਰਚਾ ਦਰਜ ਕਰਕੇ ਜਾਂਚ ਲਈ ਅਗਲੇਰੀ ਕਾਰਵਾਈ ਜਾਰੀ ਹੈ।

ਇਸ ਸਬੰਧੀ ‘ਆਮ’ ਦੇ ਜ਼ਿਲ੍ਹਾ ਦਿਹਾਤੀ ਦੇ ਸਹਾਇਕ ਇੰਚਾਰਜ ਸੀਮਾ ਸੋਢੀ ਨਾਲ ਗੱਲ ਕਰਨ ’ਤੇ ਉਨ੍ਹਾਂ ਕਿਹਾ ‘ਆਪ’ ਆਗੂਆਂ ਖ਼ਿਲਾਫ਼ ਕੀਤਾ ਗਿਆ ਪੁਲੀਸ ਕੇਸ ਇੱਕ ਕਨੂੰਨੀ ਪ੍ਰਕਿਰਿਆ ਹੈ ਤੇ ਪਾਰਟੀ ਵੱਲੋਂ ਕੀਤੀ ਜਾਂਚ ਤੋਂ ਬਾਅਦ ਹੀ ਫੈਸਲਾ ਸੰਭਵ ਹੋਵੇਗਾ ਹੈ।

ਇਸ ਪ੍ਰੈੱਸ ਕਾਨਫਰੰਸ ’ਚ ਸੂਬਾ ਜਾਇੰਟ ਸਕੱਤਰ ਗੁਰਭੇਜ ਸਿੰਘ ਸਿੱਧੂ ਨਾਲ ਭੁਪਿੰਦਰ ਸਿੰਘ ਭੰਗਵਾ, ਬਲਜੀਤ ਸਿੰਘ ਜਿਜੇਆਣੀ, ਸੂਬੇਦਾਰ ਬਲਵਿੰਦਰ ਸਿੰਘ ਕੱਥੂਨੰਗਲ ਬਲਾਕ ਪ੍ਰਧਾਨ, ਮਹਿੰਦਰ ਸਿੰਘ ਵਾਰਡ ਨੰ. 6 ਦੇ ਇੰਚਾਰਜ, ਸ਼ੁਬੇਗ ਸਿੰਘ, ਪੁਨੀਤ ਭੱਲਾ ਵਾਰਡ ਨੰਬਰ 9 ਦੇ ਇੰਚਾਰਜ, ਬਲਜਿੰਦਰ ਸਿੰਘ ਭੰਗਵਾਂ, ਅਪਾਰ ਸਿੰਘ ਇੰਚਾਰਜ ਵਾਰਡ 6, ਕ੍ਰਿਪਾਲ ਸਿੰਘ ਆਦਿ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੁਰੰਗਾਂ ਦਾ ਦੇਸ਼ ਨੌਰਵੇ

ਸੁਰੰਗਾਂ ਦਾ ਦੇਸ਼ ਨੌਰਵੇ

ਭਾਰਤੀ ਅਰਥਚਾਰੇ ਪ੍ਰਤੀ ਆਸ਼ਾ ਤੇ ਨਿਰਾਸ਼ਾ ਦੇ ਪਸਾਰ

ਭਾਰਤੀ ਅਰਥਚਾਰੇ ਪ੍ਰਤੀ ਆਸ਼ਾ ਤੇ ਨਿਰਾਸ਼ਾ ਦੇ ਪਸਾਰ

ਸਿਆਸਤ ਨੇ ਸੈਨਾਪਤੀ ਵਾਲੀ ਤਾਣੀ ਹੋਰ ਉਲਝਾਈ...

ਸਿਆਸਤ ਨੇ ਸੈਨਾਪਤੀ ਵਾਲੀ ਤਾਣੀ ਹੋਰ ਉਲਝਾਈ...

ਨੌਜਵਾਨ ਪੀੜ੍ਹੀ ਦੀ ਦਸ਼ਾ ਅਤੇ ਦਿਸ਼ਾ

ਨੌਜਵਾਨ ਪੀੜ੍ਹੀ ਦੀ ਦਸ਼ਾ ਅਤੇ ਦਿਸ਼ਾ

ਸੂਨਕ ਦੇ ਸਿਰ ਕੰਡਿਆਂ ਦਾ ਤਾਜ

ਸੂਨਕ ਦੇ ਸਿਰ ਕੰਡਿਆਂ ਦਾ ਤਾਜ

ਡੇਟਾ ਨਿੱਜੀਕਰਨ ਦੇ ਰਾਹ ’ਤੇ

ਡੇਟਾ ਨਿੱਜੀਕਰਨ ਦੇ ਰਾਹ ’ਤੇ

ਭਾਰਤੀ ਅਰਥਚਾਰੇ ਲਈ ਖ਼ਤਰੇ ਦੀ ਘੰਟੀ

ਭਾਰਤੀ ਅਰਥਚਾਰੇ ਲਈ ਖ਼ਤਰੇ ਦੀ ਘੰਟੀ

ਸ਼ਹਿਰ

View All