DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਕੁੱਟਮਾਰ ਮਾਮਲਾ: 50 ਤੋਂ ਵੱਧ ਖ਼ਿਲਾਫ਼ ਕੇਸ ਦਰਜ

ਟ੍ਰਿਬਿਊਨ ਨਿਉਜ ਸਰਵਿਸ ਅੰਮ੍ਰਿਤਸਰ, 8 ਜੂਨ ਭਿੰਡੀ ਸੈਦਾ ਪੁਲੀਸ ਸਟੇਸ਼ਨ ਅਧੀਨ ਆਉਂਦੇ ਤੂਰ ਪਿੰਡ ਵਿੱਚ ਸ਼ੁੱਕਰਵਾਰ ਅਤੇ ਸ਼ਨਿਚਰਵਾਰ ਦੀ ਦਰਮਿਆਨੀ ਰਾਤ ਨੂੰ ਦੋ ਧਿਰਾਂ ਵਿਚਾਲੇ ਝੜਪ ਦੇ ਮਾਮਲੇ ’ਚ ਪੁਲੀਸ ਨੇ 50 ਤੋਂ ਵੱਧ ਲੋਕਾਂ ਵਿਰੁੱਧ ਮਾਮਲਾ ਦਰਜ ਕਰਕੇ ਉਨ੍ਹਾਂ...
  • fb
  • twitter
  • whatsapp
  • whatsapp
Advertisement
ਟ੍ਰਿਬਿਊਨ ਨਿਉਜ ਸਰਵਿਸ

ਅੰਮ੍ਰਿਤਸਰ, 8 ਜੂਨ

Advertisement

ਭਿੰਡੀ ਸੈਦਾ ਪੁਲੀਸ ਸਟੇਸ਼ਨ ਅਧੀਨ ਆਉਂਦੇ ਤੂਰ ਪਿੰਡ ਵਿੱਚ ਸ਼ੁੱਕਰਵਾਰ ਅਤੇ ਸ਼ਨਿਚਰਵਾਰ ਦੀ ਦਰਮਿਆਨੀ ਰਾਤ ਨੂੰ ਦੋ ਧਿਰਾਂ ਵਿਚਾਲੇ ਝੜਪ ਦੇ ਮਾਮਲੇ ’ਚ ਪੁਲੀਸ ਨੇ 50 ਤੋਂ ਵੱਧ ਲੋਕਾਂ ਵਿਰੁੱਧ ਮਾਮਲਾ ਦਰਜ ਕਰਕੇ ਉਨ੍ਹਾਂ ਵਿੱਚੋਂ ਚਾਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਜਦੋਂ ਕਿ ਬਾਕੀ ਮੁਲਜ਼ਮਾਂ ਨੂੰ ਕਾਬੂ ਕਰਨ ਦੀ ਕੋਸ਼ਿਸ਼ ਜਾਰੀ ਹੈ। ਗ੍ਰਿਫ਼ਤਾਰ ਕੀਤੇ ਗਏ ਲੋਕਾਂ ਵਿੱਚ ਭਿੰਡੀ ਸੈਦਾ ਪਿੰਡ ਦੇ ਮਨਜੀਤ ਸਿੰਘ, ਭਿੰਡੀ ਔਲਖ ਪਿੰਡ ਦੇ ਜਗਰੂਪ ਸਿੰਘ, ਤਨਾਨਾ ਪਿੰਡ ਦੇ ਕਿੱਕਰ ਸਿੰਘ ਅਤੇ ਭਿੰਡੀ ਨੈਨ ਪਿੰਡ ਦੇ ਸਰਬਜੀਤ ਸਿੰਘ ਸ਼ਾਮਲ ਹਨ। ਐਸਐਸਪੀ ਅੰਮ੍ਰਿਤਸਰ ਦਿਹਾਤੀ ਮਨਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਵਿਰੁੱਧ ਕਤਲ ਦੀ ਕੋਸ਼ਿਸ਼ ਅਤੇ ਭਾਰਤੀ ਨਿਯਾ ਸੰਹਿਤਾ ਦੀਆਂ ਹੋਰ ਸਬੰਧਤ ਧਾਰਾਵਾਂ ਦੇ ਦੋਸ਼ਾਂ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ। ਝੜਪ ਦੌਰਾਨ ਸਥਿਤੀ ਨੂੰ ਕਾਬੂ ਕਰਨ ਲਈ ਪੁਲੀਸ ਮੌਕੇ ’ਤੇ ਪਹੁੰਚੀ ਤਾਂ ਦੋਵਾਂ ਧਿਰਾਂ ਨੇ ਉਨ੍ਹਾਂ ’ਤੇ ਵੀ ਇੱਟਾਂ ਅਤੇ ਪੱਥਰ ਸੁੱਟੇ। ਘਟਨਾ ਦੌਰਾਨ ਇੱਕ ਕਾਂਸਟੇਬਲ ਜ਼ਖਮੀ ਹੋ ਗਿਆ, ਜਿਸ ਕਾਰਨ ਪੁਲੀਸ ਨੂੰ ਹਵਾ ਵਿੱਚ ਗੋਲੀਆਂ ਚਲਾਉਣੀਆਂ ਪਈਆਂ।

Advertisement
×