ਤੇਜ਼ਧਾਰ ਹਥਿਆਰਾਂ ਨਾਲ ਬਾਪ-ਬੇਟੇ ’ਤੇ ਹਮਲਾ

ਤੇਜ਼ਧਾਰ ਹਥਿਆਰਾਂ ਨਾਲ ਬਾਪ-ਬੇਟੇ ’ਤੇ ਹਮਲਾ

ਸਿਮਰਤਪਾਲ ਸਿੰਘ ਬੇਦੀ
ਜੰਡਿਆਲਾ ਗੁਰੂ, 13 ਅਗਸਤ

ਪਿੰਡ ਖਲਹਿਰਾ ਵਾਸੀ ਇਕ ਵਿਅਕਤੀ ਉੱਪਰ ਕੁਝ ਲੋਕਾਂ ਵੱਲੋਂ ਉਸ ਦੇ ਘਰ ਵਿੱਚ ਦਾਖ਼ਲ ਹੋ ਕੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ ਤੇ ਉਸਨੂੰ ਸਖ਼ਤ ਜ਼ਖ਼ਮੀ ਕਰ ਦਿੱਤਾ। ਜਾਣਕਾਰੀਦਿੰਦਿਆਂ ਨਛੱਤਰ ਸਿੰਘ ਨੇ ਦੱਸਿਆ ਉਹ ਆਪਣੇ ਬੇਟੇ ਸੁਰਜੀਤ ਸਿੰਘ ਅਤੇ ਪਤਨੀ ਨਾਲ ਘਰ ਬੈਠੇ ਸਨ ਅਤੇ ਕੱਲ੍ਹ ਦੁਪਹਿਰੇ ਉਨ੍ਹਾਂ ਦੇ ਪੁੱਤਰ ਦੇ ਫ਼ੋਨ ਉੱਪਰ ਇੱਕ ਗੋਪੀ ਨਾਂ ਦੇ ਵਿਅਕਤੀ ਦਾ ਫੋਨ ਆਇਆ ਤੇ ਉਸ ਨੂੰ ਪੁੱਛਿਆ ਗਿਆ ਕਿ ਉਹ ਕਿੱਥੇ ਹੈ, ਉਸਦੇ ਬੇਟੇ ਨੇ ਜਵਾਬ ਦਿੰਦਿਆਂ ਹੋਇਆ ਕਿਹਾ ਉਹ ਘਰ ਵਿੱਚ ਹੀ ਮੌਜੂਦ ਹੈ।ਥੋੜ੍ਹੀ ਦੇਰ ਬਾਅਦ ਹੀ ਗੋਪੀ, ਪਾਲਾ ਅਤੇ ਚਾਰ ਹੋਰ ਵਿਅਕਤੀ ਜਿਨ੍ਹਾਂ ਨੇ ਆਪਣੇ ਮੂੰਹ ਢੱਕੇ ਹੋਏ ਸਨ।ਨਛੱਤਰ ਸਿੰਘ ਨੇ ਦੱਸਿਆ ਉਨ੍ਹਾਂ ਕੋਲ ਦਾਤਰ ਅਤੇ ਹੋਰ ਤੇਜ਼ਧਾਰ ਹਥਿਆਰ ਸਨ। ਉਨ੍ਹਾਂ ਨੇ ਆਉਂਦਿਆਂ ਹੀ ਇਨ੍ਹਾਂ ਦੋਵੇਂ ਪਿਓ ਪੁੱਤਰ ਨੂੰ ਹਥਿਆਰਾਂ ਨਾਲ ਕੁੱਟਣਾ ਸ਼ੁਰੂ ਕਰ ਦਿੱਤਾ ਜਿਸ ਕਾਰਨ ਇਨ੍ਹਾਂ ਨੂੰ ਬਹੁਤ ਸਾਰੀਆਂ ਗੰਭੀਰ ਸੱਟਾਂ ਲੱਗੀਆਂ।ਪੀੜਤਾਂ ਵੱਲੋਂ ਇਸ ਦੀ ਸ਼ਿਕਾਇਤ ਪੁਲੀਸ ਚੌਕੀ ਗਹਿਰੀ ਮੰਡੀ ਵਿੱਚ ਵੀ ਦਰਜ ਕਰਵਾ ਦਿੱਤੀ ਗਈ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਕਿਸਾਨ ਮੁੱਦੇ ’ਤੇ ਦਿੱਲੀ ਪੁਲੀਸ ਨੇ ਪੰਜਾਬ ਦੇ ਚਾਰ ਸੰਸਦ ਮੈਂਬਰਾਂ ਦੀ ‘ਕੁੱਟਮਾਰ’ ਕੀਤੀ: ਬਿੱਟੂ

ਕਿਸਾਨ ਮੁੱਦੇ ’ਤੇ ਦਿੱਲੀ ਪੁਲੀਸ ਨੇ ਪੰਜਾਬ ਦੇ ਚਾਰ ਸੰਸਦ ਮੈਂਬਰਾਂ ਦੀ ‘ਕੁੱਟਮਾਰ’ ਕੀਤੀ: ਬਿੱਟੂ

ਬਗ਼ੈਰ ਇਜਾਜ਼ਤ ਤੋਂ ਕੀਤਾ ਜਾ ਰਿਹਾ ਸੀ ਪ੍ਰਦਰਸ਼ਨ: ਪੁਲੀਸ

ਸ਼ਹਿਰ

View All