ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪਲਾਸਟਿਕ ਦੀ ਵਰਤੋਂ ਨਾ ਕਰਨ ਬਾਰੇ ਜਾਗਰੂਕਤਾ ਸੈਮੀਨਾਰ

ਸਿੱਖ ਨੈਸ਼ਨਲ ਕਾਲਜ ਦੇ ਈਕੋ ਕਲੱਬ ਦਾ ਉਪਰਾਲਾ
ਪਲਾਸਟਿਕ ਦੀ ਵਰਤੋਂ ਨਾ ਕਰਨ ਸਬੰਧੀ ਪ੍ਰਣ ਕਰਦੇ ਹੋਏ ਵਿਦਿਆਰਥੀ ਅਤੇ ਸਟਾਫ ਮੈਂਬਰ। -ਫੋਟੋ: ਪਸਨਾਵਾਲ
Advertisement

ਨਿੱਜੀ ਪੱਤਰ ਪ੍ਰੇਰਕ

ਕਾਦੀਆਂ, 25 ਮਈ

Advertisement

ਸਿੱਖ ਨੈਸ਼ਨਲ ਕਾਲਜ ਕਾਦੀਆਂ ਦੇ ਈਕੋ ਕਲੱਬ ਵੱਲੋਂ ਪੰਜਾਬ ਪ੍ਰਦੂਸ਼ਨ ਕੰਟਰੋਲ ਬੋਰਡ ਦੇ ਸਹਿਯੋਗ ਨਾਲ ਵਿਸ਼ਵ ਵਾਤਾਵਰਣ ਦਿਵਸ ਨੂੰ ਸਮਰਪਿਤ ਜਾਗਰੂਕਤਾ ਪੰਦਰਵਾੜਾ ਮਨਾਉਂਦਿਆਂ ਵਿਦਿਆਰਥੀਆਂ ਨੂੰ ਪਲਾਸਟਿਕ ਦੀ ਵਰਤੋਂ ਨਾ ਕਰਨ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਦੌਰਾਨ ਕਾਲਜ ਪ੍ਰਿੰਸੀਪਲ ਡਾ. ਹਰਪ੍ਰੀਤ ਸਿੰਘ ਹੁੰਦਲ ਦੀ ਅਗਵਾਈ ਹੇਠ ਅਤੇ ਈਕੋ ਕਲੱਬ ਦੇ ਇੰਚਾਰਜ ਪ੍ਰੋਫੈਸਰ ਰਾਕੇਸ਼ ਕੁਮਾਰ ਨੇ ਪਲਾਸਟਿਕ ਦੀ ਵਰਤੋਂ ਨਾ ਕਰਨ ਦਾ ਸੁਨੇਹਾ ਦਿੱਤਾ। ਉਨ੍ਹਾਂ ਵਿਦਿਆਰਥੀਆਂ ਨੂੰ ਕਿਹਾ ਪਲਾਸਟਿਕ ਤੋਂ ਬਣਿਆ ਸਾਮਾਨ ਸਿਹਤ ਲਈ ਹਾਨੀਕਾਰਕ ਹੈ ਜਿਸ ਨਾਲ ਖਤਰਨਾਕ ਬਿਮਾਰੀਆਂ ਲੱਗ ਰਹੀਆਂ ਹਨ। ਇਸ ਮੌਕੇ ਵਿਦਿਆਰਥੀਆਂ ਨੇ ਪਲਾਸਟਿਕ ਦੀ ਵਰਤੋਂ ਨਾ ਕਰਨ ਦਾ ਪ੍ਰਣ ਕੀਤਾ। ਸੈਮੀਨਾਰ ਵਿੱਚ ਸਿੱਖ ਨੈਸ਼ਨਲ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਦੇ ਸਟਾਫ ਅਤੇ ਬੱਚਿਆਂ ਨੇ ਵੀ ਹਿੱਸਾ ਲਿਆ। ਸਕੂਲ ਸਟਾਫ ਵਿੱਚ ਇੰਚਾਰਜ ਲੈਕਚਰਾਰ ਰਵਿੰਦਰ ਸਿੰਘ, ਲੈਕਚਰਾਰ ਦਲਜੀਤ ਕੌਰ, ਰਮਨਜੀਤ ਕੌਰ , ਸਨਾਵਰ ਮੁਨੀਰ, ਜਸਕਿਰਨ ਕੌਰ, ਮਿਤਾਲੀ, ਬਲਵੀਰ ਕੌਰ, ਅਮਨਦੀਪ ਕੌਰ, ਅਮਤੁਲ ਮਤੀਨ, ਅਨਾਮਿਕਾ (ਸਾਰੇ ਲੈਕਚਰਾਰ) ਆਦਿ ਸਟਾਫ ਮੈਂਬਰਾਂ ਸਮੇਤ ਵੱਡੀ ਗਿਣਤੀ ਵਿੱਚ ਵਿਦਿਆਰਥੀ ਸ਼ਾਮਲ ਸਨ।

Advertisement