ਦਿਲਬਾਗ ਸਿੰਘ ਗਿੱਲ
ਅਟਾਰੀ, 13 ਜਨਵਰੀ
ਭਾਰਤ-ਪਾਕਿਸਤਾਨ ਸਰਹੱਦ ’ਤੇ ਬੀਐੱਸਐੱਫ ਦੀ 88ਵੀਂ ਬਟਾਲੀਅਨ ਨੇ 12 ਪੈਕਟ (12 ਕਿਲੋਗ੍ਰਾਮ) ਹੈਰੋਇਨ ਬਰਾਮਦ ਕੀਤੀ ਹੈ। ਸਰਹੱਦ ਤੋਂ ਬਰਾਮਦ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ 60 ਕਰੋੜ ਰੁਪਏ ਹੈ। ਸੂਤਰਾਂ ਅਨੁਸਾਰ ਅੰਮ੍ਰਿਤਸਰ ਸੈਕਟਰ ਅਧੀਨ ਆਉਂਦੀ ਸਰਹੱਦੀ ਚੌਕੀ ਧਾਰੀਵਾਲ ਦੇ ਜਵਾਨਾਂ ਨੂੰ ਗਸ਼ਤ ਦੌਰਾਨ ਕੰਡਿਆਲੀ ਤਾਰ ਤੋਂ ਪਾਰ ਭਾਰਤੀ ਖੇਤਾਂ ਵਿੱਚੋਂ 12 ਪੈਕਟ ਹੈਰੋਇਨ ਬਰਾਮਦ ਹੋਈ। ਇਸ ਤੋਂ ਇਲਾਵਾ ਪਲਾਸਟਿਕ ਦੀ 13 ਫੁੱਟ ਲੰਬੀ ਪਾਈਪ ਵੀ ਬਰਾਮਦ ਕੀਤੀ ਗਈ ਹੈ।