ਪੰਜ ਪਿਸਤੌਲਾਂ ਸਮੇਤ ਗ੍ਰਿਫ਼ਤਾਰ
ਟ੍ਰਿਬਿਉੂਨ ਨਿਉੂਜ਼ ਸਰਵਿਸ ਅੰਮ੍ਰਿਤਸਰ, 29 ਅਪਰੈਲ ਪੁਲੀਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਕੇ ਉਸ ਕੋਲੋਂ ਪੰਜ ਪਿਸਤੌਲਾਂ ਬਰਾਮਦ ਕੀਤੀਆਂ ਹਨ। ਗ੍ਰਿਫ਼ਤਾਰ ਵਿਅਕਤੀ ਦੀ ਸ਼ਨਾਖਤ ਜੋਧਵੀਰ ਸਿੰਘ ਵਜੋਂ ਦੱਸੀ ਗਈ ਹੈ ਜਿਸ ਨੂੰ ਇੰਡੀਆ ਗੇਟ ਦੇ...
Advertisement
ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 29 ਅਪਰੈਲ
Advertisement
ਪੁਲੀਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਕੇ ਉਸ ਕੋਲੋਂ ਪੰਜ ਪਿਸਤੌਲਾਂ ਬਰਾਮਦ ਕੀਤੀਆਂ ਹਨ। ਗ੍ਰਿਫ਼ਤਾਰ ਵਿਅਕਤੀ ਦੀ ਸ਼ਨਾਖਤ ਜੋਧਵੀਰ ਸਿੰਘ ਵਜੋਂ ਦੱਸੀ ਗਈ ਹੈ ਜਿਸ ਨੂੰ ਇੰਡੀਆ ਗੇਟ ਦੇ ਨੇੜੇ ਇਲਾਕੇ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਉਸ ਦੀ ਤਲਾਸ਼ੀ ਦੌਰਾਨ ਉਸ ਦੇ ਕਬਜ਼ੇ ਵਿੱਚੋਂ ਪੰਜ ਪਿਸਤੌਲ ਬਰਾਮਦ ਹੋਏ ਜਿਨ੍ਹਾਂ ਵਿੱਚ ਦੋ ਪੀਐਕਸ 5 ਪਿਸਤੌਲ, ਇੱਕ ਪੁਆਇੰਟ 30 ਬੋਰ ਦਾ ਪਿਸਤੌਲ ਅਤੇ ਦੋ 9 ਐਮ ਗਲੋਕ ਪਿਸਤੌਲ ਸ਼ਾਮਲ ਹਨ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਪਤਾ ਲੱਗਾ ਹੈ ਕਿ ਇਸ ਵਿਅਕਤੀ ਦੇ ਪਾਕਿਸਤਾਨ ਸਥਿਤ ਤਸਕਰਾਂ ਨਾਲ ਸਬੰਧ ਸਨ, ਜੋ ਉਸ ਨੂੰ ਪਾਕਿਸਤਾਨ ਤੋਂ ਗੈਰ ਕਾਨੂੰਨੀ ਢੰਗ ਨਾਲ ਹਥਿਆਰ ਪਹੁੰਚਾ ਰਹੇ ਸਨ। ਇਹ ਵਿਅਕਤੀ ਗੈਰ-ਕਾਨੂੰਨੀ ਹਥਿਆਰਾਂ ਦੀ ਇਹ ਖੇਪ ਕਿਸੇ ਹੋਰ ਵਿਅਕਤੀ ਨੂੰ ਪਹੁੰਚਾਉਣ ਜਾ ਰਿਹਾ ਸੀ। ਪੁਲੀਸ ਵੱਲੋਂ ਇਸ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
Advertisement
