ਅੱਧਾ ਕਿਲੋ ਹੈਰੋਇਨ ਸਣੇ ਕਾਬੂ
ਥਾਣਾ ਸਰਾਏ ਅਮਾਨਤ ਖਾਂ ਦੇ ਐੱਸ ਐੱਚ ਓ ਸਬ ਇੰਸਪੈਕਟਰ ਬਲਜਿੰਦਰ ਸਿੰਘ ਦੀ ਅਗਵਾਈ ਵਿੱਚ ਇਲਾਕੇ ’ਚ ਸ਼ੁਕਰਵਾਰ ਦੀ ਰਾਤ ਨੂੰ ਗਸ਼ਤ ਕਰਦਿਆਂ ਪੁਲੀਸ ਨੇ ਦੋ ਵਿਅਕਤੀਆਂ ਨੂੰ 505 ਗਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ। ਥਾਣਾ ਮੁਖੀ ਨੇ ਦੱਸਿਆ ਕਿ ਮੁਲਜ਼ਮਾਂ...
Advertisement
ਥਾਣਾ ਸਰਾਏ ਅਮਾਨਤ ਖਾਂ ਦੇ ਐੱਸ ਐੱਚ ਓ ਸਬ ਇੰਸਪੈਕਟਰ ਬਲਜਿੰਦਰ ਸਿੰਘ ਦੀ ਅਗਵਾਈ ਵਿੱਚ ਇਲਾਕੇ ’ਚ ਸ਼ੁਕਰਵਾਰ ਦੀ ਰਾਤ ਨੂੰ ਗਸ਼ਤ ਕਰਦਿਆਂ ਪੁਲੀਸ ਨੇ ਦੋ ਵਿਅਕਤੀਆਂ ਨੂੰ 505 ਗਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ। ਥਾਣਾ ਮੁਖੀ ਨੇ ਦੱਸਿਆ ਕਿ ਮੁਲਜ਼ਮਾਂ ਵਿੱਚ ਪਰਮਜੀਤ ਸਿੰਘ ਵਾਸੀ ਦਾਓਕੇ ਅਤੇ ਗੁਰਵਿੰਦਰ ਸਿੰਘ ਵਾਸੀ ਰਾਜਾਤਾਲ ਸ਼ਾਮਲ ਹਨ| ਥਾਣਾ ਮੁਖੀ ਨੇ ਦੱਸਿਆ ਕਿ ਮੁਲਜ਼ਮ ਇਲਾਕੇ ਅੰਦਰ ਰੱਖ ਭੁੱਸੇ ਨੇੜੇ ਮੋਟਰਸਾਈਕਲ ’ਤੇ ਜਾ ਰਹੇ ਸਨ ਤਾਂ ਉਨ੍ਹਾਂ ਨੂੰ ਰੋਕ ਕੇ ਤਲਾਸ਼ੀ ਲਈ ਗਈ| ਉਨ੍ਹਾਂ ਤੋਂ 505 ਗਰਾਮ ਹੈਰੋਇਨ ਅਤੇ 30,000 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ| ਪੁਲੀਸ ਨੇ ਉਨ੍ਹਾਂ ਦਾ ਮੋਟਰਸਾਈਕਲ ਵੀ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ| ਇਸ ਸਬੰਧੀ ਪੁਲੀਸ ਨੇ ਐੱਨ ਡੀ ਪੀ ਐੱਸ ਦੀ ਦਫ਼ਾ 21-ਸੀ,27-ਏ, 61, 85 ਅਧੀਨ ਕੇਸ ਦਰਜ ਕੀਤਾ ਹੈ|
Advertisement
Advertisement
