ਬਾਬਾ ਬਲਬੀਰ ਸਿੰਘ ਅਕਾਲੀ ਵੱਲੋਂ ਗੁਰੂ ਰਾਮਦਾਸ ਦੇ ਪ੍ਰਕਾਸ਼ ਪੁਰਬ ਦੀ ਵਧਾਈ
ਅੰਮ੍ਰਿਤਸਰ ਸ਼ਹਿਰ ਦੇ ਬਾਨੀ ਗੁਰੂ ਰਾਮਦਾਸ ਦੇ ਪ੍ਰਕਾਸ਼ ਪੁਰਬ ’ਤੇ ਸਰਬੱਤ ਸੰਗਤ ਨੂੰ ਵਧਾਈ ਦਿੰਦਿਆਂ ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਨੇ ਕਿਹਾ ਕਿ ਗੁਰੂ ਰਾਮਦਾਸ ਨੇ...
Advertisement
ਅੰਮ੍ਰਿਤਸਰ ਸ਼ਹਿਰ ਦੇ ਬਾਨੀ ਗੁਰੂ ਰਾਮਦਾਸ ਦੇ ਪ੍ਰਕਾਸ਼ ਪੁਰਬ ’ਤੇ ਸਰਬੱਤ ਸੰਗਤ ਨੂੰ ਵਧਾਈ ਦਿੰਦਿਆਂ ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਨੇ ਕਿਹਾ ਕਿ ਗੁਰੂ ਰਾਮਦਾਸ ਨੇ ਜਿੱਥੇ ਮਨੁੱਖਤਾ ਨੂੰ ਕਿਰਤ ਕਮਾਈ ਦਾ ਸੰਦੇਸ਼ ਦਿੱਤਾ, ਉਥੇ ਉਹ ਵੱਡੇ ਧਰਮਦਾਨੀ ਵੀ ਸਨ। ਉਨ੍ਹਾਂ ਕਿਹਾ ਕਿ ਗੁਰੂ ਰਾਮਦਾਸ ਨੇ ਸੰਤੋਖਸਰ ਤੇ ਸ੍ਰੀ ਅੰਮ੍ਰਿਤਸਰ ਸਰੋਵਰ ਦੀ ਖੁਦਵਾਈ ਕਰਵਾਈ, ਅੰਮ੍ਰਿਤਸਰ ਨਗਰੀ ਦੀ ਨੀਂਹ ਰੱਖੀ। ਗੁਰੂ ਰਾਮਦਾਸ ਨੇ ਸਿੱਖਾਂ ਦੀ ਅਗਵਾਈ ਲਈ ਬਾਣੀ ਰਚੀ। ਉਨ੍ਹਾਂ ਕਿਹਾ ਕਿ ਗੁਰੂ ਜੀ ਨੇ ਸਿੱਖਾਂ ਲਈ ਰਹੁ-ਰੀਤਿ, ਗੁਰਮਰਿਆਦਾ ਕਾਇਮ ਕੀਤੀ। ਸੂਹੀ ਰਾਗ ਵਿੱਚ ਲਾਵਾਂ ਰਚੀਆਂ ਅਤੇ ਦੋ ਸ਼ਬਦ ਵਿਆਹ ਸਮੇਂ ਘੋੜੀਆਂ ਦੀ ਧਾਰਨਾ ਦੇ ਰਚੇ। ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਨੇ ਗੁਰੂ ਰਾਮਦਾਸ ਦੇ ਪ੍ਰਕਾਸ਼ ਪੁਰਬ ’ਤੇ ਸਰਬੱਤ ਸੰਗਤ ਨੂੰ ਵਧਾਈ ਦਿੱਤੀ।
Advertisement
Advertisement