ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਬੱਚੀ ਨਾਲ ਜਬਰ ਜਨਾਹ ਦੀ ਕੋਸ਼ਿਸ਼

ਥਾਣਾ ਕਲਾਨੌਰ ਅਧੀਨ ਆਉਂਦੇ ਇੱਕ ਪਿੰਡ ਵਿੱਚ ਰਹਿਣ ਵਾਲੀ ਅੱਠ ਸਾਲ ਦੀ ਬੱਚੀ ਨਾਲ ਛੇੜਛਾੜ ਅਤੇ ਜਬਰ ਜਨਾਹ ਕਰਨ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਹਰਕਤ ਕਰਨ ਵਾਲਾ ਨੌਜਵਾਨ ਮਾਨਸਿਕ ਰੋਗੀ ਦੱਸਿਆ ਜਾ ਰਿਹਾ ਹੈ ਅਤੇ ਕਿਹਾ...
Advertisement

ਥਾਣਾ ਕਲਾਨੌਰ ਅਧੀਨ ਆਉਂਦੇ ਇੱਕ ਪਿੰਡ ਵਿੱਚ ਰਹਿਣ ਵਾਲੀ ਅੱਠ ਸਾਲ ਦੀ ਬੱਚੀ ਨਾਲ ਛੇੜਛਾੜ ਅਤੇ ਜਬਰ ਜਨਾਹ ਕਰਨ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਹਰਕਤ ਕਰਨ ਵਾਲਾ ਨੌਜਵਾਨ ਮਾਨਸਿਕ ਰੋਗੀ ਦੱਸਿਆ ਜਾ ਰਿਹਾ ਹੈ ਅਤੇ ਕਿਹਾ ਜਾ ਰਿਹਾ ਹੈ ਕਿ ਪਹਿਲਾਂ ਵੀ ਉਹ ਪਿੰਡ ਦੀਆਂ ਔਰਤਾਂ ਦਾ ਪਿੱਛਾ ਕਰ ਕੇ ਉਨ੍ਹਾਂ ਨੂੰ ਤੰਗ ਕਰਦਾ ਰਹਿੰਦਾ ਹੈ। ਬੱਚੀ ਦੇ ਪਿਤਾ ਅਤੇ ਪਿੰਡ ਵਾਸੀਆਂ ਦਾ ਦੋਸ਼ ਹੈ ਕਿ ਜਦੋਂ ਉਹ ਮੁਲਜ਼ਮ ਦੇ ਘਰ ਉਸ ਦੇ ਮਾਂ ਪਿਓ ਨੂੰ ਘਟਨਾ ਦੀ ਜਾਣਕਾਰੀ ਦੇਣ ਗਏ ਤਾਂ ਉਲਟਾ ਉਨ੍ਹਾਂ ਨੂੰ ਹੀ ਧਮਕਾਇਆ ਗਿਆ। ਥਾਣਾ ਕਲਾਨੌਰ ਦੇ ਪੁਲੀਸ ਅਧਿਕਾਰੀ ਦਾ ਕਹਿਣਾ ਹੈ ਕਿ ਬੱਚੀ ਦੇ ਪਰਿਵਾਰ ਦੇ ਬਿਆਨ ਲਏ ਗਏ ਹਨ ਅਤੇ ਮਾਮਲੇ ਦੀ ਜਾਂਚ ਲਈ ਮਹਿਲਾ ਪੁਲੀਸ ਅਧਿਕਾਰੀ ਨੂੰ ਲਗਾ ਦਿੱਤਾ ਗਿਆ ਹੈ ।

Advertisement
Advertisement