ਨਾਜਾਇਜ਼ ਅਸਲੇ ਸਣੇ ਗ੍ਰਿਫ਼ਤਾਰ
ਪੱਤਰ ਪ੍ਰੇਰਕ ਤਰਨ ਤਾਰਨ, 4 ਦਸੰਬਰ ਸਥਾਨਕ ਸੀਆਈਏ ਸਟਾਫ਼ ਦੀ ਪੁਲੀਸ ਪਾਰਟੀ ਨੇ ਬੀਤੀ ਰਾਤ ਝਬਾਲ ਰੋਡ ’ਤੇ ਲਗਾਏ ਨਾਕੇ ਦੌਰਾਨ ਇੱਕ ਵਿਅਕਤੀ ਨੂੰ ਨਾਜਾਇਜ਼ ਅਸਲੇ ਸਣੇ ਗ੍ਰਿਫ਼ਤਾਰ ਕੀਤਾ ਹੈ। ਸੀਆਈਏ ਸਟਾਫ਼ ਦੇ ਇੰਚਾਰਜ ਇੰਸਪੈਕਟਰ ਪ੍ਰਭਜੀਤ ਸਿੰਘ ਨੇ ਅੱਜ ਇੱਥੇ...
Advertisement
ਪੱਤਰ ਪ੍ਰੇਰਕ
ਤਰਨ ਤਾਰਨ, 4 ਦਸੰਬਰ
Advertisement
ਸਥਾਨਕ ਸੀਆਈਏ ਸਟਾਫ਼ ਦੀ ਪੁਲੀਸ ਪਾਰਟੀ ਨੇ ਬੀਤੀ ਰਾਤ ਝਬਾਲ ਰੋਡ ’ਤੇ ਲਗਾਏ ਨਾਕੇ ਦੌਰਾਨ ਇੱਕ ਵਿਅਕਤੀ ਨੂੰ ਨਾਜਾਇਜ਼ ਅਸਲੇ ਸਣੇ ਗ੍ਰਿਫ਼ਤਾਰ ਕੀਤਾ ਹੈ। ਸੀਆਈਏ ਸਟਾਫ਼ ਦੇ ਇੰਚਾਰਜ ਇੰਸਪੈਕਟਰ ਪ੍ਰਭਜੀਤ ਸਿੰਘ ਨੇ ਅੱਜ ਇੱਥੇ ਦੱਸਿਆ ਕਿ ਮੁਲਮਜ਼ ਦੀ ਪਛਾਣ ਕਰਨਦੀਪ ਸਿੰਘ ਕਰਨ ਵਾਸੀ ਪਲਾਸੌਰ ਵਜੋਂ ਹੋਈ ਹੈ। ਮੁਲਜ਼ਮ ਤੋਂ ਇਕ ਦੇਸੀ ਪਿਸਤੌਲ ਅਤੇ ਦੋ ਰੌਂਦ ਬਰਾਮਦ ਕੀਤੇ ਗਏ ਹਨ। ਇਸ ਸਬੰਧੀ ਸਥਾਨਕ ਥਾਣਾ ਸਿਟੀ ਦੀ ਪੁਲੀਸ ਨੇ ਕੇਸ ਦਰਜ ਕੀਤਾ ਹੈ। ਮੁਲਜ਼ਮ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ, ਜਿੱਥੋਂ ਉਸ ਨੂੰ ਦੋ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਗਿਆ।
Advertisement
×