ਬੱਚੀ ਨਾਲ ਜਬਰ-ਜਨਾਹ ਦੇ ਦੋਸ਼ ਹੇਠ ਕਾਬੂ
ਬਟਾਲਾ (ਖੇਤਰੀ ਪ੍ਰਤੀਨਿਧ): ਇੱਥੇ ਦੋ ਸਾਲਾ ਬੱਚੀ ਨਾਲ ਜਬਰ-ਜਨਾਹ ਦੇ ਦੋਸ਼ ਹੇਠ ਪੁਲੀਸ ਨੇ 22 ਸਾਲਾ ਮੁਲਜ਼ਮ ਨੂੰ ਦਿੱਲੀ ਤੋਂ ਗ੍ਰਿਫ਼ਤਾਰ ਕੀਤਾ ਹੈ। ਐੱਸਪੀ ਹੈੱਡਕੁਆਰਟਰ ਜਸਵੰਤ ਕੌਰ ਰਿਆੜ ਨੇ ਦੱਸਿਆ ਕਿ ਮੁਲਜ਼ਮ ਨੇ 29 ਜੁਲਾਈ ਨੂੰ ਆਪਣੇ ਗੁਆਂਢ ਵਿੱਚ ਰਹਿੰਦੀ...
Advertisement
ਬਟਾਲਾ (ਖੇਤਰੀ ਪ੍ਰਤੀਨਿਧ): ਇੱਥੇ ਦੋ ਸਾਲਾ ਬੱਚੀ ਨਾਲ ਜਬਰ-ਜਨਾਹ ਦੇ ਦੋਸ਼ ਹੇਠ ਪੁਲੀਸ ਨੇ 22 ਸਾਲਾ ਮੁਲਜ਼ਮ ਨੂੰ ਦਿੱਲੀ ਤੋਂ ਗ੍ਰਿਫ਼ਤਾਰ ਕੀਤਾ ਹੈ। ਐੱਸਪੀ ਹੈੱਡਕੁਆਰਟਰ ਜਸਵੰਤ ਕੌਰ ਰਿਆੜ ਨੇ ਦੱਸਿਆ ਕਿ ਮੁਲਜ਼ਮ ਨੇ 29 ਜੁਲਾਈ ਨੂੰ ਆਪਣੇ ਗੁਆਂਢ ਵਿੱਚ ਰਹਿੰਦੀ ਦੋ ਸਾਲਾ ਬੱਚੀ ਨਾਲ ਉਸ ਸਮੇਂ ਜਬਰ-ਜਨਾਹ ਕੀਤਾ ਜਦੋਂ ਉਸ ਦੇ ਪਰਿਵਾਰਕ ਮੈਂਬਰ ਘਰੋਂ ਬਾਹਰ ਕੰਮ ’ਤੇ ਗਏ ਹੋਏ ਸਨ। ਪੁਲੀਸ ਨੇ ਲੜਕੀ ਦੇ ਪਿਤਾ ਦੇ ਬਿਆਨਾਂ ’ਤੇ ਥਾਣਾ ਸਿਵਲ ਲਾਈਨਜ਼ ਵਿੱਚ ਅਭਿਸ਼ੇਕ ਗੋਰਾਇਆ ਵਾਸੀ ਨੇਪਾਲ ਖਿਲਾਫ਼ ਕੇਸ ਦਰਜ ਕੀਤਾ ਸੀ।
Advertisement
Advertisement