ਪੱਤਰ ਪ੍ਰੇਰਕ
ਪੱਟੀ, 12 ਜੁਲਾਈ
ਸਬ ਜੇਲ੍ਹ ਪੱਟੀ ਵਿੱਚ ਬੰਦ ਹਵਾਲਾਤੀ ਗੁਰਪ੍ਰੀਤ ਸਿੰਘ ਪੁੱਤਰ ਰੇਸ਼ਮ ਸਿੰਘ ਵਾਸੀ ਪ੍ਰਿਗੜੀ ਥਾਣਾ ਹਰੀਕੇ ਪੱਤਣ ਨੇ ਅੱਜ ਪੱਖੇ ਨਾਲ ਫਾਹਾ ਲੈ ਕੇ ਆਤਮ ਹੱਤਿਆ ਕਰਨ ਦੀ ਕੋਸ਼ਿਸ਼ ਕੀਤੀ। ਹਵਾਲਾਤੀ ਨੂੰ ਜੇਲ੍ਹ ਸਟਾਫ ਵੱਲੋਂ ਸਥਾਨਕ ਸਿਵਲ ਹਸਪਤਾਲ ਲਿਜਾਇਆ ਗਿਆ, ਜਿਥੋਂ ਉਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ। ਪੁਲੀਸ ਥਾਣਾ ਸਿਟੀ ਪੱਟੀ ਦੇ ਅਧਿਕਾਰੀ ਇੰਸਪੈਕਟਰ ਪਰਮਜੀਤ ਸਿੰਘ ਵਿਰਦੀ ਨੇ ਦੱਸਿਆ ਕਿ ਜਤਿੰਦਰਪਾਲ ਸਿੰਘ ਜੇਲ੍ਹ ਸੁਪਰਡੈਂਟ ਦੀ ਸ਼ਿਕਾਇਤ ’ਤੇ ਹਵਾਲਾਤੀ ਗੁਰਪ੍ਰੀਤ ਸਿੰਘ ਖ਼ਿਲਾਫ਼ ਧਾਰਾ 309 ਤਹਿਤ ਕੇਸ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ।