ਹਮਲਾ ਕਰਨ ਵਾਲਾ ਪਤੀ ਗ੍ਰਿਫ਼ਤਾਰ
ਥਾਣਾ ਸਦਰ ਦੀ ਪੁਲੀਸ ਨੇ ਪਤਨੀ ’ਤੇ ਮਾਰਨ ਦੀ ਨੀਅਤ ਨਾਲ ਹਮਲਾ ਕਰਨ ਵਾਲੇ ਉਸ ਦੇ ਪਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਸ ਦੇ ਨਾਲ ਹੀ ਪੁਲੀਸ ਨੇ ਇੱਕ ਵਿਅਕਤੀ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ। ਪੁਲੀਸ ਕੋਲ ਦਰਜ ਕਰਵਾਈ...
Advertisement
ਥਾਣਾ ਸਦਰ ਦੀ ਪੁਲੀਸ ਨੇ ਪਤਨੀ ’ਤੇ ਮਾਰਨ ਦੀ ਨੀਅਤ ਨਾਲ ਹਮਲਾ ਕਰਨ ਵਾਲੇ ਉਸ ਦੇ ਪਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਸ ਦੇ ਨਾਲ ਹੀ ਪੁਲੀਸ ਨੇ ਇੱਕ ਵਿਅਕਤੀ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ। ਪੁਲੀਸ ਕੋਲ ਦਰਜ ਕਰਵਾਈ ਸ਼ਿਕਾਇਤ ਵਿੱਚ ਰਾਜਪਾਲ ਨੇ ਦੱਸਿਆ ਕਿ ਪਿੰਡ ਕਟਾਰੂਚੱਕ ਵਾਸੀ ਰਣਜੀਤ ਸਿੰਘ ਨੇ 21 ਅਕਤੂਬਰ ਨੂੰ ਆਪਣੀ ਪਤਨੀ ਨੂੰ ਹਥੌੜੇ ਨਾਲ ਮਾਰਨ ਦੀ ਕੋਸ਼ਿਸ਼ ਕੀਤੀ। ਹਾਲਾਂਕਿ, ਕੋਈ ਨਹੀਂ ਜਾਣਦਾ ਕਿ ਉਸ ਨੇ ਅਜਿਹਾ ਕਿਉਂ ਕੀਤਾ। ਜ਼ਖਮੀ ਔਰਤ ਦਾ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਰਾਜਪਾਲ ਦੇ ਬਿਆਨਾਂ ’ਤੇ ਪੁਲੀਸ ਨੇ ਧਾਰਾ 109/117(1) ਬੀਐਨਐਸ ਥਾਣਾ ਸਦਰ ਪਠਾਨਕੋਟ ਵਿੱਚ ਮਾਮਲਾ ਦਰਜ ਕਰ ਦਿੱਤਾ ਹੈ। ਬਾਅਦ ਵਿੱਚ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਅੱਗੇ ਦੀ ਪੁਲੀਸ ਕਾਰਵਾਈ ਜਾਰੀ ਹੈ।
Advertisement
Advertisement
