ਪਿਸਤੌਲ ਅਤੇ ਦੋ ਰੌਂਦਾਂ ਸਣੇ ਕਾਬੂ
ਪੁਲੀਸ ਨੇ ਪਿਸਤੌਲ ਅਤੇ 2 ਰੌਂਦਾਂ ਸਣੇ ਦੋ ਨੌਜਵਾਨਾਂ ਨੂੰ ਕਾਬੂ ਕਰ ਕੇ ਉਨ੍ਹਾਂ ਵਿਰੁੱਧ ਅਸਲਾ ਐਕਟ ਤਹਿਤ ਕੇਸ ਦਰਜ ਕੀਤਾ ਹੈ। ਥਾਣਾ ਧਾਰੀਵਾਲ ਦੇ ਸਹਾਇਕ ਸਬ ਇੰਸਪੈਕਟਰ ਬਲਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਪੁਲੀਸ ਪਾਰਟੀ ਸਮੇਤ ਗਸ਼ਤ ਦੌਰਾਨ ਮਿਲੀ...
Advertisement
ਪੁਲੀਸ ਨੇ ਪਿਸਤੌਲ ਅਤੇ 2 ਰੌਂਦਾਂ ਸਣੇ ਦੋ ਨੌਜਵਾਨਾਂ ਨੂੰ ਕਾਬੂ ਕਰ ਕੇ ਉਨ੍ਹਾਂ ਵਿਰੁੱਧ ਅਸਲਾ ਐਕਟ ਤਹਿਤ ਕੇਸ ਦਰਜ ਕੀਤਾ ਹੈ। ਥਾਣਾ ਧਾਰੀਵਾਲ ਦੇ ਸਹਾਇਕ ਸਬ ਇੰਸਪੈਕਟਰ ਬਲਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਪੁਲੀਸ ਪਾਰਟੀ ਸਮੇਤ ਗਸ਼ਤ ਦੌਰਾਨ ਮਿਲੀ ਇਤਲਾਹ ’ਤੇ ਸ਼ਹਿਰ ਦੇ ਬਾਹਰਵਾਰ ਤਰੀਜਾ ਨਗਰ ਮੋੜ ਨੈਸ਼ਨਲ ਹਾਈਵੇਅ ਬਾਈਪਾਸ ਧਾਰੀਵਾਲ ਤੋਂ ਨੌਜਵਾਨਾਂ ਨੂੰ ਕਾਬੂ ਕਰ ਕੇ ਤਲਾਸ਼ੀ ਲਈ ਤਾਂ ਨੌਜਵਾਨ ਕੋਲੋਂ ਪਿਸਤੌਲ ਬਿਨਾਂ ਮਾਰਕਾ ਸਮੇਤ ਮੈਗਜ਼ੀਨ ਅਤੇ 2 ਰੌਂਦ ਬਰਾਮਦ ਹੋਏ ਹਨ। ਪੁੱਛ ਗਿੱਛ ਦੌਰਾਨ ਦੋਵਾਂ ਮੁਲਜ਼ਮਾਂ ਨੇ ਦੱਸਿਆ ਕਿ ਇਹ ਪਿਸਤੌਲ ਉਨ੍ਹਾਂ ਨੇ ਕਿਸੇ ਨਾਮਲੂਮ ਵਿਅਕਤੀ ਕੋਲੋਂ ਖ੍ਰੀਦ ਕੇ ਸਾਂਝਾ ਰੱਖਿਆ ਹੋਇਆ ਹੈ। ਮੁਲਜ਼ਮਾਂ ਦੀ ਪਛਾਣ ਦੇਬੂ ਵਾਸੀ ਰਾਜੀਵ ਕਲੋਨੀ ਧਾਰੀਵਾਲ ਅਤੇ ਰਾਹੁਲ ਵਾਸੀ ਪੁਰਾਣੇ ਲਿੱਤਰ ਥਾਣਾ ਸਿਟੀ ਗੁਰਦਾਸਪੁਰ ਵਜੋਂ ਹੋਈ।
Advertisement
Advertisement
