ਔਜਲਾ ਵੱਲੋਂ ਕੇਂਦਰੀ ਮੰਤਰੀ ਗਡਕਰੀ ਨਾਲ ਮੁਲਾਕਾਤ
ਸ੍ਰੀ ਦਰਬਾਰ ਸਾਹਿਬ ਖੇਤਰ ਵਿੱਚ ਪਾਰਕਿੰਗ ਅਤੇ ਸੜਕਾਂ ਨੂੰ ਚੌੜਾ ਕਰਨ ਦਾ ਮੁੱਦਾ ਚੁੱਕਿਆ
Advertisement
ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੇਂਦਰੀ ਸੜਕ ਆਵਾਜਾਈ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕੀਤੀ ਹੈ। ਇਸ ਸਬੰਧੀ ਸ੍ਰੀ ਔਜਲਾ ਨੇ ਦੱਸਿਆ ਕਿ ਉਨ੍ਹਾਂ ਨੇ ਸ੍ਰੀ ਦਰਬਾਰ ਸਾਹਿਬ ਖੇਤਰ ਵਿੱਚ ਪਾਰਕਿੰਗ ਅਤੇ ਸੜਕਾਂ ਨੂੰ ਚੌੜਾ ਕਰਨ ਦਾ ਮੁੱਦਾ, ਸੈਲਾਨੀਆਂ ਦੀ ਸਹੂਲਤ ਲਈ ਰੋਪਵੇਅ ਅਤੇ ਮਿਨੀ ਕੈਪਸੂਲ ਦੀ ਯੋਜਨਾ ਬਾਰੇ ਕੇਂਦਰੀ ਮੰਤਰੀ ਸ੍ਰੀ ਗਡਕਰੀ ਨਾਲ ਵਿਸਤਾਰਤ ਗੱਲਬਾਤ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਆਧੁਨਿਕ ਸੀਵਰੇਜ ਅਤੇ ਮੀਂਹ ਦੇ ਪਾਣੀ ਦੇ ਸਿਸਟਮ ਦੇ ਵਿਕਾਸ ਦਾ ਪ੍ਰਸਤਾਵ ਰੱਖਿਆ। ਉਨ੍ਹਾਂ ਕਿਹਾ ਕਿ ਕੇਂਦਰੀ ਮੰਤਰੀ ਸ੍ਰੀ ਗਡਕਰੀ ਨੇ ਇਨ੍ਹਾਂ ਪ੍ਰਸਤਾਵਾਂ ਦਾ ਸਕਾਰਾਤਮਕ ਜਵਾਬ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਅੰਮ੍ਰਿਤਸਰ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹਨ ਅਤੇ ਗੁਰੂ ਨਗਰੀ ਨੂੰ ਸਭ ਤੋਂ ਵਧੀਆ ਸ਼ਹਿਰ ਬਣਾਉਣਾ ਚਾਹੁੰਦੇ ਹਨ।
Advertisement
Advertisement