ਢਾਈ ਕਿਲੋ ਹੈਰੋਇਨ ਸਣੇ ਗ੍ਰਿਫ਼ਤਾਰ
ਸਥਾਨਕ ਸੀ ਆਈ ਏ ਸਟਾਫ਼ ਦੀ ਪੁਲੀਸ ਪਾਰਟੀ ਨੇ ਸੁਖਬੀਰ ਸਿੰਘ ਡੀ ਐੱਸ ਪੀ (ਇਨਵੈਸਟੀਗੇਸ਼ਨ) ਦੀ ਅਗਵਾਈ ਵਿੱਚ ਬੀਤੇ ਕੱਲ੍ਹ ਪੱਟੀ ਇਲਾਕੇ ਦੇ ਪਿੰਡ ਭਾਈ ਲੱਧੂ ਦੇ ਵਾਸੀ ਹਰਪ੍ਰੀਤ ਸਿੰਘ ਦੀਆਂ ਕਥਿਤ ਦੋ ਪਤਨੀਆਂ ਨੂੰ 2.516 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ...
Advertisement
ਸਥਾਨਕ ਸੀ ਆਈ ਏ ਸਟਾਫ਼ ਦੀ ਪੁਲੀਸ ਪਾਰਟੀ ਨੇ ਸੁਖਬੀਰ ਸਿੰਘ ਡੀ ਐੱਸ ਪੀ (ਇਨਵੈਸਟੀਗੇਸ਼ਨ) ਦੀ ਅਗਵਾਈ ਵਿੱਚ ਬੀਤੇ ਕੱਲ੍ਹ ਪੱਟੀ ਇਲਾਕੇ ਦੇ ਪਿੰਡ ਭਾਈ ਲੱਧੂ ਦੇ ਵਾਸੀ ਹਰਪ੍ਰੀਤ ਸਿੰਘ ਦੀਆਂ ਕਥਿਤ ਦੋ ਪਤਨੀਆਂ ਨੂੰ 2.516 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ| ਹਰਪ੍ਰੀਤ ਸਿੰਘ ਮੌਕੇ ਤੋਂ ਫਰਾਰ ਹੋ ਗਿਆ| ਮੁਲਜ਼ਮ ਔਰਤਾਂ ਦੀ ਸ਼ਨਾਖਤ ਬਲਜਿੰਦਰ ਕੌਰ ਅਤੇ ਮਨਪ੍ਰੀਤ ਕੌਰ ਵਜੋਂ ਹੋਈ ਹੈ| ਪੁਲੀਸ ਅਧਿਕਾਰੀ ਨੇ ਦੱਸਿਆ ਕਿ ਛਾਪੇ ਦੌਰਾਨ ਹਰਪ੍ਰੀਤ ਸਿੰਘ ਦੀਆਂ ਪਤਨੀਆਂ ਨੇ ਪੁਲੀਸ ਪਾਰਟੀ ਨੂੰ ਮੁਰਗੀਆਂ ਦੇ ਆਲੇ ਵਿੱਚ ਛੁਪਾ ਕੇ ਰੱਖੀ ਹੈਰੋਇਨ ਦੀ ਜਾਣਕਾਰੀ ਦਿੱਤੀ ਜਿਸ ਨੂੰ ਬਰਾਮਦ ਕਰਕੇ ਪੁਲੀਸ ਪਾਰਟੀ ਨੇ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ| ਪੁਲੀਸ ਨੇ ਮੌਕੇ ਤੋਂ 1.25 ਲੱਖ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ| ਇਸ ਸਬੰਧੀ ਥਾਣਾ ਸਦਰ ਪੱਟੀ ਦੀ ਪੁਲੀਸ ਨੇ ਕੇਸ ਦਰਜ ਕੀਤਾ ਹੈ|
Advertisement
Advertisement
×