ਪਿਸਤੌਲ ਸਣੇ ਕਾਬੂ
ਥਾਣਾ ਸਰਾਏ ਅਮਾਨਤ ਖਾਂ ਦੀ ਪੁਲੀਸ ਟੀਮ ਨੇ ਲੰਘੀ ਸ਼ਾਮ ਇਲਾਕੇ ’ਚ ਗਸ਼ਤ ਦੌਰਾਨ ਇਕ ਜਣੇ ਨੂੰ ਨਾਜਾਇਜ਼ ਅਸਲੇ ਸਣੇ ਗ੍ਰਿਫ਼ਤਾਰ ਕਰ ਲਿਆ। ਉਸ ਦਾ ਸਾਥੀ ਫਰਾਰ ਦੱਸਿਆ ਜਾ ਰਿਹਾ ਹੈ। ਏ ਐੱਸ ਆਈ ਨਰਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮ...
Advertisement
ਥਾਣਾ ਸਰਾਏ ਅਮਾਨਤ ਖਾਂ ਦੀ ਪੁਲੀਸ ਟੀਮ ਨੇ ਲੰਘੀ ਸ਼ਾਮ ਇਲਾਕੇ ’ਚ ਗਸ਼ਤ ਦੌਰਾਨ ਇਕ ਜਣੇ ਨੂੰ ਨਾਜਾਇਜ਼ ਅਸਲੇ ਸਣੇ ਗ੍ਰਿਫ਼ਤਾਰ ਕਰ ਲਿਆ। ਉਸ ਦਾ ਸਾਥੀ ਫਰਾਰ ਦੱਸਿਆ ਜਾ ਰਿਹਾ ਹੈ।
ਏ ਐੱਸ ਆਈ ਨਰਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਗੁਰਦੀਪ ਸਿੰਘ ਉਰਫ਼ ਕਾਲਾ ਨੂੰ ਵਾਸੀ ਖੈਰਦੀਨਕੇ ਨੂੰ ਮਾਣਕਪੁਰ ਪਿੰਡ ਦੇ ਇੱਟਾਂ ਵਾਲਾ ਭੱਠੇ ਨੇੜਿਉਂ ਕਾਬੂ ਕੀਤਾ। ਅਧਿਕਾਰੀ ਨੇ ਦੱਸਿਆ ਕਿ ਉਸ ਦਾ ਸਾਥੀ ਯੂਸਫ਼ ਵਾਸੀ ਖਾਲੜਾ ਫਰਾਰ ਹੈ। ਗੁਰਦੀਪ ਸਿੰਘ ਕਾਲਾ ਕੋਲੋਂ ਮੈਗਜ਼ੀਨ ਸਣੇ ਪਿਸਤੌਲ ਬਰਾਮਦ ਕੀਤਾ ਗਿਆ ਹੈ। ਯੂਸਫ ਨੂੰ ਗ੍ਰਿਫ਼ਤਾਰ ਕਰਨ ਲਈ ਪੁਲੀਸ ਵੱਲੋਂ ਛਾਪੇ ਮਾਰੇ ਜਾ ਰਹੇ ਹਨ। ਇਸ ਸਬੰਧੀ ਅਸਲਾ ਐਕਟ ਦੀ ਦਫਾ 28 (6), (7), (8) ਅਧੀਨ ਕੇਸ ਦਰਜ ਕੀਤਾ ਗਿਆ ਹੈ।
Advertisement
Advertisement
Advertisement
×

