DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਡਾਕਟਰ ’ਤੇ ਹਮਲਾ: ਦੋ ਮੁਲਜ਼ਮ ਪੁਲੀਸ ਮੁਕਾਬਲੇ ਮਗਰੋਂ ਕਾਬੂ

ਜ਼ਿਲ੍ਹਾ ਦਿਹਾਤੀ ਪੁਲੀਸ ਨੇ ਸੰਖੇਪ ਮੁਕਾਬਲੇ ਮਗਰੋਂ ਦੋ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ ਅਤੇ ਉਨ੍ਹਾਂ ਕੋਲੋਂ ਦੋ ਪਿਸਤੌਲ ਤੇ ਮੋਟਰਸਾਈਕਲ ਬਰਾਮਦ ਕੀਤਾ ਹੈ। ਮੁਲਜ਼ਮਾਂ ਦੀ ਸ਼ਨਾਖਤ ਸੰਦੀਪ ਉਰਫ ਜਾਨੀ ਅਤੇ ਹਰੀ ਕੁਮਾਰ ਉਰਫ ਹੈਰੀ ਵਾਸੀ ਕਾਲਾ ਸੰਘਾ ਜ਼ਿਲ੍ਹਾ ਕਪੂਰਥਲਾ ਵੱਜੋਂ...
  • fb
  • twitter
  • whatsapp
  • whatsapp
Advertisement
ਜ਼ਿਲ੍ਹਾ ਦਿਹਾਤੀ ਪੁਲੀਸ ਨੇ ਸੰਖੇਪ ਮੁਕਾਬਲੇ ਮਗਰੋਂ ਦੋ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ ਅਤੇ ਉਨ੍ਹਾਂ ਕੋਲੋਂ ਦੋ ਪਿਸਤੌਲ ਤੇ ਮੋਟਰਸਾਈਕਲ ਬਰਾਮਦ ਕੀਤਾ ਹੈ। ਮੁਲਜ਼ਮਾਂ ਦੀ ਸ਼ਨਾਖਤ ਸੰਦੀਪ ਉਰਫ ਜਾਨੀ ਅਤੇ ਹਰੀ ਕੁਮਾਰ ਉਰਫ ਹੈਰੀ ਵਾਸੀ ਕਾਲਾ ਸੰਘਾ ਜ਼ਿਲ੍ਹਾ ਕਪੂਰਥਲਾ ਵੱਜੋਂ ਹੋਈ ਹੈ।

ਇਸ ਸਬੰਧੀ ਐੱਸਐੱਸਪੀ ਮਨਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਕੋਲੋਂ ਪੁਆਇੰਟ 30 ਬੋਰ ਦੇ ਦੋ ਪਿਸਤੌਲ ਅਤੇ ਮੋਟਰਸਾਈਕਲ ਬਰਾਮਦ ਹੋਇਆ ਹੈ। ਉਨ੍ਹਾਂ ਦੱਸਿਆ ਕਿ ਬੀਤੇ ਦਿਨੀ ਥਾਣਾ ਰਮਦਾਸ ਹੇਠ ਆਉਂਦੇ ਪਿੰਡ ਸੁਧਾਰ ਵਿੱਚ ਡਾਕਟਰ ਕੁਲਵਿੰਦਰ ਸਿੰਘ ਨੂੰ ਮਾਰ ਦੇਣ ਦੀ ਨੀਅਤ ਨਾਲ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਚਲਾਈਆਂ ਗਈਆਂ ਸਨ ਜਿਸ ਵਿੱਚ ਉਹ ਜ਼ਖਮੀ ਹੋ ਗਿਆ ਸੀ। ਇਸ ਸਬੰਧੀ ਜ਼ਖਮੀ ਡਾਕਟਰ ਦੇ ਭਰਾ ਦੇ ਬਿਆਨਾਂ ’ਤੇ ਥਾਣਾ ਰਮਦਾਸ ਵਿੱਚ 12 ਸਤੰਬਰ ਨੂੰ ਕੇਸ ਦਰਜ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਪੁਲੀਸ ਵੱਲੋਂ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਸੀ।

Advertisement

ਉਨ੍ਹਾਂ ਦੱਸਿਆ ਕਿ ਅੱਜ ਰਮਦਾਸ ਦੀ ਪੁਲੀਸ ਨੂੰ ਸੂਚਨਾ ਮਿਲੀ ਸੀ ਕਿ ਮੁਲਜ਼ਮ ਸੰਦੀਪ ਉਰਫ ਜਾਨੀ ਅਤੇ ਹਰੀ ਕੁਮਾਰ ਉਰਫ ਹੈਰੀ ਦੋਵਾਂ ਨੂੰ ਇੱਥੇ ਰਈਆ ਨੇੜੇ ਨਹਿਰ ਕੋਲ ਦੇਖਿਆ ਗਿਆ ਹੈ। ਇਸ ਸੂਚਨਾ ਦੇ ਆਧਾਰ ’ਤੇ ਪੁਲੀਸ ਨੇ ਮੁਲਜ਼ਮਾਂ ਦਾ ਪਿੱਛਾ ਕੀਤਾ। ਉਨ੍ਹਾਂ ਦੱਸਿਆ ਕਿ ਜਦੋਂ ਪੁਲੀਸ ਇਨ੍ਹਾਂ ਦਾ ਪਿੱਛਾ ਕਰ ਰਹੀ ਸੀ ਤਾਂ ਇਨ੍ਹਾਂ ਦਾ ਮੋਟਰਸਾਈਕਲ ਸਲਿੱਪ ਹੋ ਗਿਆ ਅਤੇ ਇਨ੍ਹਾਂ ਨੇ ਭੱਜਣ ਦੀ ਕੋਸ਼ਿਸ਼ ਕੀਤੀ। ਇਨ੍ਹਾਂ ਵੱਲੋਂ ਪੁਲੀਸ ਟੀਮ ਤੇ ਗੋਲੀ ਵੀ ਚਲਾਈ ਗਈ। ਇਸ ਦੌਰਾਨ ਸਬ ਇੰਸਪੈਕਟਰ ਆਗਿਆਪਾਲ ਜ਼ਖਮੀ ਹੋ ਗਏ। ਜਵਾਬੀ ਕਾਰਵਾਈ ਵਿੱਚ ਪੁਲੀਸ ਪਾਰਟੀ ਨੇ ਵੀ ਗੋਲੀ ਚਲਾਈ ਅਤੇ ਮੁਲਜਮ ਜਖਮੀ ਹੋ ਗਏ। ਇਹਨਾਂ ਦੀਆਂ ਲੱਤਾਂ ਵਿੱਚ ਗੋਲੀਆਂ ਲੱਗੀਆਂ ਹਨ ਅਤੇ ਇਹਨਾਂ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਇਸ ਸਬੰਧ ਵਿੱਚ ਇੱਕ ਵੱਖਰਾ ਕੇਸ ਥਾਣਾ ਖਿਲਚੀਆ ਵਿੱਚ ਦਰਜ ਕੀਤਾ ਗਿਆ ਹੈ।

Advertisement
×