ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਰਿਸ਼ਵਤ ਦੇ ਦੋਸ਼ ’ਚ ਕਾਬੂ

ਵਿਜੀਲੈਂਸ ਬਿਊਰੋ ਨੇ ਕੀਤੀ ਕਾਰਵਾੲੀ
Advertisement

ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਅੰਮ੍ਰਿਤਸਰ ਦੇ ਛੇਹਰਟਾ ਦਾ ਰਹਿਣ ਵਾਲਾ ਇੱਕ ਆਮ ਵਿਅਕਤੀ ਲਲਿਤ ਅਰੋੜਾ ਨੂੰ ਛੇਹਰਟਾ ਥਾਣੇ ਦੇ ਐੱਸ ਐੱਚ ਓ ਦੀ ਤਰਫੋਂ 5 ਲੱਖ ਰੁਪਏ ਦੀ ਕਥਿਤ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਇਹ ਗ੍ਰਿਫ਼ਤਾਰੀ ਛੇਹਰਟਾ ਨਿਵਾਸੀ ਦੁਆਰਾ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਹੋਈ ਹੈ। ਪੀੜਤ ਨੇ ਰਿਪੋਰਟ ਕੀਤੀ ਸੀ ਕਿ ਐੱਸ ਐੱਚ ਓ ਅਤੇ ਉਸ ਦੀ ਟੀਮ ਨੇ ਘਰ ਆ ਕੇ ਉਸ ਖ਼ਿਲਾਫ਼ ਤੇ ਚਚੇਰੇ ਭਰਾ ’ਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਸ਼ਾਮਲ ਹੋਣ ਦਾ ਦੋਸ਼ ਲਾਇਆ ਸੀ। ਪੁਲੀਸ ਨੇ ਕਥਿਤ ਤੌਰ ’ਤੇ ਚਿਤਾਵਨੀ ਦਿੱਤੀ ਸੀ ਕਿ ਉਨ੍ਹਾਂ ਦੋਵਾਂ ਖ਼ਿਲਾਫ਼ ਅਪਰਾਧਿਕ ਮਾਮਲਾ ਦਰਜ ਕੀਤਾ ਜਾਵੇਗਾ। ਸ਼ਿਕਾਇਤਕਰਤਾ ਦੀ ਇੱਕ ਕਾਰ ਜ਼ਬਤ ਕਰਨ ਦਾ ਦਾਅਵਾ ਕੀਤਾ ਗਿਆ ਸੀ, ਜਿਸ ਵਿੱਚ ਕਥਿਤ ਤੌਰ ’ਤੇ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਸਨ। ਸ਼ਿਕਾਇਤਕਰਤਾ ਨੇ ਬਾਅਦ ਵਿੱਚ ਮਾਮਲੇ ਨੂੰ ਸੁਲਝਾਉਣ ਵਿੱਚ ਮਦਦ ਕਰਨ ਲਈ ਐੱਸ ਐੱਚ ਓ ਦੇ ਜਾਣਕਾਰ ਲਲਿਤ ਅਰੋੜਾ ਨਾਲ ਸੰਪਰਕ ਕੀਤਾ, ਜਿਸ ਨੇ ਕਥਿਤ ਤੌਰ ’ਤੇ ਐੱਸ ਐੱਚ ਓ ਵੱਲੋਂ ਨਸ਼ੀਲੇ ਪਦਾਰਥਾਂ ਦਾ ਕੇਸ ਦਰਜ ਨਾ ਕਰਨ ਦੇ ਬਦਲੇ 25 ਲੱਖ ਰੁਪਏ ਦੀ ਰਿਸ਼ਵਤ ਮੰਗੀ ਸੀ। ਇਸ ਮਗਰੋਂ ਪੰਜ ਲੱਖ ਰੁਪਏ ਪਹਿਲੀ ਕਿਸ਼ਤ ਦੇ ਭੁਗਤਾਨ ਵਜੋਂ ਦੇਣ ਲਈ ਸਹਿਮਤੀ ਬਣੀ। ਬੁਲਾਰੇ ਨੇ ਦੱਸਿਆ ਕਿ ਦੋਸ਼ਾਂ ਦੀ ਪੁਸ਼ਟੀ ਕਰਨ ਤੋਂ ਬਾਅਦ ਅੰਮ੍ਰਿਤਸਰ ਰੇਂਜ ਦੀ ਇੱਕ ਵਿਜੀਲੈਂਸ ਬਿਊਰੋ ਟੀਮ ਨੇ ਜਾਲ ਵਿਛਾ ਕੇ ਇਸ ਵਿਅਕਤੀ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ ਪੰਜ ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ।

Advertisement
Advertisement
Show comments