ਚੰਡੀਗੜ੍ਹ ਪੁਲੀਸ ਨੇ ਸ਼ਹਿਰ ਵਿੱਚ ਗੈਰ-ਸਮਾਜਿਕ ਅਨਸਰਾਂ ਵਿਰੁੱਧ ਕਾਰਵਾਈ ਕਰਦਿਆਂ ਇੱਕ ਨੌਜਵਾਨ ਨੂੰ 7.32 ਗ੍ਰਾਮ ਹੈਰੋਇਨ ਸਣੇ ਕਾਬੂ ਕੀਤਾ ਹੈ। ਪੁਲੀਸ ਵੱਲੋਂ ਕਾਬੂ ਕੀਤੇ ਗਏ ਨੌਜਵਾਨ ਦੀ ਪਛਾਣ ਸੁਸ਼ੀਲ ਕੁਮਾਰ ਵਾਸੀ ਨਿਊ ਇੰਦਰਾ ਕਲੋਨੀ ਮਨੀਮਾਜਰਾ ਵਜੋਂ ਹੋਈ ਹੈ। ਇਹ ਕਾਰਵਾਈ ਥਾਣਾ ਮਨੀਮਾਜਰਾ ਦੀ ਪੁਲੀਸ ਨੇ ਕੀਤੀ ਹੈ। ਥਾਣਾ ਮਨੀਮਾਜਰਾ ਦੀ ਪੁਲੀਸ ਨੇ ਮਨੀਮਾਜਰਾ ਵਿੱਚ ਗੁਰੂਕੁਲ ਗਲੋਬਲ ਸਕੂਲ ਦੇ ਨਜ਼ਦੀਕ ਕੱਚੇ ਰਾਹ ਤੋਂ ਉਕਤ ਨੌਜਵਾਨ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਤਲਾਸ਼ੀ ਲਈ ਤਾਂ 7.32 ਗ੍ਰਾਮ ਹੈਰੋਇਨ ਬਰਾਮਦ ਕੀਤੀ। ਥਾਣਾ ਮਨੀਮਾਜਰਾ ਦੀ ਪੁਲੀਸ ਨੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।