ਪੱਤਰ ਪ੍ਰੇਰਕ
ਸ੍ਰੀ ਗੋਇੰਦਵਾਲ ਸਾਹਿਬ, 14 ਜੁਲਾਈ
ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿੱਚ ਬੀਤੇ ਦਿਨ ਇੱਕ ਕੈਦੀ ਨਾਲ ਮੁਲਾਕਾਤ ਲਈ ਆਏ ਵਿਅਕਤੀਆਂ ਵੱਲੋਂ ਉਸ ਨੂੰ ਹੈਰੋਇਨ ਦੇਣ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ ਹੈ। ਹੈਰੋਇਨ ਦੀ ਸਪਲਾਈ ਕਰਨ ਆਏ ਦੋਵੇਂ ਵਿਅਕਤੀ ਮੌਕੇ ਤੋਂ ਫ਼ਰਾਰ ਹੋ ਗਏ। ਥਾਣਾ ਮੁਖੀ ਰਾਜਿੰਦਰ ਸਿੰਘ ਨੇ ਦੱਸਿਆ ਕਿ 11 ਜੁਲਾਈ ਨੂੰ 1 ਵਜੇ ਦੇ ਕਰੀਬ ਚਰਨਜੀਤ ਸਿੰਘ ਅਤੇ ਡੇਵਿਡ ਹਵਾਲਾਤੀ ਗੁਰਪ੍ਰੀਤ ਸਿੰਘ ਨੂੰ ਮਿਲਣ ਲਈ ਆਏ ਜਿਸ ਦੌਰਾਨ ਉਨ੍ਹਾਂ ਦੇ ਸਾਮਾਨ ਦੀ ਚੈਕਿੰਗ ’ਤੇ 50 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲੀਸ ਨੇ ਸਹਾਇਕ ਸੁਪਰਡੈਂਟ ਹਰੀਸ਼ ਕੁਮਾਰ ਦੇ ਬਿਆਨ ’ਤੇ ਕੇਸ ਦਰਜ ਕਰ ਲਿਆ ਹੈ।