ਅਟਾਰੀ: ਦੋ ਪਿੰਡਾਂ ਵਿੱਚ ਵੱਡੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਸਣੇ ਮੁਲਜ਼ਮ ਕਾਬੂ

ਅਟਾਰੀ: ਦੋ ਪਿੰਡਾਂ ਵਿੱਚ ਵੱਡੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਸਣੇ ਮੁਲਜ਼ਮ ਕਾਬੂ

ਦਿਲਬਾਗ ਸਿੰਘ ਗਿੱਲ
ਅਟਾਰੀ, 8 ਅਪਰੈਲ

ਐੱਸਐੱਸਪੀ ਦਿਹਾਤੀ ਧਰੁਵ ਦਹੀਆ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅੱਜ ਅੰਮ੍ਰਿਤਸਰ ਦਿਹਾਤੀ ਪੁਲੀਸ ਅਤੇ ਐਕਸਾਈਜ਼ ਵਿਭਾਗ ਵੱਲੋਂ ਪਿੰਡ ਖਿਆਲਾ ਕਲਾਂ ਤੇ ਚੱਕ ਮਿਸ਼ਰੀ ਖਾਂ ਵਿਖੇ ਛਾਪੇ ਦੌਰਾਨ 30 ਹਜ਼ਾਰ ਮਿਲੀ ਲਿਟਰ ਨਾਜਾਇਜ਼ ਸ਼ਰਾਬ, 3600 ਕਿਲੋ ਲਾਹਣ, 3 ਭੱਠੀਆਂ, 26 ਡਰੰਮਾਂ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਅੰਮ੍ਰਿਤਸਰ ਪੁਲੀਸ ਦਿਹਾਤੀ ਵੱਲੋਂ ਨਸ਼ਿਆਂ ਖ਼ਿਲਾਫ਼ ਛੇੜੀ ਮੁਹਿੰਮ ਤਹਿਤ ਸਪੈਸ਼ਲ ਬਰਾਂਚ ਅਤੇ ਐਕਸਾਈਜ਼ ਵਿਭਾਗ ਨੇ ਕਾਰਵਾਈ ਕਰਦੇ ਹੋਏ ਪਿੰਡ ਖਿਆਲਾ ਕਲਾਂ ਤੋਂ ਸੰਦੀਪ ਸਿੰਘ ਨੂੰ 1500 ਲਿਟਰ ਲਾਹਣ, 8 ਡਰੰਮ, ਇਲੈਕਟ੍ਰਾਨਿਕ ਭੱਠੀ ਅਤੇ ਸ਼ਮਸ਼ੇਰ ਸਿੰਘ ਨੂੰ 15 ਡਰੰਮਾਂ, ਇਲੈਕਟ੍ਰਾਨਿਕ ਭੱਠੀ, ਸਿਲੰਡਰ, 40 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਕਾਬੂ ਕਰ ਕੇ ਉਨ੍ਹਾਂ ਵਿਰੁੱਧ ਪਰਚਾ ਦਰਜ ਕਰ ਲਿਆ ਹੈ। ਪਿੰਡ ਚੱਕ ਮਿਸ਼ਰੀ ਖਾਂ ਵਿਖੇ ਛਾਪੇ ਦੌਰਾਨ 400 ਕਿਲੋ ਲਾਹਣ, ਚਾਲੂ ਭੱਠੀ ਅਤੇ ਦੋ ਡਰੰਮ ਬਰਾਮਦ ਕੀਤੇ ਹਨ। ਇਸ ਅਪਰੇਸ਼ਨ ਵਿੱਚ ਸੁਖਰਾਜ ਸਿੰਘ ਡੀਐੱਸਪੀ ਸਪੈਸ਼ਲ ਬ੍ਰਾਂਚ, ਸੁਖਜੀਤ ਸਿੰਘ ਈਟੀਓ, ਮਨਵੀਰ ਬੁੱਟਰ ਈਟੀਓ, ਇੰਸਪੈਕਟਰ ਹਰਸੰਦੀਪ ਸਿੰਘ ਇੰਚਾਰਜ ਸ਼ਪੈਸ਼ਲ ਬ੍ਰਾਂਚ, ਇੰਸਪੈਕਟਰ ਚਰਨਜੀਤ ਸਿੰਘ, ਐਕਸਾਈਜ਼ ਇੰਸਪੈਕਟਰ ਰਾਜਵਿੰਦਰ ਕੌਰ, ਏਐੱਸਆਈ ਗੁਰਜੀਤ ਸਿੰਘ ਇੰਚਾਰਜ ਚੌਕੀ ਰਾਮ ਤੀਰਥ ਅਤੇ ਸਪੈਸ਼ਲ ਬ੍ਰਾਂਚ ਤੇ ਐਕਸਾਈਜ਼ ਵਿਭਾਗ ਦੇ ਮੁਲਾਜ਼ਮ ਸ਼ਾਮਲ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸ਼ਾਇਰ ਤੇ ਮਿੱਟੀ ਦੋ ਨਹੀਂ...

ਸ਼ਾਇਰ ਤੇ ਮਿੱਟੀ ਦੋ ਨਹੀਂ...

ਬੀਬੀ ਰਾਣੀ

ਬੀਬੀ ਰਾਣੀ

ਸ਼ਹਿਰ

View All