ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਹੈਰੋਇਨ ਤੇ ਦੇਸੀ ਪਿਸਤੌਲ ਸਣੇ ਕਾਬੂ

ਪੱਤਰ ਪ੍ਰੇਰਕ ਤਰਨ ਤਾਰਨ, 26 ਜੂਨ ਥਾਣਾ ਪੱਟੀ ਸਦਰ ਦੇ ਏਐੱਸਆਈ ਨਿਰਮਲ ਸਿੰਘ ਦੀ ਅਗਵਾਈ ਵਾਲੀ ਪੁਲੀਸ ਪਾਰਟੀ ਨੇ ਬੀਤੇ ਕੱਲ੍ਹ ਸਰਹੱਦੀ ਖੇਤਰ ਦੇ ਪਿੰਡ ਸਭਰਾ ਦੇ ਬੱਸ ਅੱਡੇ ਨੇੜਿਓਂ ਇਕ ਵਿਅਕਤੀ ਨੂੰ 510 ਗਰਾਮ ਹੈਰੋਇਨ ਅਤੇ ਦੇਸੀ ਪਿਸਤੌਲ ਸਮੇਤ...
Advertisement

ਪੱਤਰ ਪ੍ਰੇਰਕ

ਤਰਨ ਤਾਰਨ, 26 ਜੂਨ

Advertisement

ਥਾਣਾ ਪੱਟੀ ਸਦਰ ਦੇ ਏਐੱਸਆਈ ਨਿਰਮਲ ਸਿੰਘ ਦੀ ਅਗਵਾਈ ਵਾਲੀ ਪੁਲੀਸ ਪਾਰਟੀ ਨੇ ਬੀਤੇ ਕੱਲ੍ਹ ਸਰਹੱਦੀ ਖੇਤਰ ਦੇ ਪਿੰਡ ਸਭਰਾ ਦੇ ਬੱਸ ਅੱਡੇ ਨੇੜਿਓਂ ਇਕ ਵਿਅਕਤੀ ਨੂੰ 510 ਗਰਾਮ ਹੈਰੋਇਨ ਅਤੇ ਦੇਸੀ ਪਿਸਤੌਲ ਸਮੇਤ ਗ੍ਰਿਫ਼ਤਾਰ ਕੀਤਾ। ਮੁਲਜ਼ਮ ਦੀ ਸ਼ਨਾਖਤ ਗੁਰਸੇਵਕ ਸਿੰਘ ਮੰਗਾ ਵਾਸੀ ਕਮਾਸਕੇ (ਥਾਣਾ ਲੋਪੋਕੇ ਅੰਮ੍ਰਿਤਸਰ) ਵਜੋਂ ਹੋਈ ਹੈ। ਪੁਲੀਸ ਨੇ ਦੱਸਿਆ ਕਿ ਮੁੱਢਲੀ ਪੁੱਛ-ਪੜਤਾਲ ਦੇ ਆਧਾਰ ’ਤੇ ਪੁਲੀਸ ਨੂੰ ਮੁਲਜ਼ਮ ਨੇ ਦੱਸਿਆ ਕਿ ਅੰਮ੍ਰਿਤਸਰ ਦਾ ਚੌਕ ਖੰਡ ਵਾਲਾ ਦਾ ਵਾਸੀ ਦਮਨਪ੍ਰੀਤ ਸਿੰਘ ਵੀ ਉਸ ਦੇ ਨਾਲ ਨਸ਼ਿਆਂ ਦੇ ਇਸ ਕਾਰੋਬਾਰ ਵਿੱਚ ਸ਼ਾਮਲ ਹੈ। ਇਸ ਸਬੰਧੀ ਪੁਲੀਸ ਨੇ ਕੇਸ ਦਰਜ ਕੀਤਾ ਹੈ|

Advertisement