ਆਰੀਅਨ ਮੱਟੂ ਨੇ ਚਾਂਦੀ ਦਾ ਤਗਮਾ ਜਿੱਤਿਆ
ਸਿੱਖ ਨੈਸ਼ਨਲ ਕਾਲਜ ਕਾਦੀਆਂ ਦੇ ਦੌੜਾਕ ਆਰੀਅਨ ਮੱਟੂ ਨੇ ਅੰਤਰ ਕਾਲਜ ਅਥਲੈਟਿਕਸ ਮੁਕਾਬਲੇ ’ਚ ਚਾਂਦੀ ਦਾ ਤਗਮਾ ਜਿੱਤਿਆ ਹੈ। ਪ੍ਰਿੰਸੀਪਲ ਡਾ. ਹਰਪ੍ਰੀਤ ਸਿੰਘ ਹੁੰਦਲ ਤੇ ਖੇਡ ਵਿਭਾਗ ਦੇ ਮੁਖੀ ਡਾ. ਸਿਮਰਤਪਾਲ ਸਿੰਘ ਨੇ ਦੱਸਿਆ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ...
Advertisement
ਸਿੱਖ ਨੈਸ਼ਨਲ ਕਾਲਜ ਕਾਦੀਆਂ ਦੇ ਦੌੜਾਕ ਆਰੀਅਨ ਮੱਟੂ ਨੇ ਅੰਤਰ ਕਾਲਜ ਅਥਲੈਟਿਕਸ ਮੁਕਾਬਲੇ ’ਚ ਚਾਂਦੀ ਦਾ ਤਗਮਾ ਜਿੱਤਿਆ ਹੈ। ਪ੍ਰਿੰਸੀਪਲ ਡਾ. ਹਰਪ੍ਰੀਤ ਸਿੰਘ ਹੁੰਦਲ ਤੇ ਖੇਡ ਵਿਭਾਗ ਦੇ ਮੁਖੀ ਡਾ. ਸਿਮਰਤਪਾਲ ਸਿੰਘ ਨੇ ਦੱਸਿਆ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਿੱਚ ਅੰਤਰ ਕਾਲਜ ਅਥਲੈਟਿਕਸ ਮੁਕਾਬਲਿਆਂ ਵਿੱਚ ਆਰੀਅਨ ਮੱਟੂ ਨੇ 1500 ਮੀਟਰ ਦੌੜ ’ਚ ਚਾਂਦੀ ਦਾ ਤਗਮਾ ਜਿੱਤ ਕੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ। ਕਾਲਜ ਪੁੱਜਣ ’ਤੇ ਆਰੀਅਨ ਮੱਟੂ ਦਾ ਸਟਾਫ ਤੇ ਖੇਡ ਵਿਭਾਗ ਦੇ ਮੁਖੀ ਤੇ ਕੋਚ ਡਾ. ਸਿਮਰਤਪਾਲ ਸਿੰਘ ਨੇ ਸਵਾਗਤ ਕਰਦਿਆਂ ਹੌਸਲਾ ਅਫਜਾਈ ਕੀਤੀ। ਕਾਲਜ ਪ੍ਰਬੰਧਕ ਕਮੇਟੀ ਸਕੱਤਰ ਡਾ. ਬਲਚਰਨਜੀਤ ਸਿੰਘ ਭਾਟੀਆ ਨੇ ਆਰੀਅਨ ਮੱਟੂ ਨੂੰ ਵਧਾਈ ਦਿੱਤੀ।
Advertisement
Advertisement
