DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਯੂਨੀਅਨ ਤੋੜਨ ਦੀ ਕੋਸ਼ਿਸ਼ ਕਾਮਯਾਬ ਨਹੀਂ ਹੋਵੇਗੀ: ਰਘਬੀਰ ਸਿੰਘ

ਅਜਨਾਲਾ ਦੇ ਪਿੰਡ ਖਤਰਾਏ ਕਲਾਂ ’ਚ ਸੂਬਾ ਪੱਧਰੀ ਮੀਟਿੰਗ

  • fb
  • twitter
  • whatsapp
  • whatsapp
featured-img featured-img
ਪ੍ਰੈੱਸ ਕਾਨਫਰੰਸ ਮੌਕੇ ਸੰਬੋਧਨ ਕਰਦੇ ਹੋਏ ਆਗੂ।
Advertisement

ਕਿਰਤੀ ਕਿਸਾਨ ਯੂਨੀਅਨ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਨੇੜਲੇ ਪਿੰਡ ਖਤਰਾਏ ਕਲਾਂ ਵਿੱਚ ਸੂਬਾ ਮੀਤ ਪ੍ਰਧਾਨ ਧਨਵੰਤ ਸਿੰਘ ਖਤਰਾਏ ਕਲਾਂ ਦੀ ਰਿਹਾਇਸ਼ ’ਤੇ ਹੋਈ ਜਿਸ ਵਿੱਚ ਯੂਨੀਅਨ ਦੇ ਸੂਬਾ ਪ੍ਰਧਾਨ ਰਘਬੀਰ ਸਿੰਘ ਮਹਿਰਵਾਲ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਰਘਬੀਰ ਸਿੰਘ ਨੇ ਕਿਹਾ ਕਿ ਯੂਨੀਅਨ ਵਿੱਚੋਂ ਮੁਅੱਤਲ ਕੀਤੇ ਗਏ ਦੋ ਆਗੂਆਂ ਵੱਲੋਂ ਵਿਰੋਧੀ ਤਾਕਤਾਂ ਨਾਲ ਰਲ ਕੇ ਯੂਨੀਅਨ ਨੂੰ ਤੋੜਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਪਰ ਇਨ੍ਹਾਂ ਦੇ ਮਨਸੂਬਿਆਂ ਨੂੰ ਕਦੇ ਵੀ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਯੂਨੀਅਨ ਦੇ ਆਗੂ ਰਣਜੀਤ ਸਿੰਘ ਮਹਾਰ ਅਤੇ ਬਲਵਿੰਦਰ ਸਿੰਘ ਮੁਕਾਮ ਵੱਲੋਂ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਧਨਵੰਤ ਸਿੰਘ ਖਤਰਾਏ ਕਲਾਂ ਤੇ ਪਾਰਟੀ ਫੰਡ ਨੂੰ ਨਾਜਾਇਜ਼ ਵਰਤਣ ਦੇ ਲਾਏ ਗਏ ਦੋਸ਼ ਪੂਰੀ ਤਰ੍ਹਾਂ ਬੇਬੁਨਿਆਦ ਹਨ ਅਤੇ ਪੜਤਾਲ ਕਰਨ ਤੇ ਕੋਈ ਵੀ ਦੋਸ਼ ਸਹੀ ਨਹੀਂ ਮਿਲਿਆ। ਉਨ੍ਹਾਂ ਦੱਸਿਆ ਕਿ ਇਨ੍ਹਾਂ ਆਗੂਆਂ ਵੱਲੋਂ ਪਿਛਲੇ ਸਮੇਂ ਤੋਂ ਯੂਨੀਅਨ ਵਿਰੋਧੀ ਕਾਰਵਾਈਆਂ ਕੀਤੀਆਂ ਜਾਂਦੀਆਂ ਰਹੀਆਂ ਸਨ ਤੇ ਇਨ੍ਹਾਂ ਨੂੰ ਪਿਛਲੀਆਂ ਤਿੰਨ ਮੀਟਿੰਗਾਂ ਵਿੱਚ ਆਪਣਾ ਪੱਖ ਰੱਖਣ ਦਾ ਮੌਕਾ ਦਿੱਤਾ ਗਿਆ ਸੀ ਪਰ ਨਾ ਤਾਂ ਇਹ ਮੀਟਿੰਗ ਵਿੱਚ ਆਏ ਅਤੇ ਨਾ ਹੀ ਆਪਣਾ ਪੱਖ ਰੱਖਿਆ ਜਿਸ ਕਾਰਨ ਇਨ੍ਹਾਂ ਨੂੰ ਫਿਲਹਾਲ ਯੂਨੀਅਨ ਤੋਂ ਮੁਅੱਤਲ ਕੀਤਾ ਗਿਆ ਹੈ।

