ਦੋ ਕਿਲੋ ਹੈਰੋਇਨ ਸਮੇਤ ਕਾਬੂ
ਟ੍ਰਿਬਿਉੂਨ ਨਿਉੂਜ਼ ਸਰਵਿਸ ਅੰਮ੍ਰਿਤਸਰ, 2 ਫਰਵਰੀ ਥਾਣਾ ਚਾਟੀਵਿੰਡ ਦੀ ਪੁਲੀਸ ਨੇ ਇੱਕ ਵਿਅਕਤੀ ਨੂੰ ਕਾਬੂ ਕਰ ਕੇ ਉਸ ਕੋਲੋਂ ਦੋ ਕਿਲੋ ਹੈਰੋਇਨ ਬਰਾਮਦ ਕੀਤੀ। ਇਸ ਸਬੰਧ ਵਿੱਚ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਸ਼ਨਾਖਤ ਹਰਦੀਪ ਸਿੰਘ ਉਰਫ਼ ਸੀਟੀ ਵਾਸੀ ਜ਼ਿਲ੍ਹਾ ਤਾਰਨ...
Advertisement
ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 2 ਫਰਵਰੀ
Advertisement
ਥਾਣਾ ਚਾਟੀਵਿੰਡ ਦੀ ਪੁਲੀਸ ਨੇ ਇੱਕ ਵਿਅਕਤੀ ਨੂੰ ਕਾਬੂ ਕਰ ਕੇ ਉਸ ਕੋਲੋਂ ਦੋ ਕਿਲੋ ਹੈਰੋਇਨ ਬਰਾਮਦ ਕੀਤੀ। ਇਸ ਸਬੰਧ ਵਿੱਚ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਸ਼ਨਾਖਤ ਹਰਦੀਪ ਸਿੰਘ ਉਰਫ਼ ਸੀਟੀ ਵਾਸੀ ਜ਼ਿਲ੍ਹਾ ਤਾਰਨ ਤਾਰਨ ਵਜੋਂ ਹੋਈ ਹੈ। ਪੁਲੀਸ ਨੇ ਉਸ ਕੋਲੋਂ ਦੋ ਕਿਲੋ 97 ਗ੍ਰਾਮ ਹੈਰੋਇਨ ਅਤੇ ਇੱਕ ਸਕੂਟਰ ਬਰਾਮਦ ਕੀਤਾ ਹੈ। ਐੱਸਐੱਸਪੀ ਚਰਨਜੀਤ ਸਿੰਘ ਨੇ ਦੱਸਿਆ ਕਿ ਥਾਣਾ ਚਾਟੀਵਿੰਡ ਪਿੰਡ ਦੀ ਪੁਲੀਸ ਵੱਲੋਂ ਗਸ਼ਤ ਦੌਰਾਨ ਪਿੰਡ ਰਾਜੇਵਾਲ ਕੋਲੋਂ ਇਸ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧ ਵਿੱਚ ਐੱਨਡੀਪੀਐੱਸ ਐਕਟ ਹੇਠ ਕੇਸ ਦਰਜ ਕੀਤਾ ਗਿਆ ਹੈ। ਪੁਲੀਸ ਵੱਲੋਂ ਇਸ ਮਾਮਲੇ ਵਿੱਚ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਵਿਅਕਤੀ ਕੋਲੋਂ ਪੁੱਛਗਿੱਛ ਦੌਰਾਨ ਇਸ ਦੇ ਸੰਪਰਕ ਸੂਤਰਾਂ ਦਾ ਪਤਾ ਲਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਹੋਰ ਦੀ ਸ਼ਮੂਲੀਅਤ ਸਾਹਮਣੇ ਆਈ ਤਾਂ ਉਸ ਖ਼ਿਲਾਫ਼ ਵੀ ਕਾਰਵਾਈ ਹੋਵੇਗੀ।
Advertisement
