DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਮੁਲਾਜ਼ਮਾਂ ਨੂੰ ਧਮਕੀਆਂ ਦੇਣ ਦੇ ਦੋਸ਼ ਹੇਠ ਕਾਬੂ

ਕੁਝ ਦਿਨ ਪਹਿਲਾਂ ਪਿੰਡ ਲਹੁਕਾ ਦੀ ਰਾਣਾ ਸ਼ੂਗਰ ਮਿੱਲ ’ਚ ਦਾਖ਼ਲ ਹੋ ਕੇ ਮਿੱਲ ਦੇ ਅਧਿਕਾਰੀ ਨੂੰ ਧਮਕੀਆਂ ਦੇਣ ਦੇ ਦੋਸ਼ ਹੇਠ ਇੱਕ ਵਿਅਕਤੀ ਨੂੰ ਥਾਣਾ ਪੱਟੀ ਸਿਟੀ ਦੀ ਪੁਲੀਸ ਨੇ ਗ੍ਰਿਫ਼ਤਾਰ ਕਰ ਲਿਆ ਹੈ ਜਦਕਿ ਉਸ ਦੇ ਚਾਰ ਸਾਥੀ...

  • fb
  • twitter
  • whatsapp
  • whatsapp
Advertisement

ਕੁਝ ਦਿਨ ਪਹਿਲਾਂ ਪਿੰਡ ਲਹੁਕਾ ਦੀ ਰਾਣਾ ਸ਼ੂਗਰ ਮਿੱਲ ’ਚ ਦਾਖ਼ਲ ਹੋ ਕੇ ਮਿੱਲ ਦੇ ਅਧਿਕਾਰੀ ਨੂੰ ਧਮਕੀਆਂ ਦੇਣ ਦੇ ਦੋਸ਼ ਹੇਠ ਇੱਕ ਵਿਅਕਤੀ ਨੂੰ ਥਾਣਾ ਪੱਟੀ ਸਿਟੀ ਦੀ ਪੁਲੀਸ ਨੇ ਗ੍ਰਿਫ਼ਤਾਰ ਕਰ ਲਿਆ ਹੈ ਜਦਕਿ ਉਸ ਦੇ ਚਾਰ ਸਾਥੀ ਫ਼ਰਾਰ ਹਨ। ਜਾਂਚ ਅਧਿਕਾਰੀ ਏ ਐੱਸ ਆਈ ਅਮਰਜੀਤ ਸਿੰਘ ਨੇ ਕਿ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਦੀ ਸ਼ਨਾਖਤ ਨਵਦੀਪ ਸਿੰਘ ਵਾਸੀ ਘੜਿਆਲਾ ਵਜੋਂ ਹੋਈ ਹੈ। ਮਿੱਲ ਅਧਿਕਾਰੀ ਗੁਰਜਿੰਦਰ ਸਿੰਘ ਨੇ ਪੁਲੀਸ ਨੂੰ ਕੀਤੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਮੁਲਜ਼ਮ ਨਵਦੀਪ ਸਿੰਘ ਚਾਰ ਹੋਰ ਵਿਅਕਤੀਆਂ ਨਾਲ ਮਿੱਲ ਅੰਦਰ ਆਇਆ ਅਤੇ ਉਸ ਨੂੰ ਜਾਨ ਤੋਂ ਮਾਰ ਦੇਣ ਦੀਆਂ ਧਮਕੀਆਂ ਦਿੱਤੀਆਂ। ਪੁਲੀਸ ਨੇ ਕੇਸ ਦਰਜ ਕਰ ਲਿਆ ਹੈ।

Advertisement
Advertisement
×