ਸੂਬਾ ਪ੍ਰਧਾਨ ਨੇ ਕਿਹਾ ਕਿ ਪਾਰਟੀ ਨੂੰ ਮਿਲੇ ਫੰਡਾਂ ਅਤੇ ਖਰਚ ਦਾ ਵੇਰਵਾ ਪੂਰੇ ਰਿਕਾਰਡ ਸਮੇਤ ਕੋਈ ਵੀ ਆਗੂ ਲੈ ਸਕਦਾ ਹੈ ਜਿਸ ਨੂੰ ਕਦੇ ਵੀ ਕਿਸੇ ਵੱਲੋਂ ਛੁਪਾਇਆ ਨਹੀਂ ਗਿਆ। ਇਸ ਮੌਕੇ ਸੂਬਾ ਮੀਤ ਪ੍ਰਧਾਨ ਧਨਵੰਤ ਸਿੰਘ ਖਤਰਾਏ ਕਲਾਂ ਨੇ ਕਿਹਾ ਕਿ ਕਸਬਾ ਹਰਸ਼ਾ ਛੀਨਾ ਵਿੱਚ ਪਾਰਟੀ ਦਫਤਰ ’ਤੇ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਨਾਜਾਇਜ਼ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ ਜਿਨ੍ਹਾਂ ਦੀ ਮਦਦ ਰਣਜੀਤ ਮੁਹਾਰ ਅਤੇ ਬਲਵਿੰਦਰ ਮੁਕਾਮ ਵੱਲੋਂ ਕੀਤੀ ਗਈ ਸੀ ਪਰ ਇਨ੍ਹਾਂ ਨੂੰ ਯੂਨੀਅਨ ਦੇ ਵਿਰੁੱਧ ਕੰਮ ਕਰਨ ਤੋਂ ਰੋਕਣ ਕਾਰਨ ਹੀ ਇਹ ਆਗੂ ਬੁਖਲਾਹਟ ਵਿੱਚ ਆ ਕੇ ਨਿਰਆਧਾਰ ਦੋਸ਼ ਲਾ ਰਹੇ ਹਨ।

Advertisement

ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੁਖਰਾਜ ਸਿੰਘ ਛੀਨਾ, ਡਾ. ਇੰਦਰਜੀਤ ਸਿੰਘ ਮਹਿਲਾਵਾਲਾ, ਕਾਬਲ ਸਿੰਘ ਛੀਨਾ, ਸੁਖਰਾਜ ਸਿੰਘ ਸਰਕਾਰੀਆ ਵਿਜੇ ਸ਼ਾਹ ਧਾਰੀਵਾਲ, ਮੰਨੂ ਤੇੜਾ, ਕੁਲਵੰਤ ਸਿੰਘ ਛੱਜਲਵੱਡੀ ਆਦਿ ਨੇ ਵੀ ਧਨਵੰਤ ਸਿੰਘ ਖਤਰਾਏ ਕਲਾਂ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਦਿਆਂ ਸਮਰਥਨ ਦੇਣ ਦਾ ਐਲਾਨ ਕੀਤਾ।

Advertisement

Advertisement
×