DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਭਾਈ ਮਰਦਾਨਾ ਦੇ ਵੰਸ਼ਜਾਂ ਨੂੰ ਸਹਾਇਤਾ ਰਾਸ਼ੀ ਸੌਂਪੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੀਤੇ ਗਏ ਇਕ ਫੈਸਲੇ ਅਨੁਸਾਰ ਭਾਈ ਮਰਦਾਨਾ ਦੇ ਵੰਸ਼ਜ਼ਾਂ ਨੂੰ ਹਰ ਮਹੀਨੇ ਧਰਮ ਪ੍ਰਚਾਰ ਕਮੇਟੀ ਦੇ ਫੰਡਾਂ ਵਿੱਚੋਂ 21 ਹਜ਼ਾਰ ਰੁਪਏ ਸਹਾਇਤਾ ਦੇਣ ਦੀ ਪ੍ਰਵਾਨਗੀ ਕੀਤੀ ਹੋਈ ਹੈ। ਇਸੇ ਤਹਿਤ ਪ੍ਰਵਾਨਿਤ ਮਹੀਨਾਵਾਰ ਸਹਾਇਤਾ ਰਾਸ਼ੀ ਬੀਤੇ...

  • fb
  • twitter
  • whatsapp
  • whatsapp
featured-img featured-img
ਪਾਕਿਸਤਾਨ ’ਚ ਭਾਈ ਮਰਦਾਨਾ ਦੀ ਵੰਸਜ਼ਾਂ ਨੂੰ ਸਹਾਇਤਾ ਰਾਸ਼ੀ ਸੌਂਪਦੇ ਹੋਏ ਸ਼੍ਰੋਮਣੀ ਕਮੇਟੀ ਦੇ ਮੈਂਬਰ ਤੇ ਅਧਿਕਾਰੀ।
Advertisement

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੀਤੇ ਗਏ ਇਕ ਫੈਸਲੇ ਅਨੁਸਾਰ ਭਾਈ ਮਰਦਾਨਾ ਦੇ ਵੰਸ਼ਜ਼ਾਂ ਨੂੰ ਹਰ ਮਹੀਨੇ ਧਰਮ ਪ੍ਰਚਾਰ ਕਮੇਟੀ ਦੇ ਫੰਡਾਂ ਵਿੱਚੋਂ 21 ਹਜ਼ਾਰ ਰੁਪਏ ਸਹਾਇਤਾ ਦੇਣ ਦੀ ਪ੍ਰਵਾਨਗੀ ਕੀਤੀ ਹੋਈ ਹੈ। ਇਸੇ ਤਹਿਤ ਪ੍ਰਵਾਨਿਤ ਮਹੀਨਾਵਾਰ ਸਹਾਇਤਾ ਰਾਸ਼ੀ ਬੀਤੇ ਦਿਨੀਂ ਪਾਕਿਸਤਾਨ ਗਏ ਸਿੱਖ ਸ਼ਰਧਾਲੂਆਂ ਦੇ ਜਥੇ ਦੇ ਆਗੂ ਸ਼੍ਰੋਮਣੀ ਕਮੇਟੀ ਮੈਂਬਰ ਖ਼ੁਸ਼ਿਵੰਦਰ ਸਿੰਘ ਭਾਟੀਆ, ਬੀਬੀ ਹਰਜਿੰਦਰ ਕੌਰ ਤੇ ਮੀਤ ਸਕੱਤਰ ਅਜ਼ਾਦਦੀਪ ਸਿੰਘ ਵੱਲੋਂ ਭਾਈ ਮਰਦਾਨਾ ਦੇ ਵੰਸ਼ਜ਼ ਭਾਈ ਲਾਲ ਤੇ ਸਾਥੀਆਂ ਨੂੰ ਸੌਂਪੀ ਗਈ। ਇਹ ਜਥਾ 30 ਜੂਨ ਨੂੰ ਵਾਪਸ ਭਾਰਤ ਪਰਤਿਆ ਹੈ।

ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਅਜ਼ਾਦਦੀਪ ਸਿੰਘ ਨੇ ਦੱਸਿਆ ਕਿ ਭਾਈ ਮਰਦਾਨਾ ਦੇ ਵੰਸ਼ਜ਼ ਜੋ ਕੀਰਤਨ ਕਲਾ ਨਾਲ ਅੱਜ ਵੀ ਜੁੜੇ ਹੋਏ ਹਨ, ਨੂੰ ਸ਼੍ਰੋਮਣੀ ਕਮੇਟੀ ਨੇ 21 ਹਜ਼ਾਰ ਰੁਪਏ ਮਹੀਨਾ ਸਹਾਇਤਾ ਦੇਣ ਦਾ ਫੈਸਲਾ ਕੀਤਾ ਸੀ। ਇਸ ਤਹਿਤ ਸਮੇਂ ਸਮੇਂ ਇਹ ਸਹਾਇਤਾ ਪਾਕਿਸਤਾਨ ਵਸਦੇ ਇਸ ਪਰਿਵਾਰ ਨੂੰ ਦਿੱਤੀ ਜਾਂਦੀ ਹੈ। ਸ਼੍ਰੋਮਣੀ ਕਮੇਟੀ ਵਲੋ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਗਏ ਜਥੇ ਦੇ ਆਗੂਆਂ ਨੇ ਬਣਦੀ 1 ਲੱਖ ਰੁਪਏ ਦੀ ਭਾਰਤੀ ਕਰੰਸੀ ਸਹਾਇਤਾ ਰੂਪ ਵਿਚ ਦਿੱਤੀ ਹੈ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਨਨਕਾਣਾ ਸਾਹਿਬ, ਗੁਰਦੁਆਰਾ ਪੰਜਾ ਸਾਹਿਬ, ਗੁਰਦੁਆਰਾ ਡੇਹਰਾ ਸਾਹਿਬ ਲਾਹੌਰ, ਸਮਾਧ ਮਹਾਰਾਜਾ ਰਣਜੀਤ ਸਿੰਘ ਤੇ ਹੋਰ ਗੁਰਧਾਮਾਂ ਲਈ ਨਿਸ਼ਾਨ ਸਾਹਿਬ ਦੇ 7 ਨਵੇਂ ਚੋਲ਼ਾ ਸਾਹਿਬ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਕਾਂ ਨੂੰ ਸੌਂਪੇ ਗਏ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਮੇਸ਼ ਸਿੰਘ ਅਰੋੜਾ ਤੇ ਹੋਰ ਅਹੁਦੇਦਾਰਾਂ ਤੋਂ ਇਲਾਵਾ ਈ ਟੀ ਬੀ ਪੀ ਦੇ ਅਧਿਕਾਰੀਆਂ ਨੂੰ ਮੈਂਬਰ ਖ਼ੁਸ਼ਿਵੰਦਰ ਸਿੰਘ ਭਾਟੀਆ ਵੱਲੋਂ ਲੋਈਆਂ, ਕਿਰਪਾਨਾਂ ਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।

Advertisement

Advertisement
Advertisement
×