ਵਾਲੰਟੀਅਰਾਂ ਨੂੰ ਏਡਜ਼ ਬਾਰੇ ਜਾਗਰੂਕ ਕੀਤਾ
ਸਿੱਖ ਨੈਸ਼ਨਲ ਕਾਲਜ ਕਾਦੀਆਂ ਵਿੱਚ ਐੱਨ ਐੱਸ ਐੱਸ ਵਿਭਾਗ ਵਲੋਂ ਵਿਸ਼ਵ ਏਡਜ਼ ਦਿਵਸ ਮੌਕੇ ਜਾਗਰੂਕਤਾ ਸਮਾਗਮ ਕਾਲਜ ਪ੍ਰਿੰਸੀਪਲ ਡਾ. ਹਰਪ੍ਰੀਤ ਸਿੰਘ ਹੁੰਦਲ ਦੀ ਅਗਵਾਈ ਹੇਠ ਕਰਵਾਇਆ। ਸਮਾਗਮ ਵਿੱਚ ਐੱਨ ਐੱਸ ਐੱਸ ਵਾਲੰਟੀਅਰਾਂ ਤੋਂ ਇਲਾਵਾ ਪ੍ਰੋਗਰਾਮ ਅਫਸਰ ਪ੍ਰੋਫੈਸਰ ਮਨਪ੍ਰੀਤ ਕੌਰ ਅਤੇ...
Advertisement
ਸਿੱਖ ਨੈਸ਼ਨਲ ਕਾਲਜ ਕਾਦੀਆਂ ਵਿੱਚ ਐੱਨ ਐੱਸ ਐੱਸ ਵਿਭਾਗ ਵਲੋਂ ਵਿਸ਼ਵ ਏਡਜ਼ ਦਿਵਸ ਮੌਕੇ ਜਾਗਰੂਕਤਾ ਸਮਾਗਮ ਕਾਲਜ ਪ੍ਰਿੰਸੀਪਲ ਡਾ. ਹਰਪ੍ਰੀਤ ਸਿੰਘ ਹੁੰਦਲ ਦੀ ਅਗਵਾਈ ਹੇਠ ਕਰਵਾਇਆ। ਸਮਾਗਮ ਵਿੱਚ ਐੱਨ ਐੱਸ ਐੱਸ ਵਾਲੰਟੀਅਰਾਂ ਤੋਂ ਇਲਾਵਾ ਪ੍ਰੋਗਰਾਮ ਅਫਸਰ ਪ੍ਰੋਫੈਸਰ ਮਨਪ੍ਰੀਤ ਕੌਰ ਅਤੇ ਸਟਾਫ ਮੈਂਬਰ ਹਾਜ਼ਰ ਸਨ। ਬੁਲਾਰਿਆਂ ਨੇ ਏਡਜ਼ ਦੇ ਲੱਛਣਾਂ ਅਤੇ ਇਸ ਦੇ ਫੈਲਣ ਦੇ ਕਾਰਨਾਂ ਬਾਰੇ ਵਾਲੰਟੀਅਰਾਂ ਨੂੰ ਜਾਗਰੂਕ ਕੀਤਾ। ਇਸ ਮੌਕੇ ਵਲੰਟੀਅਰਾਂ ਵੱਲੋਂ ਏਡਜ਼ ਸਬੰਧੀ ਜਾਗਰੂਕਤਾ ਪੋਸਟਰ ਵੀ ਪ੍ਰਦਰਸ਼ਿਤ ਕੀਤੇ ਗਏ। ਸਮਾਗਮ ਵਿੱਚ ਹੋਰਨਾਂ ਤੋਂ ਇਲਾਵਾ ਡਾ. ਸਤਿੰਦਰ ਕੌਰ, ਪ੍ਰੋ. ਲਵਪ੍ਰੀਤ ਕੌਰ, ਪ੍ਰੋ. ਬਲਬੀਰ ਕੌਰ, ਪ੍ਰੋ. ਕੁਲਦੀਪ ਕੌਰ, ਪ੍ਰੋ. ਮਨਜੋਤ ਕੌਰ, ਪ੍ਰੋ. ਰਮਨਦੀਪ ਕੌਰ, ਪ੍ਰੋ. ਪ੍ਰਭਪ੍ਰੀਤ ਕੌਰ ਆਦਿ ਸਟਾਫ ਮੈਂਬਰ ਸ਼ਾਮਲ ਸਨ।
Advertisement
Advertisement
Advertisement
×

