DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਲੇਖਕ ਹਰਪ੍ਰੀਤ ਸਿੰਘ ਪੰਮਾ ਦੀ ਕਿਤਾਬ ‘ਕੋਈ ਦੇਸ ਨਾ ਸਾਡਾ’ ਜਾਰੀ

ਸ੍ਰੀ ਅਕਾਲ ਤਖ਼ਤ ਵਿਖੇ ਅਰਦਾਸ ਕਰਨ ਮਗਰੋਂ ਗੁਰਦੁਆਰਾ ਤੂਤ ਸਾਹਿਬ ਵਿਖੇ ਸ਼ਹੀਦਾਂ ਦੇ ਪਰਿਵਾਰਾਂ ਤੇ ਪੰਥਕ ਆਗੂਆਂ ਵੱਲੋਂ ਲੇਖਕ ਭਾਈ ਹਰਪ੍ਰੀਤ ਸਿੰਘ ਪੰਮਾ ਆਸਟਰੀਆ ਦੀ ਲਿਖੀ ਕਿਤਾਬ ‘ਕੋਈ ਦੇਸ ਨਾ ਸਾਡਾ’ ਰਿਲੀਜ਼ ਕੀਤੀ ਗਈ। ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਪ੍ਰਧਾਨ...

  • fb
  • twitter
  • whatsapp
  • whatsapp
Advertisement

ਸ੍ਰੀ ਅਕਾਲ ਤਖ਼ਤ ਵਿਖੇ ਅਰਦਾਸ ਕਰਨ ਮਗਰੋਂ ਗੁਰਦੁਆਰਾ ਤੂਤ ਸਾਹਿਬ ਵਿਖੇ ਸ਼ਹੀਦਾਂ ਦੇ ਪਰਿਵਾਰਾਂ ਤੇ ਪੰਥਕ ਆਗੂਆਂ ਵੱਲੋਂ ਲੇਖਕ ਭਾਈ ਹਰਪ੍ਰੀਤ ਸਿੰਘ ਪੰਮਾ ਆਸਟਰੀਆ ਦੀ ਲਿਖੀ ਕਿਤਾਬ ‘ਕੋਈ ਦੇਸ ਨਾ ਸਾਡਾ’ ਰਿਲੀਜ਼ ਕੀਤੀ ਗਈ। ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਨੇ ਕਿਹਾ ਕਿ ਇਹ ਕਿਤਾਬ ‘ਖ਼ਾਲਸਾ ਫ਼ਤਹਿਨਾਮਾ ਪ੍ਰਕਾਸ਼ਨ’ ਵੱਲੋਂ ਛਾਪੀ ਗਈ ਹੈ। ਕਿਤਾਬ ’ਚ ਲੇਖਕ ਭਾਈ ਹਰਪ੍ਰੀਤ ਸਿੰਘ ਪੰਮਾ ਨੇ ਅਜੋਕੇ ਸਮੇਂ ਵਿੱਚ ਵਾਪਰੀ ਹਰ ਘਟਨਾ ਦੀ ਪੀੜ ਨੂੰ ਮਹਿਸੂਸ ਕਰ ਕੇ ਸਿੱਖਾਂ ਨੂੰ ਆਜ਼ਾਦੀ ਵੱਲ ਵਧਣ ਦਾ ਹੋਕਾ ਦਿੱਤਾ ਹੈ। ਇਸ ਮੌਕੇ ਫੈਡਰੇਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਭੁਪਿੰਦਰ ਸਿੰਘ , ਸ਼ਹੀਦ ਪ੍ਰੀਵਾਰਾਂ ਵਿਚੋ ਬੀਬੀ ਸੁਰਜੀਤ ਕੌਰ, ਬੀਬੀ ਕੁਲਵਿੰਦਰ ਕੌਰ ਖ਼ਾਲਸਾ, ਬੀਬੀ ਪਰਮਜੀਤ ਕੌਰ, ਬੀਬੀ ਅਮਰਜੀਤ ਕੌਰ, ਬੀਬੀ ਕੰਵਲਜੀਤ ਕੌਰ, ਬੀਬੀ ਹਰਭਜਨ ਕੌਰ, ਹਰਜੀਤ ਕੌਰ ਸਮੇਤ ਹੋਰ ਮੈਂਬਰ ਹਾਜ਼ਰ ਸਨ।

Advertisement
Advertisement
×