ਦਵਿੰਦਰ ਸਿੰਘ ਭੰਗੂ
ਰਈਆ, 14 ਅਪਰੈਲ
ਪੁਲੀਸ ਥਾਣਾ ਮਹਿਤਾ ਦੇ ਪਿੰਡ ਜਲਾਲਉਸਮਾ ਵਿਚ ਇਕ ਵਿਅਕਤੀ ਨੇ ਆਪਣੀ ਪਤਨੀ ਦਾ ਕਤਲ ਕਰਕੇ ਲਾਸ ਖ਼ੁਰਦ ਬੁਰਦ ਕਰਨ ਦੀ ਕੋਸ਼ਿਸ ਕੀਤੀ ਜਿਸ ਨੂੰ ਪੁਲੀਸ ਵੱਲੋਂ ਨਾਕਾਮ ਕਰ ਦਿੱਤਾ ਗਿਆ।
ਪੁਲੀਸ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪਿੰਡ ਜਲਾਲਉਸਮਾ ਦੇ ਕੈਪਟਨ ਸਿੰਘ ਵਲੋਂ ਆਪਣੀ ਪਤਨੀ ਮਨਦੀਪ ਕੌਰ ਨੂੰ ਕਤਲ ਕਰਨ ਤੋਂ ਬਾਅਦ ਲਾਸ਼ ਬਾਹਰ ਸੁੱਟਣ ਲਈ ਗੋਹੇ ਵਿਚ ਲੁਕਾਈ ਹੋਈ ਸੀ ਜਿਸ ਦੀ ਸੂਚਨਾ ਮਿਲਣ ’ਤੇ ਥਾਣਾ ਮਹਿਤਾ ਦੇ ਮੁਖੀ ਇੰਸਪੈਕਟਰ ਗੁਲਜ਼ਾਰ ਸਿੰਘ ਅਤੇ ਡੀਐੱਸਪੀ ਸੁਰਿੰਦਰਪਾਲ ਸਿੰਘ ਅਤੇ ਨਾਇਬ ਤਹਿਸੀਲਦਾਰ ਅਕਵਿੰਦਰ ਕੌਰ ਤਰਸਿਕਾ ਮੌਕੇ ’ਤੇ ਪੁੱਜ ਗਏ। ਉਨ੍ਹਾਂ ਮਨਦੀਪ ਕੌਰ ਦੀ ਗੋਹੇ ਵਿਚ ਲੁਕਾ ਕੇ ਰੱਖੀ ਲਾਸ਼ ਨੂੰ ਉਥੋਂ ਬਰਾਮਦ ਕਰ ਲਿਆ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਮ੍ਰਿਤਕ ਦੀ ਮਾਂ ਦੇ ਬਿਆਨਾਂ ’ਤੇ ਉਸ ਦੇ ਪਤੀ ਵਿਰੁੱਧ ਪਰਚਾ ਦਰਜ ਕਰ ਲਿਆ ਗਿਆ ਹੈ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟ ਮਾਰਟਮ ਲਈ ਭੇਜ ਦਿੱਤਾ ਗਿਆ ਹੈ।